ਕਿਸਾਨ ਜਥੇਬੰਦੀਆਂ ਦਾ ਸਾਂਝਾ ਵਫ਼ਦ ਏਡੀਸੀ ਨੂੰ ਮਿਲਿਆ, ਕਿਸਾਨਾਂ ਦੀ ਜ਼ਮੀਨ ‘ਤੇ ਹੋ ਰਹੀਆਂ ਰੈਡ ਐਂਟਰੀਆਂ ‘ਤੇ ਲਾਓ ਰੋਕ

0
100032
ਕਿਸਾਨ ਜਥੇਬੰਦੀਆਂ ਦਾ ਸਾਂਝਾ ਵਫ਼ਦ ਏਡੀਸੀ ਨੂੰ ਮਿਲਿਆ, ਕਿਸਾਨਾਂ ਦੀ ਜ਼ਮੀਨ ‘ਤੇ ਹੋ ਰਹੀਆਂ ਰੈਡ ਐਂਟਰੀਆਂ 'ਤੇ ਲਾਓ ਰੋਕ

ਕਿਸਾਨਾਂ ‘ਤੇ ਝੋਨੇ ਦੀ ਪਰਾਲੀ ਨੂੰ ਲੈ ਕੇ ਰੈਡ ਐਂਟਰੀਆਂ ਖ਼ਿਲਾਫ਼ ਸੰਯੁਕਤ ਕਿਸਾਨ ਮੋਰਚਾ ਬਠਿੰਡਾ ਦਾ ਵਫ਼ਦ ਏਡੀਸੀ ਨੂੰ ਮਿਲਿਆ।ਇਸ ਸਬੰਧੀ ਬੀਕੇਯੂ ਏਕਤਾ ਡਕੌਂਦਾ ਪ੍ਰਧਾਨ ਬਲਦੇਵ ਸਿੰਘ ਭਾਈ ਰੂਪਾ ਨੇ ਦੱਸਿਆ ਬਠਿੰਡਾ ਵਿੱਚ ਝੋਨੇ ਦੀ ਪਰਾਲੀ ਸਾੜਨ ਵਾਲੇ ਕਿਸਾਨਾਂ ਦੀ ਜ਼ਮੀਨ ਦੇ ਰਿਕਾਰਡ ਵਿੱਚ ਰੈਡ ਐਂਟਰੀ ਕੀਤੀ ਜਾ ਰਹੀ ਹੈ।

ਇਸ ਮਸਲੇ ਨੂੰ ਲੈ ਕੇ ਸੰਯੁਕਤ ਕਿਸਾਨ ਮੋਰਚਾ ਬਠਿੰਡਾ ਵਿੱਚ ਕੰਮ ਕਰਦੀਆਂ ਕਿਸਾਨ ਜਥੇਬੰਦੀਆਂ ਦਾ ਇੱਕ ਸਾਂਝਾ ਵਫ਼ਦ ਏਡੀਸੀ ਬਠਿੰਡਾ ਨੂੰ ਮਿਲਿਆ ਹੈ। ਉਨ੍ਹਾਂ ਨੇ ਏਡੀਸੀ ਨਾਲ ਮੁਲਾਕਾਤ ਕੀਤੀ ਅਤੇ ਮਸਲੇ ਤੋਂ ਜਾਣੂ ਕਰਵਾਇਆ ਕਿ ਕਿਸਾਨਾਂ ਦੀ ਜ਼ਮੀਨ ‘ਤੇ ਰੈਡ ਐਂਟਰੀਆਂ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ 19 ਦਸੰਬਰ ਨੂੰ ਮੁੱਖ ਮੰਤਰੀ ਪੰਜਾਬ ਨਾਲ ਮੀਟਿੰਗ ਹੋ ਚੁੱਕੀ ਹੈ, ਸੰਯੁਕਤ ਕਿਸਾਨ ਮੋਰਚਾ ਪੰਜਾਬ ਦੇ ਆਗੂਆਂ ਨਾਲ ਮੀਟਿੰਗ ‘ਚ ਮੁੱਖ ਮੰਤਰੀ ਨੇ ਕਿਹਾ ਸੀ ਝੋਨੇ ਦੀ ਪਰਾਲੀ ਸਾੜਨ ਵਾਲੇ ਕਿਸਾਨਾਂ ‘ਤੇ ਕੋਈ ਵੀ ਕਾਰਵਾਈ ਨਹੀਂ ਕੀਤੀ ਜਾਵੇਗੀ।

ਇਸ ਦੇ ਉਲਟ ਬਠਿੰਡਾ ‘ਚ ਤਹਿਸੀਲਦਾਰਾਂ ਵੱਲੋਂ ਮਾਲ ਮਹਿਕਮੇ ਦੇ ਪਟਵਾਰੀਆਂ ਨੂੰ ਝੋਨੇ ਦੀ ਪਰਾਲੀ ਨੂੰ ਅੱਗ ਲਾਉਣ ਵਾਲਿਆਂ ਕਿਸਾਨਾਂ ਦੀ ਜਮੀਨ ‘ਚ ਰੈਡ ਐਂਟਰੀਆਂ ਕਰਨ ਦੀਆਂ ਹਦਾਇਤਾਂ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਵੱਲੋਂ ਜਿਹੜਾ ਕੋਈ ਵੀ ਕਾਰਵਾਈ ਨਹੀਂ ਕਰਨ ਦਾ ਭਰੋਸਾ ਦਿੱਤਾ ਗਿਆ ਸੀ ਉਸ ਭਰੋਸੇ ਨੂੰ ਤੋੜਿਆ ਜਾ ਰਿਹਾ ਹੈ। ਕਿਸਾਨਾਂ ਨੇ ਏਡੀਸੀ ਰਾਹੀਂ ਡੀਸੀ ਬਠਿੰਡਾ ਦੇ ਨਾਮ ਮੰਗ ਪੱਤਰ ਦਿੱਤਾ।

ਇਸ ਦੇ ਨਾਲ ਹੀ ਏਡੀਸੀ ਤੋਂ ਮੰਗ ਕੀਤੀ ਕਿ ਰੈਡ ਐਂਟਰੀ ‘ਤੇ ਫੌਰੀ ਰੋਕ ਲਾਈ ਜਾਵੇ, ਜੇਕਰ ਜ਼ਿਲ੍ਹਾ ਪ੍ਰਸ਼ਾਸਨ ਨੇ ਕਿਸਾਨਾਂ ‘ਤੇ ਜਬਰੀ ਕਾਰਵਾਈ ਕੀਤੀ ਤਾਂ ਮਜਬੂਰੀ ਵੱਸ ਕਿਸਾਨ ਜਥੇਬੰਦੀਆਂ ਨੂੰ ਸੰਘਰਸ਼ ਕਰਨਾ ਪਵੇਗਾ, ਜਿਸ ਦੀ ਜ਼ਿੰਮੇਵਾਰੀ ਜ਼ਿਲ੍ਹਾ ਪ੍ਰਸ਼ਾਸਨ ਬਠਿੰਡਾ ਦੀ ਹੋਵੇਗੀ।

LEAVE A REPLY

Please enter your comment!
Please enter your name here