ਅਫਸਰਾਂ ਨਾਲ ਮੀਟਿੰਗ ਮਗਰੋਂ ਸੀਐਮ ਭਗਵੰਤ ਮਾਨ ਨੇ ਰਜਿਸਟਰੀਆਂ ਲਈ ਐਨਓਸੀ ਬਾਰੇ ਕੀਤਾ ਵੱਡਾ ਐਲਾਨ

0
100044
ਅਫਸਰਾਂ ਨਾਲ ਮੀਟਿੰਗ ਮਗਰੋਂ ਸੀਐਮ ਭਗਵੰਤ ਮਾਨ ਨੇ ਰਜਿਸਟਰੀਆਂ ਲਈ ਐਨਓਸੀ ਬਾਰੇ ਕੀਤਾ ਵੱਡਾ ਐਲਾਨ

ਮੁੱਖ ਮੰਤਰੀ ਭਗਵੰਤ ਮਾਨ ਨੇ ਰਜਿਸਟਰੀਆਂ ਲਈ ਐਨਓਸੀ ਦੀ ਸ਼ਰਤ ਖ਼ਤਮ ਕਰਨ ਲਈ ਅੱਜ ਅਫਸਰਾਂ ਨਾਲ ਮੀਟਿੰਗ ਕੀਤੀ। ਮੀਟਿੰਗ ਤੋਂ ਬਾਅਦ ਉਨ੍ਹਾਂ ਨੇ ਕਿਹਾ ਕਿ ਹੈ ਲੋਕਾਂ ਨੂੰ ਐਨਓਸੀ ਕਰਕੇ ਹੁੰਦੀ ਖੱਜਲ-ਖੁਆਰੀ ਖ਼ਤਮ ਕਰਨ ਲਈ ਵਿਸਥਾਰ ਸਹਿਤ ਚਰਚਾ ਕੀਤੀ ਹੈ। ਸੀਐਮ ਮਾਨ ਨੇ ਕਿਹਾ ਕਿ ਆਮ ਲੋਕਾਂ ਨੂੰ ਵੱਡੀ ਰਾਹਤ ਦੇਣ ਜਾ ਰਹੇ ਹਾਂ। ਇਸ ਦੇ ਨਾਲ ਹੀ ਅੱਗੇ ਤੋਂ ਨਾਜਾਇਜ਼ ਕਾਲੋਨੀਆਂ ਬਣਾਉਣ ਵਾਲਿਆਂ ‘ਤੇ ਹੋਰ ਸਖ਼ਤੀ ਕੀਤੀ ਜਾਵੇਗੀ।

ਮੁੱਖ ਮੰਤਰੀ ਭਗਵੰਤ ਮਾਨ ਨੇ ਸੋਸ਼ਲ ਮੀਡੀਆ ਹੈਂਡਲ ਐਕਸ ‘ਤੇ ਲਿਖਿਆ ਅੱਜ ਰਜਿਸਟਰੀਆਂ ਲਈ NOC ਦੀ ਸ਼ਰਤ ਖ਼ਤਮ ਕਰਨ ਨੂੰ ਲੈ ਕੇ ਅਫ਼ਸਰਾਂ ਨਾਲ ਮੀਟਿੰਗ ਕੀਤੀ ਤੇ ਲੋਕਾਂ ਨੂੰ NOC ਕਰਕੇ ਹੁੰਦੀ ਖੱਜਲ-ਖੁਆਰੀ ਖ਼ਤਮ ਕਰਨ ਲਈ ਵਿਸਥਾਰ ਸਹਿਤ ਚਰਚਾ ਕੀਤੀ। ਅਸੀਂ ਆਮ ਲੋਕਾਂ ਨੂੰ ਵੱਡੀ ਰਾਹਤ ਦੇਣ ਜਾ ਰਹੇ ਹਾਂ ਤੇ ਨਾਲ ਹੀ ਅੱਗੇ ਤੋਂ ਨਾਜਾਇਜ਼ ਕਾਲੋਨੀਆਂ ਬਣਾਉਣ ਵਾਲਿਆਂ ‘ਤੇ ਹੋਰ ਸਖ਼ਤੀ ਕੀਤੀ ਜਾਵੇਗੀ ਕਨੂੰਨੀ ਅੜਚਨਾਂ ਦੂਰ ਕਰਕੇ ਜਲਦ ਫੈਸਲਾ ਲਿਆ ਜਾਵੇਗਾ।

LEAVE A REPLY

Please enter your comment!
Please enter your name here