ਚੰਡੀਗੜ੍ਹ: ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ: ਬਲਜੀਤ ਕੌਰ ਨੇ ‘ਸਰਕਾਰ ਤੁਹਾਡੇ ਦੁਆਰ’ ਪ੍ਰੋਗਰਾਮ ਤਹਿਤ ਮਲੋਟ ਸ਼ਹਿਰ ਦੇ ਵਾਰਡ ਨੰਬਰ 2 ਦੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ। ਇਸ ਮੌਕੇ ਮਲੋਟ ਵਾਸੀਆਂ ਨੇ ਆਪਣੀਆਂ ਵੱਖ-ਵੱਖ ਸਮੱਸਿਆਵਾਂ ਬਾਰੇ ਮੰਤਰੀ ਨੂੰ ਜਾਣੂ ਕਰਵਾਇਆ।
ਲੋਕਾਂ ਦੀਆਂ ਸਮੱਸਿਆਵਾਂ ਨੂੰ ਗੰਭੀਰਤਾ ਨਾਲ ਲੈਂਦਿਆਂ ਮੰਤਰੀ ਨੇ ਉਨ੍ਹਾਂ ਵਿੱਚੋਂ ਜ਼ਿਆਦਾਤਰ ਦਾ ਮੌਕੇ ’ਤੇ ਹੀ ਹੱਲ ਕੀਤਾ। ਇਸ ਤੋਂ ਇਲਾਵਾ ਬਾਕੀ ਸਮੱਸਿਆਵਾਂ ਦੇ ਹੱਲ ਲਈ ਵਿਭਾਗ ਦੇ ਅਧਿਕਾਰੀਆਂ ਨੂੰ ਲੋੜੀਂਦੇ ਦਿਸ਼ਾ-ਨਿਰਦੇਸ਼ ਜਾਰੀ ਕਰਕੇ ਜਲਦੀ ਕਾਰਵਾਈ ਕਰਨ ਲਈ ਕਿਹਾ ਗਿਆ।
ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਮੰਤਰੀ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਮਲੋਟ ਸ਼ਹਿਰ ਦੇ ਵਿਕਾਸ ਲਈ ਉਪਰਾਲੇ ਕੀਤੇ ਜਾ ਰਹੇ ਹਨ। ਇਸ ਤਹਿਤ ਲੋਕਾਂ ਨੂੰ ਪੀਣ ਵਾਲਾ ਸਾਫ਼ ਪਾਣੀ, ਸੀਵਰੇਜ ਸਿਸਟਮ ਅਤੇ ਸਾਫ਼ ਵਾਤਾਵਰਨ ਵਰਗੀਆਂ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਮਲੋਟ ਸ਼ਹਿਰ ਦੇ ਵਿਕਾਸ ਕਾਰਜਾਂ ਦਾ ਜ਼ਿਕਰ ਕਰਦਿਆਂ ਮੰਤਰੀ ਨੇ ਕਿਹਾ ਕਿ ਮਲੋਟ ਸ਼ਹਿਰ ਵਿੱਚ ਬਰਸਾਤੀ ਪਾਣੀ ਦੀ ਨਿਕਾਸੀ ਲਈ ਪੁਖਤਾ ਪ੍ਰਬੰਧ ਕੀਤੇ ਜਾ ਰਹੇ ਹਨ ਤਾਂ ਜੋ ਬਰਸਾਤ ਦੌਰਾਨ ਪਾਣੀ ਲੋਕਾਂ ਦੇ ਘਰਾਂ ਵਿੱਚ ਨਾ ਵੜ ਸਕੇ।
ਸ਼ਹਿਰ ਵਿੱਚ ਪੀਣ ਵਾਲੇ ਪਾਣੀ ਦੀ ਕਿੱਲਤ ਬਾਰੇ ਬੋਲਦਿਆਂ ਮੰਤਰੀ ਨੇ ਕਿਹਾ ਕਿ ਵਾਰਡ ਨੰ. 2. ਪਿਛਲੇ ਕੁਝ ਸਮੇਂ ਤੋਂ ਸ਼ਹਿਰ ਵਾਸੀਆਂ ਲਈ ਪਾਣੀ ਅਤੇ ਸੀਵਰੇਜ ਦੀ ਵੱਡੀ ਸਮੱਸਿਆ ਬਣੀ ਹੋਈ ਹੈ ਅਤੇ ਪੰਜਾਬ ਸਰਕਾਰ ਇਸ ਸਮੱਸਿਆ ਨੂੰ ਪਹਿਲ ਦੇ ਆਧਾਰ ‘ਤੇ ਹੱਲ ਕਰਨ ਲਈ ਵਚਨਬੱਧ ਹੈ। ਉਨ੍ਹਾਂ ਮਲੋਟ ਦੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਸਮੇਂ ਸਿਰ ਹੱਲ ਕਰਨ ਦਾ ਭਰੋਸਾ ਦਿੱਤਾ।
.