ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਐਮਪੀ ਅੰਮ੍ਰਿਤਪਾਲ ਸਿੰਘ ਦੀ ਰਿਹਾਈ ਦਾ ਮੁੱਦਾ ਪੰਜਾਬ ਵਿੱਚ ਜ਼ੋਰਾਂ ‘ਤੇ ਚੱਲ ਰਿਹਾ ਹੈ। ਬੀਤੇ ਦਿਨ ਵੀ ਪੰਜਾਬ ਹਰਿਆਣਾ ਹਾਈ ਕੋਰਟ ਨੇ ਪੰਜਾਬ ਸਰਕਾਰ ਅਤੇ ਕੇਂਦਰ ਸਰਕਾਰ ਨੂੰ ਨੋਟਿਸ ਜਾਰੀ ਕਰਕੇ ਵਧਾਏ ਗਏ NSA ਦੇ ਪਿੱਛੇ ਕੀ ਗ੍ਰਾਉਂਡ ਹੈ ਉਸ ‘ਤੇ ਜਵਾਬ ਮੰਗਿਆ ਸੀ ਤਾਂ ਹੁਣ ਪੰਜਾਬ ਵਿੱਚ ਅੰਮ੍ਰਿਤਪਾਲ ਸਿੰਘ ਅਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਪੰਥਕ ਇਕੱਤਰਤਾ ਹੋ ਰਹੀ ਹੈ।
ਇਸ ਦੀ ਜਾਣਕਾਰੀ ਐਮਪੀ ਅੰਮ੍ਰਿਤਪਾਲ ਸਿੰਘ ਦੇ ਸੋਸ਼ਲ ਮੀਡੀਆ ਖਾਤੇ ਤੋਂ ਮਿਲੀ ਹੈ। ਇਹ ਪੋਸਟਰ ਅੰਮ੍ਰਿਤਪਾਲ ਸਿੰਘ ਦੇ X ਐਕਾਉਂਟ ‘ਤੇ ਜਾਰੀ ਕੀਤੀ ਗਿਆ ਹੈ । ਜਿਸ ਵਿੱਚ ਲਿਖਿਆ ਗਿਆ ਹੈ ‘ਪੰਥ ਦੇ ਮੌਜ਼ੂਦਾ ਨਾਜ਼ੁੱਕ ਹਾਲਾਤਾਂ ਨੂੰ ਮੁੱਖ ਰੱਖਦਿਆਂ,ਬੰਦੀ ਸਿੰਘਾਂ ‘ਅਤੇ ਭਾਈ ਅੰਮ੍ਰਿਤਪਾਲ ਸਿੰਘ ਖ਼ਾਲਸਾ ਜੀ ਦੀ ਰਿਹਾਈ ਦੇ ਲਈ ਮਿਤੀ 19 ਅਗਸਤ 2024 ਨੂੰ ਬਾਬਾ ਬਕਾਲਾ ਸਾਹਿਬ ਵਿਖੇ ਸਵੇਰੇ 11 ਵਜੇ ਤੋਂ ਦੁਪਿਹਰੇ 3ਵਜੇ ਤੱਕ ਰੱਖੀ ਗਈ ਪੰਥਕ ਇਕੱਤਰਤਾ ਵਿੱਚ ਜ਼ਰੂਰ ਪਹੁੰਚੋ ਜੀ।
ਬਾਬਾ ਬਕਾਲਾ ਸਾਹਿਬ ਵਿੱਖੇ ਰੱਖੜ ਪੁੰਨਿਆ ਮੌਕੇ ਇਹ ਪੰਥਕ ਇਕੱਤਰਤਾ ਕੀਤੀ ਜਾ ਰਹੀ ਹੈ। ਜਿਸ ਵਿੱਚ ਪੰਥ ਹਿਤੈਸ਼ੀਆਂ ਨੂੰ ਖੁੱਲ੍ਹਾ ਸੱਦਾ ਦਿੱਤਾ ਗਿਆ ਹੈ ਕਿ ਉਹ ਇੱਥੇ ਪਹੁੰਚਣ ਅਤੇ ਬੰਦੀ ਸਿੰਘਾਂ ਸਮੇਤ ਅੰਮ੍ਰਿਤਪਾਲ ਸਿੰਘ ਦੀ ਰਿਹਾਈ ਦਾ ਮੁੱਦਾ ਕੇਂਦਰ ਸਰਕਾਰ ਅਤੇ ਪੰਜਾਬ ਸਰਕਾਰ ਦੇ ਕੰਨਾਂ ਤੱਕ ਪਹੁੰਚਾਉਣ।