ਕਾਂਗਰਸ ਦੇ ਸੀਨੀਅਰ ਲੀਡਰ ਪਰਗਟ ਸਿੰਘ ਨੇ ਭਗਵੰਤ ਮਾਨ ਸਰਕਾਰ ਨੂੰ ਘੇਰਿਆ, ਬੱਚੀ ਦੀ ਖੁਦਕੁਸ਼ੀ ‘ਤੇ ਜਤਾਇਆ ਦੁੱਖ

0
100021
ਕਾਂਗਰਸ ਦੇ ਸੀਨੀਅਰ ਲੀਡਰ ਪਰਗਟ ਸਿੰਘ ਨੇ ਭਗਵੰਤ ਮਾਨ ਸਰਕਾਰ ਨੂੰ ਘੇਰਿਆ, ਬੱਚੀ ਦੀ ਖੁਦਕੁਸ਼ੀ 'ਤੇ ਜਤਾਇਆ ਦੁੱਖ

 

ਸਾਬਕਾ ਮੰਤਰੀ ਤੇ ਕਾਂਗਰਸ ਦੇ ਸੀਨੀਅਰ ਲੀਡਰ ਨੇ ਭਗਵੰਤ ਮਾਨ ਸਰਕਾਰ ਨੂੰ ਘੇਰਿਆ ਹੈ। ਉਨ੍ਹਾਂ ਨੇ ਰੂਪਨਗਰ ਦੀ ਅਸਿਸਟੈਂਟ ਪ੍ਰੋਫੈਸਰ ਵੱਲੋਂ ਖੁਦਕੁਸ਼ੀ ਕਰਨ ਦੇ ਮਾਮਲੇ ਨੂੰ ਲੈ ਕੇ ਸਿੱਖਿਆ ਮੰਤਰੀ ਹਰਜੋਤ ਬੈਂਸ ਨੂੰ ਕਟਹਿਰੇ ਵਿੱਚ ਖੜ੍ਹਾ ਕੀਤਾ ਹੈ। ਉਨ੍ਹਾਂ ਨੇ ਕਿਹਾ ਕਿ ਬੱਚੀ ਵੱਲੋਂ ਉਠਾਏ ਗਏ ਖੁਦਕੁਸ਼ੀ ਦੇ ਕਦਮ ਨੇ ਸਾਰੇ ਪੰਜਾਬ ਨੂੰ ਹਲੂਣ ਕੇ ਰੱਖ ਦਿੱਤਾ ਹੈ। ਇਹ ਸਭ ਮੰਤਰੀ ਹਰਜੋਤ ਬੈਂਸ ਦੇ ਹਊਮੇ ਭਰੇ ਵਤੀਰੇ ਕਾਰਨ ਹੋ ਰਿਹਾ ਹੈ। ਤੁਸੀਂ ਅਜੇ ਤੱਕ ਉਸ ਘਟਨਾ ਪ੍ਰਤੀ ਕੋਈ ਠੋਸ ਐਕਸ਼ਨ ਨਹੀਂ ਲਿਆ।

ਪਰਗਟ ਸਿੰਘ ਨੇ ਟਵੀਟ ਕਰਕੇ ਕਿਹਾ. ਮੁੱਖ ਮੰਤਰੀ ਭਗਵੰਤ ਮਾਨ ਜੀ, ਸਘੰਰਸ਼ ਕਰ ਰਹੇ 1158 ਪ੍ਰੋਫੈਸਰਾਂ ਵਿੱਚੋਂ ਇੱਕ ਬੱਚੀ ਵੱਲੋਂ ਉਠਾਏ ਗਏ ਖੁਦਕੁਸ਼ੀ ਦੇ ਕਦਮ ਨੇ ਸਾਰੇ ਪੰਜਾਬ ਨੂੰ ਹਲੂਣ ਕੇ ਰੱਖ ਦਿੱਤਾ ਹੈ। ਤੁਹਾਡੇ ਵੱਲੋਂ ਅਜੇ ਤੱਕ ਉਸ ਘਟਨਾ ਪ੍ਰਤੀ ਕੋਈ ਠੋਸ ਐਕਸ਼ਨ ਨਹੀਂ ਲਿਆ ਗਿਆ ਹੈ।

ਉਸ ਬੱਚੀ ਦੀ ਤਰ੍ਹਾਂ ਹੀ ਕਈ ਬੱਚੇ ਮਾਨਸਿਕ ਤੌਰ ਤੇ ਪ੍ਰੇਸ਼ਾਨੀ ਦਾ ਸਾਹਮਣਾ ਕਰ ਰਹੇ ਹਨ। ਇਹ ਸਭ ਤੁਹਾਡੇ ਮੰਤਰੀ ਹਰਜੋਤ ਬੈਂਸ ਦੇ ਹਊਮੇ ਭਰੇ ਵਤੀਰੇ ਕਾਰਨ ਹੋ ਰਿਹਾ ਹੈ। ਤੁਹਾਨੂੰ ਅਪੀਲ ਹੈ ਤੁਸੀਂ ਖ਼ੁਦ ਸਿੱਖਿਆ ਮਹਿਕਮੇ ਦੀਆਂ ਇਨ੍ਹਾਂ ਗੰਭੀਰ ਸਥਿਤੀਆਂ ਨੂੰ ਦੇਖਦਿਆਂ ਇਹਨਾਂ ਬੱਚਿਆਂ ਨਾਲ ਮੀਟਿੰਗ ਕਰੋ।

ਦੱਸ ਦਈਏ ਕਿ ਰੂਪਨਗਰ ਦੀ ਵਸਨੀਕ 35 ਸਾਲਾ ਮਹਿਲਾ ਸ਼ਨਾਖਤ ਬਲਵਿੰਦਰ ਕੌਰ ਨੇ ਸਰਹਿੰਦ ਨਹਿਰ ਵਿੱਚ ਛਾਲ ਮਾਰ ਕੇ ਖ਼ੁਦਕੁਸ਼ੀ ਕਰ ਲਈ ਸੀ। ਉਹ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੀ ਗੰਭੀਰਪੁਰ ਪਿੰਡ ਵਿੱਚ ਸਥਿਤ ਰਿਹਾਇਸ਼ ਨੇੜੇ ਦੋ ਮਹੀਨੇ ਤੋਂ ਧਰਨਾ ਦੇ ਰਹੇ 1158 ਸਹਾਇਕ ਪ੍ਰੋਫੈਸਰਾਂ ਤੇ ਲਾਇਬ੍ਰੇਰੀਅਨ ਫਰੰਟ ਜਥੇਬੰਦੀ ਦੇ 483 ਮੈਂਬਰਾਂ ਵਿੱਚ ਸ਼ਾਮਲ ਸੀ।

ਪੀੜਤ ਬਲਵਿੰਦਰ ਕੌਰ ਦਾ ਖ਼ੁਦਕੁਸ਼ੀ ਪੱਤਰ ਵੀ ਬਰਾਮਦ ਹੋਇਆ ਹੈ, ਜਿਸ ਵਿੱਚ ਉਸ ਨੇ ਦੋਸ਼ ਲਗਾਇਆ ਹੈ ਕਿ ਸਿੱਖਿਆ ਮੰਤਰੀ ਉਸ ਦੀ ਮੌਤ ਲਈ ਜ਼ਿੰਮੇਵਾਰ ਹੈ। ਉਹ 3 ਦਸੰਬਰ 2021 ਨੂੰ ਸਹਾਇਕ ਪ੍ਰੋਫੈਸਰ ਵਜੋਂ ਨਿਯੁਕਤ ਹੋਣ ਤੋਂ ਬਾਅਦ ਲਗਾਤਾਰ ਔਕੜਾਂ ਦਾ ਸਾਹਮਣਾ ਕਰ ਰਹੀ ਸੀ।

LEAVE A REPLY

Please enter your comment!
Please enter your name here