ਕਦੇ ਵੀ ਹੋ ਸਕਦੀ ਹੈ ਗੈਂਗਵਾਰ ! ਬੰਬੀਹਾ ਗੈਂਗ ਦੇ ਗੁਰਗੇ ਹਥਿਆਰਾਂ ਸਮੇਤ ਕਾਬੂ, ਬਿਸ਼ਨੋਈ ਗਰੁੱਪ ਨਾਲ ‘ਲਾਗ-ਡਾਟ’

0
100029
ਕਦੇ ਵੀ ਹੋ ਸਕਦੀ ਹੈ ਗੈਂਗਵਾਰ ! ਬੰਬੀਹਾ ਗੈਂਗ ਦੇ ਗੁਰਗੇ ਹਥਿਆਰਾਂ ਸਮੇਤ ਕਾਬੂ, ਬਿਸ਼ਨੋਈ ਗਰੁੱਪ ਨਾਲ 'ਲਾਗ-ਡਾਟ'

ਮੋਗਾ ਪੁਲਿਸ ਨੇ ਵੱਡੀ ਕਾਮਯਾਬੀ ਹਾਸਿਲ ਕਰਦੇ ਹੋਏ ਤਿੰਨ ਦੋਸ਼ੀਆਂ ਨੂੰ 05 ਪਿਸਤੌਲਾਂ ਸਮੇਤ ਕਾਬੂ ਕੀਤਾ ਹੈ। ਪੁਲਿਸ ਨੇ ਗੁਪਤ ਸੂਚਨਾ ਦੇ ਆਧਾਰ ‘ਤੇ ਪਿੰਡ ਚੁਗਾਵਾ ਦੀ ਲਿੰਕ ਸੜਕ ‘ਤੇ ਨਾਕਾਬੰਦੀ ਕੀਤੀ ਅਤੇ ਚੈਕਿੰਗ ਦੌਰਾਨ ਇੱਕ ਪਲੈਟੀਨਾ ਮੋਟਰਸਾਈਕਲ ‘ਤੇ ਸਵਾਰ ਤਿੰਨ ਵਿਅਕਤੀਆਂ ਨੂੰ ਚੈਕਿੰਗ ਲਈ ਰੋਕਿਆ ਗਿਆ।

ਤਲਾਸ਼ੀ ਦੌਰਾਨ ਹਥਿਆਰ ਹੋਏ ਬਰਾਮਦ

ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਤਲਾਸ਼ੀ ਦੌਰਾਨ ਮਨਿੰਦਰ ਸਿੰਘ, ਬਲਜੀਤ ਸਿੰਘ,ਮਨਜੀਤ ਸਿੰਘ ਤਿੰਨਾਂ ਦੀ ਤਲਾਸ਼ੀ ਲੈਣ ਤੇ  ਉਨ੍ਹਾਂ ਕੋਲੋਂ ਇੱਕ ਦੇਸੀ ਪਿਸਤੌਲ 32 ਬੋਰ ਸਮੇਤ 04 ਕਾਰਤੂਸ, ਇੱਕ ਕੱਟਾ 315 ਬੋਰ 02 ਜਿੰਦਾ ਕਾਰਤੂਸ ਅਤੇ ਇੱਕ ਦੇਸੀ ਪਿਸਤੌਲ 32 ਬੋਰ ਜਿਸ ਵਿੱਚ 04 ਰੌਂਦ ਵੀ ਬਰਾਮਦ ਕੀਤੇ।

ਮੋਗਾ ਜ਼ਿਲ੍ਹੇ ਨਾਲ ਸਬੰਧਤ ਹਨ ਤਿੰਨੇ ਮੁਲਜ਼ਮ

ਪੁਲਿਸ ਨੇ ਤਿੰਨੋਂ ਨੌਜਵਾਨਾਂ ਨੂੰ ਮੌਕੇ ਤੋਂ ਗ੍ਰਿਫ਼ਤਾਰ ਕਰ ਲਿਆ। ਤਿੰਨਾਂ ਮੁਲਜ਼ਮਾਂ ਖ਼ਿਲਾਫ਼ ਥਾਣਾ ਮਹਿਣਾ ਵਿੱਚ ਅਸਲਾ ਐਕਟ 25-54-59 ਤਹਿਤ ਕੇਸ ਦਰਜ ਕੀਤਾ ਗਿਆ ਹੈ। ਜ਼ਿਕਰ ਕਰ ਦਈਏ ਕਿ ਤਿੰਨੋਂ ਮੁਲਜ਼ਮ ਮੋਗਾ ਜ਼ਿਲ੍ਹੇ ਦੇ ਵਸਨੀਕ ਹਨ। ਮਨਿੰਦਰ ਸਿੰਘ ਅਤੇ ਮਨਜੀਤ ਸਿੰਘ ਖ਼ਿਲਾਫ਼ ਮੋਗਾ ਦੇ ਵੱਖ-ਵੱਖ ਥਾਣਿਆਂ ਵਿੱਚ ਪਹਿਲਾ ਵੀ ਕੇਸ ਵੀ ਦਰਜ ਹਨ।

ਬੰਬੀਹਾ ਤੇ ਬਿਸ਼ਨੋਈ ਗੈਂਗ ਵਿਚਾਲੇ ਚੱਲ ਰਿਹਾ ਵਿਵਾਦ

ਜਾਣਕਾਰੀ ਵਿੱਚ ਇਹ ਵੀ ਸਾਹਮਣੇ ਆਇਆ ਹੈ ਕਿ ਤਿੰਨੋਂ ਮੁਲਜ਼ਮ ਬੰਬੀਹਾ ਗੈਂਗ ਨਾਲ ਸਬੰਧਤ ਹਨ ਅਤੇ ਲਾਰੈਂਸ ਗਰੁੱਪ ਨਾਲ ਚੱਲ ਰਹੇ ਝਗੜੇ ਕਾਰਨ ਇਨ੍ਹਾਂ ਨੇ ਇਹ ਹਥਿਆਰ ਲਿਆਂਦੇ ਸਨ। ਪੁਲਿਸ ਵੱਲੋਂ ਇਨ੍ਹਾਂ ਤਿੰਨਾਂ ਮੁਲਜ਼ਮਾਂ ਨੂੰ ਮਾਣਯੋਗ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਹਿਰਾਸਤ ਵਿੱਚ ਲੈ ਕੇ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾਵੇਗੀ

LEAVE A REPLY

Please enter your comment!
Please enter your name here