ਅੱਜ ਕਿਸਾਨਾਂ ਦਾ ਦਿੱਲੀ ਮਾਰਚ, ਬੀਤੇ ਦਿਨ ਕੇਂਦਰ ਨਾਲ ਨਹੀਂ ਬਣੀ ਸਹਿਮਤੀ, 10 ਹਜ਼ਾਰ ਟਰੈਕਟਰਾਂ ‘ਤੇ ਪਾਉਣਗੇ ਚਾਲੇ 

0
100027
ਅੱਜ ਕਿਸਾਨਾਂ ਦਾ ਦਿੱਲੀ ਮਾਰਚ, ਬੀਤੇ ਦਿਨ ਕੇਂਦਰ ਨਾਲ ਨਹੀਂ ਬਣੀ ਸਹਿਮਤੀ, 10 ਹਜ਼ਾਰ ਟਰੈਕਟਰਾਂ 'ਤੇ ਪਾਉਣਗੇ ਚਾਲੇ 

Delhi Chalo March: ਚੰਡੀਗੜ੍ਹ ਵਿੱਚ ਕਿਸਾਨ ਆਗੂਆਂ ਅਤੇ ਕੇਂਦਰੀ ਮੰਤਰੀਆਂ ਵਿਚਾਲੇ ਸੋਮਵਾਰ ਸ਼ਾਮ 6.30 ਵਜੇ ਸ਼ੁਰੂ ਹੋਈ ਗੱਲਬਾਤ ਸਾਢੇ ਪੰਜ ਘੰਟੇ ਬਾਅਦ ਵੀ ਬੇਸਿੱਟਾ ਰਹੀ। ਐਮਐਸਪੀ ਗਾਰੰਟੀ ਕਾਨੂੰਨ ਅਤੇ ਕਰਜ਼ਾ ਮੁਆਫੀ ਬਾਰੇ ਸਹਿਮਤੀ ਨਹੀਂ ਬਣ ਸਕੀ। ਸਰਕਾਰ ਦੀ ਤਰਫੋਂ ਕੇਂਦਰੀ ਖੁਰਾਕ ਅਤੇ ਖਪਤਕਾਰ ਮਾਮਲਿਆਂ ਦੇ ਮੰਤਰੀ ਪੀਯੂਸ਼ ਗੋਇਲ ਅਤੇ ਖੇਤੀਬਾੜੀ ਮੰਤਰੀ ਅਰਜੁਨ ਮੁੰਡਾ ਗੱਲਬਾਤ ਵਿੱਚ ਮੌਜੂਦ ਸਨ।

ਕਿਸਾਨਾਂ ਦੀ ਤਰਫੋਂ ਸਰਵਣ ਸਿੰਘ ਪੰਧੇਰ, ਜਗਜੀਤ ਸਿੰਘ ਡੱਲੇਵਾਲ ਸਮੇਤ 13 ਕਿਸਾਨ ਆਗੂ ਹਾਜ਼ਰ ਸਨ। ਇਸ ਮੌਕੇ ਪੰਜਾਬ ਸਰਕਾਰ ਦੀ ਵੱਲੋਂ ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਹਾਜ਼ਰ ਸਨ। ਬਾਹਰ ਆਉਂਦਿਆਂ ਹੀ ਕਿਸਾਨ ਆਗੂਆਂ ਸਰਵਣ ਸਿੰਘ ਪੰਧੇਰ ਅਤੇ ਜਗਜੀਤ ਸਿੰਘ ਡੱਲੇਵਾਲ ਨੇ ਕਿਹਾ ਕਿ ਸਰਕਾਰ ਕਿਸਾਨਾਂ ਪ੍ਰਤੀ ਗੰਭੀਰ ਨਹੀਂ ਹੈ। ਕਿਸਾਨ ਮੰਗਲਵਾਰ ਨੂੰ ਸਵੇਰੇ 10 ਵਜੇ 10 ਹਜ਼ਾਰ ਟਰੈਕਟਰ ਟਰਾਲੀਆਂ ਨਾਲ ਦਿੱਲੀ ਵੱਲ ਮਾਰਚ ਕਰਨਗੇ।

ਸਰਹੱਦ ‘ਤੇ ਦਿੱਲੀ, ਹਰਿਆਣਾ, ਪੰਜਾਬ ਅਤੇ ਚੰਡੀਗੜ੍ਹ ਪੁਲਿਸ ਦੇ ਕਰੀਬ 70 ਹਜ਼ਾਰ ਜਵਾਨ ਤਾਇਨਾਤ ਕੀਤੇ ਗਏ ਹਨ। ਹਰਿਆਣਾ ਦੇ 38,000 ਜਵਾਨ, ਦਿੱਲੀ ਪੁਲਿਸ ਦੇ 22,000 ਜਦਕਿ ਪੰਜਾਬ ਪੁਲਿਸ ਦੇ ਸਿਰਫ਼ 7 ਹਜ਼ਾਰ ਜਵਾਨ ਅੰਤਰ-ਰਾਜੀ ਸਰਹੱਦ ‘ਤੇ ਤਾਇਨਾਤ ਹਨ। 90 ਵੱਖ-ਵੱਖ ਰਸਤਿਆਂ ‘ਤੇ ਕਰੀਬ 90 ਜਲ ਤੋਪਾਂ ਤਾਇਨਾਤ ਕੀਤੀਆਂ ਗਈਆਂ ਹਨ।

ਅੱਥਰੂ ਗੈਸ ਦੇ ਗੋਲੇ ਛੱਡਣ ਲਈ 1200 ਜਵਾਨ ਤਾਇਨਾਤ ਕੀਤੇ ਗਏ ਹਨ। ਪੁਲਿਸ ਫੋਰਸ ਦੀਆਂ 15 ਮਾਰਚ ਤੱਕ ਦੀਆਂ ਛੁੱਟੀਆਂ ਰੱਦ ਕਰ ਦਿੱਤੀਆਂ ਗਈਆਂ ਹਨ। 52 ਪੁਲਿਸ ਕੰਟਰੋਲ ਰੂਮ ਬਣਾਏ ਗਏ ਹਨ। ਅੰਬਾਲਾ-ਅੰਮ੍ਰਿਤਸਰ ਹਾਈਵੇਅ ‘ਤੇ ਪੰਜਾਬ ਦੀ ਸਰਹੱਦ ‘ਤੇ ਇਕੱਠੇ ਹੋਏ ਲੋਕਾਂ ਨੂੰ ਡਰੋਨ ਤੋਂ ਅੱਥਰੂ ਗੈਸ ਦੇ ਗੋਲੇ ਛੱਡ ਕੇ ਖਦੇੜ ਦਿੱਤਾ ਗਿਆ।

LEAVE A REPLY

Please enter your comment!
Please enter your name here