ਰਾਮਗੜ੍ਹੀਆ ਗਰਲਜ਼ ਕਾਲਜ ਨੇ ਸ਼ੁੱਕਰਵਾਰ ਨੂੰ ਹੋਏ ਫਾਈਨਲ ਮੁਕਾਬਲੇ ਵਿੱਚ ਸਰਕਾਰੀ ਸਕੂਲ ਗਿੱਲ ਨੂੰ ਹਰਾ ਕੇ ਸੀਨੀਅਰ ਜ਼ਿਲ੍ਹਾ ਬੇਸਬਾਲ ਚੈਂਪੀਅਨਸ਼ਿਪ ਦਾ ਤਾਜ ਆਪਣੇ ਨਾਂ ਕੀਤਾ।
ਪਿੰਡ ਗਿੱਲ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਫ਼ਾਰ ਗਰਲਜ਼ ਵਿਖੇ 16 ਤੋਂ 18 ਫਰਵਰੀ ਤੱਕ ਕਰਵਾਈ ਗਈ ਇਸ ਚੈਂਪੀਅਨਸ਼ਿਪ ਵਿੱਚ ਜ਼ਿਲ੍ਹੇ ਦੀਆਂ ਵੱਖ-ਵੱਖ ਸੰਸਥਾਵਾਂ ਦੀਆਂ ਅੱਠ ਟੀਮਾਂ ਨੇ ਭਾਗ ਲਿਆ।
ਗਿੱਲ ਬੇਸਬਾਲ ਕਲੱਬ ਨੇ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਭਾਰਤ ਨਗਰ ਦੀ ਟੀਮ ਨੂੰ ਹਰਾ ਕੇ ਤੀਜਾ ਸਥਾਨ ਹਾਸਲ ਕੀਤਾ।
ਲੁਧਿਆਣਾ ਜ਼ਿਲ੍ਹਾ ਬੇਸਬਾਲ ਐਸੋਸੀਏਸ਼ਨ ਦੇ ਜਨਰਲ ਸਕੱਤਰ ਹਰਬੀਰ ਸਿੰਘ ਨੇ ਦੱਸਿਆ ਕਿ ਮਾਰਚ ਵਿੱਚ ਹੋਣ ਵਾਲੀ ਸੂਬਾ ਪੱਧਰੀ ਚੈਂਪੀਅਨਸ਼ਿਪ ਲਈ ਟੀਮ ਦੀ ਚੋਣ ਟੂਰਨਾਮੈਂਟ ਵਿੱਚ ਵਧੀਆ ਪ੍ਰਦਰਸ਼ਨ ਕਰਨ ਵਾਲੇ ਖਿਡਾਰੀਆਂ ਵਿੱਚੋਂ ਕੀਤੀ ਜਾਵੇਗੀ।