ਅਦਾਲਤ ਨੇ ਈਡੀ ਦੀ ਸ਼ਿਕਾਇਤ ‘ਤੇ ਅਰਵਿੰਦ ਕੇਜਰੀਵਾਲ ਨੂੰ ਸੰਮਨ ਕੀਤਾ ਜਾਰੀ

0
100035
ਅਦਾਲਤ ਨੇ ਈਡੀ ਦੀ ਸ਼ਿਕਾਇਤ 'ਤੇ ਅਰਵਿੰਦ ਕੇਜਰੀਵਾਲ ਨੂੰ ਸੰਮਨ ਕੀਤਾ ਜਾਰੀ

Delhi court summons Kejriwal: ED ਦੀ ਸ਼ਿਕਾਇਤ ‘ਤੇ Rouse Avenue ਕੋਰਟ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਸੰਮਨ ਜਾਰੀ ਕੀਤਾ ਹੈ। ਅਦਾਲਤ ਨੇ 17 ਫਰਵਰੀ ਨੂੰ ਅਦਾਲਤ ਵਿੱਚ ਪੇਸ਼ ਹੋਣ ਦੇ ਹੁਕਮ ਜਾਰੀ ਕੀਤੇ ਹਨ। ਈਡੀ ਨੇ ਸੀਆਰਪੀਸੀ 190 ਦੀ ਪ੍ਰਕਿਰਿਆ ਤਹਿਤ ਅਦਾਲਤ ਵਿੱਚ ਸ਼ਿਕਾਇਤ ਦਰਜ ਕਰਵਾਈ ਸੀ। ਸ਼ਿਕਾਇਤ ਵਿੱਚ ਆਈਪੀਸੀ 174 ਲਗਾਈ ਗਈ ਸੀ।

‘ਆਪ’ ਆਗੂ ਨੇ ਨਵੀਂ ਆਬਕਾਰੀ ਨੀਤੀ (Delhi Excise Policy) ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲੇ ਵਿੱਚ ਇਨਫੋਰਸਮੈਂਟ ਡਾਇਰੈਕਟੋਰੇਟ ਵੱਲੋਂ ਭੇਜੇ ਗਏ 5 ਸੰਮਨਾਂ ਦਾ ਅਜੇ ਤੱਕ ਕੋਈ ਜਵਾਬ ਨਹੀਂ ਦਿੱਤਾ ਹੈ। ਈਡੀ ਨੇ ਅਰਵਿੰਦ ਕੇਜਰੀਵਾਲ ਨੂੰ ਪੁੱਛਗਿੱਛ ਲਈ ਪੰਜ ਵਾਰ ਸੰਮਨ ਭੇਜਿਆ ਸੀ ਪਰ ਉਹ ਪੇਸ਼ ਨਹੀਂ ਹੋਏ। ਜਿਸ ਤੋਂ ਬਾਅਦ ਜਾਂਚ ਏਜੰਸੀ ਨੇ ਅਦਾਲਤ ਤੱਕ ਪਹੁੰਚ ਕੀਤੀ ਸੀ। ਅੱਜ ਇਸ ਮਾਮਲੇ ਦੀ ਸੁਣਵਾਈ ਦਿੱਲੀ ਦੀ ਰੌਸ ਐਵੇਨਿਊ ਅਦਾਲਤ ਵਿੱਚ ਹੋਈ ਅਤੇ ਅਦਾਲਤ ਨੇ ਅਰਵਿੰਦ ਕੇਜਰੀਵਾਲ ਨੂੰ ਪੇਸ਼ ਹੋਣ ਲਈ ਨੋਟਿਸ ਜਾਰੀ ਕੀਤਾ ਹੈ।

LEAVE A REPLY

Please enter your comment!
Please enter your name here