Hardeep Singh Nijjar: ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਭਾਰਤ ਸਰਕਾਰ ‘ਤੇ ਸਿੱਖ ਆਗੂ ਦੇ ਕਤਲ ਦਾ ਦੋਸ਼ ਲਾਇਆ ਹੈ। ਟਰੂਡੋ ਨੇ ਸੋਮਵਾਰ ਨੂੰ ਕੈਨੇਡੀਅਨ ਪਾਰਲੀਮੈਂਟ ਨੂੰ ਦੱਸਿਆ ਕਿ ਭਾਰਤ ਸਰਕਾਰ ਦੇ ਏਜੰਟ ਨੇ ਜੂਨ ਮਹੀਨੇ ਕੈਨੇਡਾ ਦੇ ਬ੍ਰਿਟਿਸ਼ ਕੋਲੰਬੀਆ ਵਿੱਚ ਸਿੱਖ ਭਾਈਚਾਰੇ ਦੇ ਆਗੂ ਹਰਦੀਪ ਸਿੰਘ ਨਿੱਝਰ ਦੀ ਹੱਤਿਆ ਕਰ ਦਿੱਤੀ ਸੀ।
ਮੀਡੀਆ ਰਿਪੋਰਟਾਂ ਮੁਤਾਬਕ ਇਸ ਸਾਲ ਜੂਨ ਵਿੱਚ ਕੈਨੇਡਾ ’ਚ ਸਿੱਖ ਆਗੂ ਹਰਦੀਪ ਸਿੰਘ ਨਿੱਝਰ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਕੈਨੇਡਾ ਦੇ ਸਰੀ ‘ਚ ਗੁਰੂ ਨਾਨਕ ਸਿੱਖ ਗੁਰਦੁਆਰਾ ਨੇੜੇ ਦੋ ਅਣਪਛਾਤੇ ਹਮਲਾਵਰਾਂ ਨੇ ਨਿੱਝਰ ‘ਤੇ ਹਮਲਾ ਕਰ ਦਿੱਤਾ ਸੀ। ਹਮਲੇ ‘ਚ ਉਨ੍ਹਾਂ ਦੀ ਮੌਤ ਹੋ ਗਈ।