ਐਮਰਜੈਂਸੀ ਫਿਲਮ ਬਣਾ ਕੇ ਕਸੂਤੀ ਫਸੀ ਕੰਗਨਾ ਰਣੌਤ, ਸੋਸ਼ਲ ਮੀਡੀਆ ਕਾਰਕੁਨ ਨੇ ਕੰਗਨਾ ਨੂੰ ਭੇਜਿਆ ਕਾਨੂੰਨੀ ਨੋਟਿਸ

0
711
wnewstv.com ਐਮਰਜੈਂਸੀ ਫਿਲਮ ਬਣਾ ਕੇ ਕਸੂਤੀ ਫਸੀ ਕੰਗਨਾ ਰਣੌਤ, ਸੋਸ਼ਲ ਮੀਡੀਆ ਕਾਰਕੁਨ ਨੇ ਕੰਗਨਾ ਨੂੰ ਭੇਜਿਆ ਕਾਨੂੰਨੀ ਨੋਟਿਸ
Spread the love

 

Legal notice to MP Kangana Ranaut: ਬਾਲੀਵੁੱਡ ਅਦਾਕਾਰਾ ਅਤੇ ਹਿਮਾਚਲ ਤੋਂ ਭਾਜਪਾ ਸੰਸਦ ਮੈਂਬਰ ਕੰਗਨਾ ਰਣੌਤ ਦੀ ਆਉਣ ਵਾਲੀ ਨਵੀਂ ਫਿਲਮ ਐਮਰਜੈਂਸੀ ਦਾ ਪੰਜਾਬ ਵਿੱਚ ਵਿਰੋਧ ਵਧਦਾ ਜਾ ਰਿਹਾ ਹੈ। ਫਿਲਮ ‘ਚ ਸਿੱਖਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਦੋਸ਼ ਲੱਗੇ ਹਨ। ਇਹ ਫਿਲਮ 6 ਸਤੰਬਰ ਨੂੰ ਦੇਸ਼ ਭਰ ਦੇ ਸਿਨੇਮਾਘਰਾਂ ‘ਚ ਰਿਲੀਜ਼ ਹੋਵੇਗੀ।

ਫਿਲਮ ‘ਚ ਸਿੱਖ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦਾ ਦੋਸ਼ ਲਗਾਉਂਦੇ ਹੋਏ, ਮੰਡੀ ਗੋਬਿੰਦਗੜ੍ਹ, ਪੰਜਾਬ ਦੇ ਸੋਸ਼ਲ ਮੀਡੀਆ ਕਾਰਕੁਨ ਅਮਨਦੀਪ ਸਿੰਘ ਕਲਸੀ ਨੇ ਐਡਵੋਕੇਟ ਗੁਰਮਿੰਦਰ ਸਿੰਘ ਸਲਾਣਾ ਅਤੇ ਕੇਐਸ ਸਿੱਧੂ ਰਾਹੀਂ ਫਿਲਮ ਦੀ ਸਮੁੱਚੀ ਕਾਸਟ ਨੂੰ ਕਾਨੂੰਨੀ ਨੋਟਿਸ ਭੇਜਿਆ ਹੈ।

ਅਮਨਦੀਪ ਸਿੰਘ ਕਲਸੀ ਨੇ ਕਿਹਾ ਕਿ ਫਿਲਮ ਐਮਰਜੈਂਸੀ ਦਾ ਟ੍ਰੇਲਰ ਰਿਲੀਜ਼ ਹੋਣ ਨਾਲ ਸਿੱਖਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚੀ ਹੈ। ਇਸ ਨਾਲ ਸਿੱਖਾਂ ਵਿਚ ਭਾਰੀ ਰੋਸ ਹੈ ਅਤੇ ਕਈ ਥਾਵਾਂ ‘ਤੇ ਇਸ ਫਿਲਮ ਦੇ ਰਿਲੀਜ਼ ਹੋਣ ਨਾਲ ਦੇਸ਼ ਵਿਚ ਅਮਨ-ਕਾਨੂੰਨ ਅਤੇ ਸ਼ਾਂਤੀ ਭੰਗ ਹੋ ਸਕਦੀ ਹੈ। ਸ਼ਿਕਾਇਤਕਰਤਾ ਅਮਨਦੀਪ ਸਿੰਘ ਕਲਸੀ ਨੇ ਕੇਂਦਰੀ ਸੂਚਨਾ ਤੇ ਪ੍ਰਸਾਰਣ ਨੂੰ ਵੀ ਨੋਟਿਸ ਭੇਜਿਆ ਹੈ। ਨੋਟਿਸ ਵਿੱਚ ਉਨ੍ਹਾਂ ਕਿਹਾ ਹੈ ਕਿ ਫਿਲਮ ਐਮਰਜੈਂਸੀ ਨਾਲ ਸਿੱਖ ਕੌਮ ਨੂੰ ਠੇਸ ਪਹੁੰਚੀ ਹੈ।

ਐਡਵੋਕੇਟ ਗੁਰਮਿੰਦਰ ਸਿੰਘ ਸਲਾਣਾ, ਐਡਵੋਕੇਟ ਕੇ.ਐਸ.ਸਿੱਧੂ ਦੀ ਸ਼ਿਕਾਇਤ ਅਨੁਸਾਰ ਕੁਝ ਨਿੱਜੀ ਚੈਨਲਾਂ ਨੇ ਸਿੱਖਾਂ ਦੇ ਕਿਰਦਾਰ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕੀਤੀ ਹੈ। ਉਕਤ ਚੈਨਲ ਨੂੰ ਫਿਲਮ ਦੇ ਟ੍ਰੇਲਰ ਨੂੰ ਪ੍ਰਸਾਰਣ ਚੈਨਲਾਂ ਤੋਂ ਹਟਾਉਣ ਦੀ ਵੀ ਚਿਤਾਵਨੀ ਦਿੱਤੀ ਗਈ ਹੈ।

ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਕੇਂਦਰੀ ਸੂਚਨਾ ਅਤੇ ਪ੍ਰਸਾਰਣ ਮੰਤਰੀ ਅਸ਼ਵਨੀ ਵੈਸ਼ਨਵ ਅਤੇ ਕੇਂਦਰੀ ਫਿਲਮ ਸੈਂਸਰ ਬੋਰਡ ਦੇ ਚੇਅਰਮੈਨ ਪਾਰਸਨ ਜੋਸ਼ੀ ਨੂੰ ਵੱਖ-ਵੱਖ ਪੱਤਰ ਲਿਖ ਕੇ ਫਿਲਮ ‘ਤੇ ਇਤਰਾਜ਼ ਜਤਾਇਆ ਹੈ। ਫਿਲਮ ਨੂੰ 6 ਸਤੰਬਰ ਨੂੰ ਰਿਲੀਜ਼ ਨਾ ਕਰਨ ਦੀ ਮੰਗ ਕੀਤੀ ਗਈ ਹੈ। ਫਿਲਮ ‘ਚੋਂ ਇਤਰਾਜ਼ਯੋਗ ਸੀਨ ਹਟਾ ਕੇ ਹੀ ਰਿਲੀਜ਼ ਹੋਣ ਦੇਣ ਦੀ ਅਪੀਲ ਕੀਤੀ ਗਈ ਹੈ।

LEAVE A REPLY

Please enter your comment!
Please enter your name here