ਕਾਰ ਸਵਾਰਾਂ ਨੇ ਕੁਚਲਿਆ ਨੌਜਵਾਨ, ਮੌਤ ਦਾ ਖੌਫਨਾਕ ਮੰਜ਼ਰ ਸਿਰ ਧੜ ਤੋਂ ਹੋਇਆ ਵੱਖ

0
100086
ਕਾਰ ਸਵਾਰਾਂ ਨੇ ਕੁਚਲਿਆ ਨੌਜਵਾਨ, ਮੌਤ ਦਾ ਖੌਫਨਾਕ ਮੰਜ਼ਰ ਸਿਰ ਧੜ ਤੋਂ ਹੋਇਆ ਵੱਖ
Spread the love

 

ਹੁਸ਼ਿਆਰਪੁਰ ਨਿਊਜ਼: ਹੁਸ਼ਿਆਰਪੁਰ ਤੋਂ ਬਹੁਤ ਹੀ ਦੁਖਦਾਇਕ ਖਬਰ ਸਾਹਮਣੇ ਆਈ ਹੈ। ਹਾਦਸਾ ਇੰਨਾ ਖੌਫਨਾਕ ਸੀ ਹਰ ਕੋਈ ਸਦਮੇ ਦੇ ਵਿੱਚ ਆ ਗਿਆ। ਹੁਸ਼ਿਆਰਪੁਰ (Hoshiarpur) ਦੇ ਦਸੂਹਾ ਹਾਜੀਪੁਰ ਮੁੱਖ ਮਾਰਗ ‘ਤੇ ਪੈਂਦੇ ਪਿੰਡ ਖਿਜ਼ਰਪੁਰ ਕੋਲ ਅੱਜ ਸਵੇਰੇ ਕਰੀਬ 7.30 ਵਜੇ ਹੋਇਆ। ਜਿੱਥੇ ਹਾਜੀਪੁਰ ਤੋਂ ਆ ਰਹੀ ਹਿਮਾਚਲ ਨੰਬਰ ਵਾਲੀ ਕਾਰ ਨੇ ਇਕ ਨੌਜਵਾਨ ਨੂੰ ਬੁਰੀ ਤਰ੍ਹਾਂ ਕੁਚਲ ਦਿੱਤਾ। ਜਿਸ ਕਾਰਨ ਨੌਜਵਾਨ ਦੀ ਮੌਕੇ ‘ਤੇ ਹੀ ਮੌਤ ਹੋ ਗਈ।

ਧੜ ਨਾਲੋਂ ਵੱਖ ਹੋਇਆ ਸਿਰ

ਟੱਕਰ ਇੰਨੀ ਜ਼ਬਰਦਸਤ ਸੀ ਕਿ ਨੌਜਵਾਨ ਦਾ ਸਿਰ ਸਰੀਰ ਤੋਂ ਵੱਖ ਹੋ ਗਿਆ। ਜਾਣਕਾਰੀ ਅਨੁਸਾਰ ਮ੍ਰਿਤਕ ਦੀ ਪਛਾਣ ਪਵਨ ਕੁਮਾਰ ਪੁੱਤਰ ਬਚਨ ਸਿੰਘ ਉਮਰ ਕਰੀਬ 30 ਸਾਲ ਵਜੋਂ ਹੋਈ ਹੈ। ਜਾਣਕਾਰੀ ਦਿੰਦੇ ਹੋਏ ਮਹਿੰਦਰ ਸਿੰਘ ਵਾਸੀ ਖਿਜ਼ਰਪੁਰ ਨੇ ਦੱਸਿਆ ਕਿ ਅੱਜ ਸਵੇਰੇ 7.30 ਵਜੇ ਨੌਜਵਾਨ ਪਵਨ ਰੋਡ ‘ਤੇ ਸਥਿਤ ਕਰਿਆਨੇ ਦੀ ਦੁਕਾਨ ਤੋਂ ਸਾਮਾਨ ਲੈ ਕੇ ਸੜਕ ਪਾਰ ਕਰ ਰਿਹਾ ਸੀ ਤਾਂ ਹਾਜੀਪੁਰ ਵੱਲੋਂ ਆ ਰਹੀ ਤੇਜ਼ ਰਫਤਾਰ ਕਾਰ ਨੇ ਉਕਤ ਨੌਜਵਾਨ ਨੂੰ ਟੱਕਰ ਮਾਰ ਦਿੱਤੀ। ਜਿਸ ਕਾਰਨ ਪਵਨ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਟੱਕਰ ਇੰਨੀ ਜ਼ਬਰਦਸਤ ਸੀ ਕਿ ਪਵਨ ਦੀ ਗਰਦਨ ਧੜ ਤੋਂ ਵੱਖ ਹੋ ਗਈ। ਪਿੰਡ ਵਾਸੀਆਂ ਦਾ ਕਹਿਣਾ ਹੈ ਕਿ ਕੁਝ ਸਮਾਂ ਪਹਿਲਾਂ ਪਵਨ ਦੇ ਵੱਡੇ ਭਰਾ ਦੀ ਵੀ ਸੜਕ ਹਾਦਸੇ ਵਿੱਚ ਮੌਤ ਹੋ ਗਈ ਸੀ। ਲੋਕਾਂ ਦਾ ਕਹਿਣਾ ਹੈ ਕਿ ਪੁਲਿਸ ਘਟਨਾ ਵਾਲੀ ਥਾਂ ’ਤੇ ਢਾਈ ਘੰਟੇ ਦੇਰੀ ਨਾਲ ਪੁੱਜੀ।

ਪੁਲਿਸ ਕਰ ਰਹੀ ਜਾਂਚ, ਕਾਰ ਚਾਲਕ ਮੌਕੇ ਤੋਂ ਫਰਾਰ

ਮੌਕੇ ‘ਤੇ ਪਹੁੰਚੇ ਥਾਣਾ ਹਾਜੀਪੁਰ ਦੇ ਏ.ਐਸ.ਆਈ ਗੁਰਵਿੰਦਰ ਸਿੰਘ ਨੇ ਦੱਸਿਆ ਕਿ ਕਾਰ ਚਾਲਕ ਮੌਕੇ ਤੋਂ ਫਰਾਰ ਹੈ ਅਤੇ ਮ੍ਰਿਤਕ ਦੀ ਲਾਸ਼ ਨੂੰ ਪੋਸਟਮਾਰਟਮ ਲਈ ਹਾਜੀਪੁਰ ਦੇ ਸਿਵਲ ਹਸਪਤਾਲ ਪਹੁੰਚਾ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

 

LEAVE A REPLY

Please enter your comment!
Please enter your name here