ਅਜੇ ਇਕੱਠਾ ਨਹੀਂ ਹੋਵੇਗਾ ਸੰਯੁਕਤ ਕਿਸਾਨ ਮੋਰਚਾ, ਸਾਰਥਕ ਰਹੀ ਪਰ ‘ਬੇਸਿੱਟਾ’ ਹੋ ਨਿੱਬੜੀ ਕਿਸਾ

0
467
ਅਜੇ ਇਕੱਠਾ ਨਹੀਂ ਹੋਵੇਗਾ ਸੰਯੁਕਤ ਕਿਸਾਨ ਮੋਰਚਾ, ਸਾਰਥਕ ਰਹੀ ਪਰ 'ਬੇਸਿੱਟਾ' ਹੋ ਨਿੱਬੜੀ ਕਿਸਾ

ਖਨੌਰੀ ਤੇ ਸ਼ੰਭੂ ਸਰਹੱਦ ਉੱਤੇ ਸੰਘਰਸ਼ ਕਰ ਰਹੇ ਕਿਸਾਨਾਂ ਨੂੰ ਅਜੇ ਸੰਯੁਕਤ ਕਿਸਾਨ ਮੋਰਚੇ ਦਾ ਸਾਥ ਨਹੀਂ ਮਿਲੇਗਾ। ਇਸ ਮੁੱਦੇ ਨੂੰ ਲੈ ਕੇ ਚੰਡੀਗੜ੍ਹ ਵਿੱਚ ਕਿਸਾਨ ਆਗੂਆਂ ਦੀ ਮੀਟਿੰਗ ਹੋਈ ਜਿਸ ਤੋਂ ਬਾਅਦ ਕਿਸਾਨ ਲੀਡਰਾਂ ਨੇ ਮੀਡੀਆ ਦੇ ਮੁਖਾਤਬ ਹੁੰਦਿਆਂ ਕਿਹਾ ਕਿ ਅਜੇ ਸਮਰਥਣ ਦੇਣ ਦਾ ਫੈਸਲਾ ਨਹੀਂ ਲਿਆ ਗਿਆ ਹੈ ਇਸ ਨੂੰ ਲੈ ਕੇ ਅੱਗੇ ਵੀ ਮੀਟਿੰਗ ਹੋਵੇਗੀ। ਕਿਸਾਨ ਆਗੂਆਂ ਨੇ ਕਿਹਾ ਕਿ ਉਨ੍ਹਾਂ ਦਾ ਮੋਰਚਾ ਚੱਲ ਰਿਹਾ ਹੈ ਇਸ ਵਿੱਚ ਸ਼ਾਮਲ ਹੋਣ ਨੂੰ ਲੈ ਕੇ ਅਜੇ ਮੀਟਿੰਗ ਚੱਲ ਰਹੀ ਹੈ।

ਇਸ ਮੌਕੇ ਕਿਸਾਨ ਲੀਡਰਾਂ ਨੇ ਜਗਜੀਤ ਸਿੰਘ ਡੱਲੇਵਾਲ ਦੀ ਵਿਗੜਦੀ ਸਿਹਤ ਨੂੰ ਲੈ ਕੇ ਵੀ ਚਿੰਤਾ ਜ਼ਾਹਰ ਕੀਤੀ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਦਾ ਇੱਕ ਵਫ਼ਦ ਦੇਸ਼ ਦੇ ਰਾਸ਼ਟਰਪਤੀ ਜਾਂ ਕੇਂਦਰੀ ਖੇਤੀਬਾੜੀ ਮੰਤਰੀ ਨੂੰ ਮਿਲਣ ਜਾਵੇਗਾ ਜਿਸ ਦੇ ਲਈ ਜਨਵਰੀ ਦੇ ਪਹਿਲੇ ਹਫਤੇ ਮਿਲਣ ਦਾ ਸਮਾਂ ਮੰਗਿਆ ਜਾਵੇਗਾ।

LEAVE A REPLY

Please enter your comment!
Please enter your name here