ਭਾਰਤ ਅਤੇ ਕੈਨੇਡਾ ਦੇ ਰਿਸ਼ਤਿਆਂ ਵਿੱਚ ਤਣਾਅ ਵਧਦਾ ਜਾ ਰਿਹਾ ਹੈ। ਹੁਣ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਖਾਲਿਸਤਾਨੀ ਨਿੱਝਰ ਨੂੰ ਲੈ ਕੇ ਵੱਡਾ ਬਿਆਨ ਦਿੱਤਾ ਹੈ। ਉਨ੍ਹਾਂ ਕਿਹਾ ਹੈ ਕਿ ਦੇਸ਼ ਦੀਆਂ ਸੁਰੱਖਿਆ ਏਜੰਸੀਆਂ ਭਾਰਤ ਸਰਕਾਰ ਅਤੇ ਖਾਲਿਸਤਾਨੀ ਹਰਦੀਪ ਸਿੰਘ ਨਿੱਝਰ ਦੇ ਕਤਲ ਦੇ ਸਬੰਧਾਂ ਦੀ ਜਾਂਚ ਕਰਨ ਵਿੱਚ ਰੁੱਝੀਆਂ ਹੋਈਆਂ ਹਨ।
ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਭਾਰਤ ਸਰਕਾਰ ‘ਤੇ ਖਾਲਿਸਤਾਨੀ ਆਗੂ ਨਿੱਝਰ ਦੇ ਕਤਲ ਦਾ ਦੋਸ਼ ਲਾਇਆ ਹੈ। ਟਰੂਡੋ ਨੇ ਸੋਮਵਾਰ ਨੂੰ ਕੈਨੇਡੀਅਨ ਪਾਰਲੀਮੈਂਟ ਨੂੰ ਦੱਸਿਆ ਕਿ ਭਾਰਤੀ ਸਰਕਾਰੀ ਏਜੰਟਾਂ ਨੇ ਜੂਨ ਮਹੀਨੇ ਕੈਨੇਡਾ ਦੇ ਬ੍ਰਿਟਿਸ਼ ਕੋਲੰਬੀਆ ਵਿਚ ਸਿੱਖ ਭਾਈਚਾਰੇ ਦੇ ਆਗੂ ਹਰਦੀਪ ਸਿੰਘ ਨਿੱਝਰ ਦੀ ਹੱਤਿਆ ਕਰ ਦਿੱਤੀ ਸੀ।