ਅੰਮ੍ਰਿਤਪਾਲ ਸਿੰਘ ਦੇ ਹਮਾਇਤੀਆਂ ਵੱਲੋਂ ਅਰਦਾਸ ਸਮਾਗਮ ‘ਚ ਪੁਲਿਸ ਦਾ ਅੜਿੱਕਾ? ਮਾਤਾ

0
100029
ਅੰਮ੍ਰਿਤਪਾਲ ਸਿੰਘ ਦੇ ਹਮਾਇਤੀਆਂ ਵੱਲੋਂ ਅਰਦਾਸ ਸਮਾਗਮ 'ਚ ਪੁਲਿਸ ਦਾ ਅੜਿੱਕਾ? ਮਾਤਾ

 

Waris Punjab De: ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਤੇ ਹੋਰ ਸਿੰਘਾਂ ਦੀ ਰਿਹਾਈ ਲਈ ਅੱਜ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਅਰਦਾਸ ਕੀਤੀ ਜਾ ਰਹੀ ਹੈ। ਇਸ ਅਰਦਾਸ ਸਮਾਗਮ ਵਿੱਚ ਅੰਮ੍ਰਿਤਪਾਲ ਸਿੰਘ ਦੀ ਮਾਤਾ ਬਲਵਿੰਦਰ ਕੌਰ ਪਹੁੰਚ ਰਹੇ ਹਨ। ਉਨ੍ਹਾਂ ਨੇ ਸੰਗਤਾਂ ਨੂੰ ਅਰਦਾਸ ਸਮਾਗਮ ਵਿੱਚ ਸ਼ਾਮਲ ਹੋਣ ਦੀ ਅਪੀਲ ਕੀਤੀ ਹੈ।

ਦੱਸ ਦਈਏ ਕਿ ਅੰਮ੍ਰਿਤਪਾਲ ਸਿੰਘ ਤੇ ਉਸ ਦੇ ਸਾਥੀਆਂ ਦੇ ਪਰਿਵਾਰਾਂ ਵੱਲੋਂ ਉਨ੍ਹਾਂ ਦੀ ਰਿਹਾਈ ਵਾਸਤੇ ਪੰਜ ਤਖ਼ਤ ਸਾਹਿਬਾਨ ’ਤੇ ਅਰਦਾਸ ਸਮਾਗਮ ਕਰਨ ਦਾ ਪ੍ਰੋਗਰਾਮ ਉਲੀਕਿਆ ਗਿਆ। ਇਸ ਤਹਿਤ ਦੂਜਾ ਅਰਦਾਸ ਸਮਾਗਮ ਅੱਜ 19 ਨਵੰਬਰ ਨੂੰ ਆਨੰਦਪੁਰ ਸਾਹਿਬ ਵਿਖੇ ਤਖਤ ਸ੍ਰੀ ਕੇਸਗੜ ਸਾਹਿਬ ਵਿਖੇ ਹੋਵੇਗਾ। ਇਸ ਅਰਦਾਸ ਸਮਾਗਮ ਦੀ ਸ਼ੁਰੂਆਤ ਸ੍ਰੀ ਅਕਾਲ ਤਖਤ ਸਾਹਿਬ ਤੋਂ ਕੀਤੀ ਗਈ ਸੀ।

ਉਧਰ, ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੀ ਮਾਤਾ ਬੀਬੀ ਬਲਵਿੰਦਰ ਕੌਰ ਨੇ ਦੋਸ਼ ਲਾਇਆ ਕਿ ਪੁਲਿਸ ਨੇ ਸਿੱਖ ਸੰਗਤ ਨੂੰ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਹੋਣ ਵਾਲੇ ਅਰਦਾਸ ਸਮਾਗਮ ਵਿੱਚ ਸ਼ਾਮਲ ਹੋਣ ਤੋਂ ਰੋਕਿਆ ਜਾ ਰਿਹਾ ਹੈ। ਇਸ ਸਬੰਧ ’ਚ ਸ਼ਨੀਵਾਰ ਨੂੰ ਇੱਕ ਕਾਫ਼ਲਾ ਪਿੰਡ ਜੱਲੂਪੁਰ ਖੈੜਾ ਤੋਂ ਸ੍ਰੀ ਆਨੰਦਪੁਰ ਸਾਹਿਬ ਲਈ ਰਵਾਨਾ ਹੋਇਆ।

ਬੀਬੀ ਬਲਵਿੰਦਰ ਕੌਰ ਨੇ ਦੋਸ਼ ਲਾਇਆ ਕਿ ਸ਼ਨੀਵਾਰ ਨੂੰ ਸੰਗਤ ਕਾਫ਼ਲੇ ਦੇ ਰੂਪ ਵਿੱਚ ਸ੍ਰੀ ਆਨੰਦਪੁਰ ਸਾਹਿਬ ਜਾਣ ਵਾਸਤੇ ਪਿੰਡ ਜਲੂਪੁਰ ਖੈੜਾ ਆ ਰਹੀ ਸੀ ਪਰ ਪੁਲਿਸ ਨੇ ਪਿੰਡ ਨੂੰ ਛਾਉਣੀ ਦੇ ਰੂਪ ’ਚ ਬਦਲ ਦਿੱਤਾ ਤੇ ਸੰਗਤ ਨੂੰ ਪਿੰਡ ਨਹੀਂ ਪੁੱਜਣ ਦਿੱਤਾ। ਉਨ੍ਹਾਂ ਕਿਹਾ ਕਿ ਤਖਤ ਸ੍ਰੀ ਕੇਸਗੜ੍ਹ ਸਾਹਿਬ ਵੱਲ ਜਾਣ ਵਾਸਤੇ ਵੀ ਸਿਰਫ਼ ਪਰਿਵਾਰ ਦੇ ਕੁਝ ਵਾਹਨਾਂ ਨੂੰ ਹੀ ਜਾਣ ਦੀ ਆਗਿਆ ਦਿੱਤੀ ਗਈ ਜਦਕਿ ਸੰਗਤ ਦੇ ਬਾਕੀ ਵਾਹਨ ਰਾਹ ’ਚ ਹੀ ਰੋਕ ਦਿੱਤੇ ਗਏ, ਜਿਸ ਕਾਰਨ ਪਰਿਵਾਰ ਦੇ ਕੁਝ ਮੈਂਬਰ ਹੀ ਆਨੰਦਪੁਰ ਸਾਹਿਬ ਪੁੱਜੇ ਹਨ।

ਉਨ੍ਹਾਂ ਦੋਸ਼ ਲਾਇਆ ਕਿ ਖਾਲਸਾ ਵਹੀਰ ਦੇ ਮੈਂਬਰਾਂ ਤੇ ਸੰਗਤ ਨੂੰ ਘਰਾਂ ਵਿੱਚ ਹੀ ਨਜ਼ਰਬੰਦ ਕਰ ਦਿੱਤਾ ਹੈ ਤਾਂ ਜੋ ਇਹ ਅਰਦਾਸ ਸਮਾਗਮ ਸਫ਼ਲ ਨਾ ਹੋ ਸਕੇ। ਪਰਿਵਾਰ ਵੱਲੋਂ ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਕੀਤੇ ਜਾਣ ਵਾਲੇ ਅੰਮ੍ਰਿਤ ਸੰਚਾਰ ਪ੍ਰੋਗਰਾਮ ਵਾਸਤੇ ਕਕਾਰ ਮੁਫ਼ਤ ਵੰਡਣ ਦਾ ਪ੍ਰੋਗਰਾਮ ਹੈ।

LEAVE A REPLY

Please enter your comment!
Please enter your name here