ਲੁਧਿਆਣਾ ਦੇ ਰੇਲਵੇ ਸਟੇਸ਼ਨ ਨੇੜੇ ਰੂਹ ਕੰਬਾਉ ਹਾਦਸਾ ਵਾਪਰਿਆ। ਦੱਸ ਦਈਏ ਕਿ ਧੂਰੀ ਲਾਈਨ ਦੇ ਰੇਲਵੇ ਸਟੇਸ਼ਨ ਨੇੜੇ ਇੱਕ ਸ਼ਖਸ ਸਣੇ ਮਹਿਲਾ ਅਤੇ ਬੱਚੇ ਨੇ ਟ੍ਰੇਨ ਅੱਗੇ ਛਾਲ ਮਾਰ ਦਿੱਤੀ ਜਿਸ ਕਾਰਨ ਉਨ੍ਹਾਂ ਦੀ ਮੌਕੇ ’ਤੇ ਹੀ ਮੌਤ ਹੋ ਗਈ।
ਮਿਲੀ ਜਾਣਕਾਰੀ ਮੁਤਾਬਿਕ ਟ੍ਰੇਨ ਅੱਗੇ ਛਾਲ ਮਾਰਨ ਵਾਲੇ ਇੱਕ ਪਰਿਵਾਰ ਦੇ ਮੈਂਬਰ ਦੱਸੇ ਜਾ ਰਹੇ ਹਨ। ਜਿਨ੍ਹਾਂ ’ਚ ਪਤੀ ਪਤਨੀ ਅਤੇ ਉਨ੍ਹਾਂ ਦਾ 9 ਸਾਲਾਂ ਬੱਚਾ ਹੈ। ਜਿਨ੍ਹਾਂ ਦੀ ਪਛਾਣ ਸੁਖਦੀਪ ਸਿੰਘ, ਸੁਖਦੀਪ ਕੌਰ ਅਤੇ ਬਲਜੋਤ ਸਿੰਘ ਵਜੋਂ ਹੋਈ ਹੈ। ਜਿਨ੍ਹਾਂ ਨੇ ਟ੍ਰੇਨ ਅੱਗੇ ਛਾਲ ਮਾਰ ਕੇ ਆਪਣੀ ਜੀਵਨਲੀਲਾ ਸਮਾਪਤ ਕਰ ਲਈ।
ਦੱਸਿਆ ਜਾ ਰਿਹਾ ਹੈ ਕਿ ਪੂਰਾ ਪਰਿਵਾਰ ਕਰਜ਼ੇ ’ਚ ਡੂੱਬਿਆ ਹੋਇਆ ਸੀ ਜਿਸ ਕਾਰਨ ਕਾਫੀ ਲੰਬੇ ਸਮੇਂ ਤੋਂ ਪਰੇਸ਼ਾਨ ਸੀ। ਪਰਿਵਾਰ ਵੱਲੋਂ ਆਪਣੀ ਜੀਵਨਲੀਲਾ ਸਮਾਪਤ ਕਰਨ ਦੇ ਪਿੱਛੇ ਇਹੀ ਕਾਰਨ ਦੱਸਿਆ ਜਾ ਰਿਹਾ ਹੈ। ਇਹ ਘਟਨਾ ਅਹਿਮਦਗੜ੍ਹ ਮੰਡੀ ਨੇੜੇ ਪਿੰਡ ਘਨਗਰਾਣਾ ਦੀ ਦੱਸੀ ਜਾ ਰਹੀ ਹੈ। ਫਿਲਹਾਲ ਘਟਨਾ ਵਾਲੀ ਥਾਂ ’ਤੇ ਪੁਲਿਸ ਪਹੁੰਚ ਚੁੱਕੀ ਹੈ ਅਤੇ ਮਾਮਲੇ ਸਬੰਧੀ ਕਾਰਵਾਈ ਕੀਤੀ ਜਾ ਰਹੀ ਹੈ।