ਅਸਾਮ ‘ਚ ਤੜਕਸਾਰ ਵਾਪਰਿਆ ਹਾਦਸਾ; ਬੱਸ ਤੇ ਟਰੱਕ ਦੀ ਹੋਈ ਭਿਆਨਕ ਟੱਕਰ, 14 ਹਲਾਕ

0
100011
ਅਸਾਮ 'ਚ ਤੜਕਸਾਰ ਵਾਪਰਿਆ ਹਾਦਸਾ; ਬੱਸ ਤੇ ਟਰੱਕ ਦੀ ਹੋਈ ਭਿਆਨਕ ਟੱਕਰ, 14 ਹਲਾਕ

 

 

Road Accident In Assam: ਅਸਾਮ ਵਿੱਚ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ, ਜਿਸ ਵਿੱਚ 14 ਲੋਕਾਂ ਦੀ ਮੌਤ ਹੋ ਗਈ। ਸੂਬੇ ਦੇ ਗੋਲਾਘਾਟ ਜ਼ਿਲੇ ‘ਚ ਹਾਦਸੇ ਦਾ ਸ਼ਿਕਾਰ ਹੋਏ ਲੋਕ ਪਿਕਨਿਕ ਲਈ ਤਿਲਿੰਗਾ ਮੰਦਰ ਲਈ ਬੱਸ ‘ਚ ਸਫਰ ਕਰ ਰਹੇ ਸਨ। ਇਸ ਦੌਰਾਨ ਬੱਸ ਦੀ ਟਰੱਕ ਨਾਲ ਟੱਕਰ ਹੋ ਗਈ। ਜਿਸ ਕਾਰਨ ਦਰਦਨਾਕ ਹਾਦਸਾ ਵਾਪਰਿਆ।

ਦੱਸ ਦਈਏ ਕਿ ਇਸ ਹਾਦਸੇ ‘ਚ 27 ਲੋਕ ਗੰਭੀਰ ਰੂਪ ਨਾਲ ਜ਼ਖਮੀ ਹੋ ਗਏ ਹਨ। ਜ਼ਖਮੀਆਂ ‘ਚੋਂ ਕਈ ਯਾਤਰੀਆਂ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ, ਜਿਸ ਕਾਰਨ ਮਰਨ ਵਾਲਿਆਂ ਦੀ ਗਿਣਤੀ ਵਧਣ ਦਾ ਖਦਸ਼ਾ ਹੈ। ਹਾਦਸੇ ਦੀ ਸੂਚਨਾ ਮਿਲਣ ਤੋਂ ਬਾਅਦ ਪੁਲਿਸ ਅਤੇ ਪ੍ਰਸ਼ਾਸਨ ਦੀਆਂ ਟੀਮਾਂ ਮੌਕੇ ‘ਤੇ ਪਹੁੰਚ ਗਈਆਂ ਹਨ।

 

LEAVE A REPLY

Please enter your comment!
Please enter your name here