ਆਸਟ੍ਰੇਲੀਆ ਨੇ ਬੱਚਿਆਂ ਦੇ ਸੋਸ਼ਲ ਮੀਡੀਆ ‘ਤੇ ਲਗਾਈ ਪਾਬੰਦੀ ਆਸਟ੍ਰੇਲੀਆ ਸਰਕਾਰ ਨੇ ਆਖਿਰਕਾਰ ਦੇਸ਼ ਵਿੱਚ ਬੱਚਿਆਂ ਦੇ ਸੋਸ਼ਲ ਮੀਡੀਆ ਦੀ ਵਰਤੋਂ ਕਰਨ ‘ਤੇ ਪਾਬੰਦੀ ਲਗਾ ਦਿੱਤੀ ਹੈ। ਇਸ ਸਬੰਧੀ ਉਪਰਲੇ ਸਦਨ ਵਿੱਚ ਸੋਸ਼ਲ ਮੀਡੀਆ ‘ਤੇ ਪਾਬੰਦੀ ਲਗਾਉਂਦਾ ਪ੍ਰਸਤਾਵ ਬਹੁਮਤ ਨਾਲ ਪਾਸ ਹੋ ਗਿਆ ਹੈ। ਇਸ ਨਾਲ ਆਸਟ੍ਰੇਲੀਆ 16 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਦੇ ਸੋਸ਼ਲ ਮੀਡੀਆ ਵਰਤੋਂ ‘ਤੇ ਪਾਬੰਦੀ ਲਗਾਉਣ ਵਾਲਾ ਦੁਨੀਆ ਦਾ ਪਹਿਲਾ ਦੇਸ਼ ਬਣ ਗਿਆ ਹੈ।