ਅੰਮ੍ਰਿਤਸਰ ਹੈਰੀਟੇਜ ਸਟਰੀਟ ‘ਤੇ ਹੁਣ ਨਹੀਂ ਹੋਵੇਗੀ ਪ੍ਰੀ-ਵੈਡ ਸ਼ੂਟ,ਰੀਲਾਂ ਬਣਾਉਣ ‘ਤੇ ਵੀ ਪਾਬੰਦੀ

0
100108
ਅੰਮ੍ਰਿਤਸਰ ਹੈਰੀਟੇਜ ਸਟਰੀਟ 'ਤੇ ਹੁਣ ਨਹੀਂ ਹੋਵੇਗੀ ਪ੍ਰੀ-ਵੈਡ ਸ਼ੂਟ,ਰੀਲਾਂ ਬਣਾਉਣ 'ਤੇ ਵੀ ਪਾਬੰਦੀ

ਹੁਣ ਅੰਮ੍ਰਿਤਸਰ ‘ਚ ਹਰਿਮੰਦਰ ਸਾਹਿਬ ਦੇ ਰਸਤੇ ‘ਚ ਲੋਕ ਪ੍ਰੀ-ਵੈਡਿੰਗ ਸ਼ੂਟਿੰਗ ਨਹੀਂ ਕਰ ਸਕਣਗੇ। ਇੰਨਾ ਹੀ ਨਹੀਂ ਰੀਲਾਂ ਬਣਾਉਣ ਵਾਲੇ ਲੋਕਾਂ ਖਿਲਾਫ ਵੀ ਪੁਲਿਸ ਕਾਰਵਾਈ ਕੀਤੀ ਜਾ ਸਕਦੀ ਹੈ। ਪੰਜਾਬ ਪੁਲਿਸ ਨੇ ਇਹ ਫੈਸਲਾ ਇੱਕ ਵੀਡੀਓ ਵਾਇਰਲ ਹੋਣ ਤੋਂ ਬਾਅਦ ਲਿਆ ਹੈ ਅਤੇ ਸੰਗਤ ਨੇ ਇਸ ‘ਤੇ ਇਤਰਾਜ਼ ਪ੍ਰਗਟਾਇਆ ਹੈ। ਇਸ ਦੇ ਲਈ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਵੱਲੋਂ ਸੜਕ ‘ਤੇ ਬੋਰਡ ਵੀ ਲਗਾਏ ਗਏ ਹਨ।

ਦਰਅਸਲ, ਕੁਝ ਦਿਨ ਪਹਿਲਾਂ ਹੈਰੀਟੇਜ ਸਟਰੀਟ (Heritage Street) ‘ਤੇ ਕੁਝ ਲੋਕਾਂ ਵੱਲੋਂ ਪ੍ਰੀ-ਵੈਡਿੰਗ ਫੋਟੋਸ਼ੂਟ ਕਰਵਾਇਆ ਜਾ ਰਿਹਾ ਸੀ। ਸੰਗਤ ਨੇ ਇਸ ਦਾ ਵਿਰੋਧ ਕੀਤਾ। ਇਸ ਦੇ ਨਾਲ ਹੀ ਸ਼੍ਰੋਮਣੀ ਗੁਰਦੁਆਰਾ ਕਮੇਟੀ ਨੇ ਵੀ ਕਿਹਾ ਕਿ ਅਜਿਹੀ ਘਟਨਾ ਸੰਗਤ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਉਂਦੀ ਹੈ। ਇਸ ਤੋਂ ਬਾਅਦ ਪੰਜਾਬ ਪੁਲਿਸ ਨੇ ਫੈਸਲਾ ਲੈਂਦਿਆਂ ਵਿਰਾਸਤੀ ਮਾਰਗ ‘ਤੇ ਫੋਟੋਸ਼ੂਟ ਅਤੇ ਰੀਲਾਂ ਬਣਾਉਣ ‘ਤੇ ਪੂਰੀ ਤਰ੍ਹਾਂ ਪਾਬੰਦੀ ਲਗਾ ਦਿੱਤੀ ਹੈ।

ਪੁਲਿਸ ਵੱਲੋਂ ਸਮੁੱਚੇ ਵਿਰਾਸਤੀ ਮਾਰਗ ’ਤੇ ਬੋਰਡ ਲਾਏ ਗਏ ਹਨ। ਜਿਸ ‘ਚ ਸਪੱਸ਼ਟ ਕੀਤਾ ਗਿਆ ਹੈ ਕਿ ਇੱਥੇ ਕੋਈ ਵੀ ਪ੍ਰੀ-ਵੈਡਿੰਗ ਸ਼ੂਟ, ਵੈਡਿੰਗ ਸ਼ੂਟ ਜਾਂ ਰੀਲਾਂ ਨਹੀਂ ਬਣਾ ਸਕਦਾ। ਇਹ ਪੂਰੀ ਤਰ੍ਹਾਂ ਪਾਬੰਦੀਸ਼ੁਦਾ ਹੈ। ਸਥਾਨਕ ਪੁਲਿਸ ਦਾ ਕਹਿਣਾ ਹੈ ਕਿ ਪੁਲਿਸ ਕਮਿਸ਼ਨਰ ਵੱਲੋਂ ਆਦੇਸ਼ ਦਿੱਤੇ ਗਏ ਹਨ। ਇਸ ਦੇ ਨਾਲ ਹੀ ਇੱਥੇ ਤਾਇਨਾਤ ਪੁਲਿਸ ਬਲ ਨੂੰ ਵੀ ਇਸ ਸਬੰਧੀ ਚੌਕਸ ਰਹਿਣ ਲਈ ਕਿਹਾ ਗਿਆ ਹੈ।

LEAVE A REPLY

Please enter your comment!
Please enter your name here