ਕੱਲ੍ਹ ਹੋਵੇਗਾ ਪੰਜਾਬੀਆਂ ਲਈ ਵੱਡਾ ਦਿਨ ! HM ਸ਼ਾਹ ਦੀ ਅਗਵਾਈ ਚ ਪੰਜਾਬ ਦੇ ਮਸਲੇ ਹੋਣਗੇ ਹੱਲ ?

0
100033
ਕੱਲ੍ਹ ਹੋਵੇਗਾ ਪੰਜਾਬੀਆਂ ਲਈ ਵੱਡਾ ਦਿਨ ! HM ਸ਼ਾਹ ਦੀ ਅਗਵਾਈ ਚ ਪੰਜਾਬ ਦੇ ਮਸਲੇ ਹੋਣਗੇ ਹੱਲ ?

 

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ 26 ਸਤੰਬਰ ਨੂੰ ਉੱਤਰੀ ਜ਼ੋਨਲ ਕੌਂਸਲ (ਐਨ.ਜੈਡ.ਸੀ.) ਦੀ 31ਵੀਂ ਮੀਟਿੰਗ ਦੀ ਮੇਜ਼ਬਾਨੀ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ ਸਰਕਾਰ ਵੱਲੋਂ ਇਸ ਸਬੰਧੀ ਪੁਖਤਾ ਪ੍ਰਬੰਧ ਕੀਤੇ ਜਾ ਚੁੱਕੇ ਹਨ।

ਇਸ ਬਾਰੇ ਮੁੱਖ ਮੰਤਰੀ ਨੇ ਟਵੀਟ ਕਰਦਿਆਂ ਕਿਹਾ,ਨਾਰਥ ਜੋਨ ਕਾਉਂਸਿਲ ਦੀ ਬੇਹੱਦ ਅਹਿਮ ਮੀਟਿੰਗ ਲਈ ਗੁਰੂ ਨਗਰੀ ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਪਹੁੰਚੇ ਹਾਂ…ਕੱਲ੍ਹ ਨੂੰ ਬੇਹੱਦ ਅਹਿਮ ਮੀਟਿੰਗ ਦੇਸ਼ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਜੀ ਦੀ ਪ੍ਰਧਾਨਗੀ ‘ਚ ਹੋਣ ਜਾ ਰਹੀ ਹੈ…ਬਾਕੀ ਸੂਬਿਆਂ ਦੇ ਮੁੱਖ ਮੰਤਰੀ ਵੀ ਪਹੁੰਚ ਰਹੇ ਨੇ…ਪੰਜਾਬ ਪੂਰੀ ਤਰ੍ਹਾਂ ਇਸ ਮੀਟਿੰਗ ਦੇ ਮਹਿਮਾਨਾਂ ਦੀ ਮਹਿਮਾਨ-ਨਿਵਾਜੀ ਲਈ ਤਿਆਰ ਹੈ….ਗ੍ਰਹਿ ਮੰਤਰੀ ਜੀ ਅੱਗੇ ਪੰਜਾਬ ਤੇ ਸਮੂਹ ਪੰਜਾਬੀਆਂ ਨਾਲ ਸੰਬੰਧਤ ਸਾਰੇ ਮਸਲੇ ਉਠਾਵਾਂਗੇ…

ਜ਼ਿਕਰ ਕਰ ਦਈਏ ਕਿ ਇਸ ਮੀਟਿੰਗ ਦੀ ਪ੍ਰਧਾਨਗੀ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਕਰਨਗੇ ਜਦਕਿ ਪੰਜਾਬ, ਹਰਿਆਣਾ, ਹਿਮਾਚਲ ਪ੍ਰਦੇਸ਼ ਅਤੇ ਰਾਜਸਥਾਨ ਦੇ ਮੁੱਖ ਮੰਤਰੀਆਂ ਦੇ ਨਾਲ-ਨਾਲ ਚੰਡੀਗੜ੍ਹ ਦੇ ਪ੍ਰਸ਼ਾਸਕ ਅਤੇ ਜੰਮੂ-ਕਸ਼ਮੀਰ, ਲੱਦਾਖ ਅਤੇ ਦਿੱਲੀ ਦੇ ਉਪ ਰਾਜਪਾਲ ਦੇ ਵੀ ਇਸ ਵਿੱਚ ਸ਼ਾਮਲ ਹੋਣ ਦੀ ਸੰਭਾਵਨਾ ਹੈ। ਮੀਟਿੰਗ ਦੌਰਾਨ ਇਨ੍ਹਾਂ ਸੂਬਿਆਂ ਨਾਲ ਸਬੰਧਤ ਵੱਖ-ਵੱਖ ਮੁੱਦਿਆਂ ‘ਤੇ ਵਿਚਾਰ-ਚਰਚਾ ਕੀਤੀ ਜਾਵੇਗੀ। ਮੀਟਿੰਗ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਪਹਿਲਾਂ ਹੀ ਪੁਖਤਾ ਪ੍ਰਬੰਧ ਕੀਤੇ ਜਾ ਚੁੱਕੇ ਹਨ।

ਇਸ ਮੀਟਿੰਗ ਦੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਮੁੱਖ ਮੰਤਰੀ ਵੱਲੋਂ ਪਹਿਲਾਂ ਹੀ ਸੀਨੀਅਰ ਅਧਿਕਾਰੀਆਂ ਨਾਲ ਕਈ ਮੀਟਿੰਗਾਂ ਕੀਤੀਆਂ ਜਾ ਚੁੱਕੀਆਂ ਹਨ। ਉਨ੍ਹਾਂ ਨੇ ਇਸ ਸਮਾਗਮ ਨੂੰ ਸਫ਼ਲ ਬਣਾਉਣ ਲਈ ਇਸ ਮੀਟਿੰਗ ਵਿੱਚ ਸ਼ਾਮਲ ਹੋਣ ਵਾਲੇ ਪਤਵੰਤਿਆਂ ਦਾ ਨਿੱਘਾ ਸੁਆਗਤ ਕਰਨ ‘ਤੇ ਜ਼ੋਰ ਦਿੱਤਾ। ਭਗਵੰਤ ਸਿੰਘ ਮਾਨ ਨੇ ਅਧਿਕਾਰੀਆਂ ਨੂੰ ਸੂਬੇ ਦੀ ਅਮੀਰ ਸੱਭਿਆਚਾਰਕ ਵਿਰਾਸਤ ਦੀ ਝਲਕ ਆਉਣ ਵਾਲੇ ਪਤਵੰਤਿਆਂ ਸਾਹਮਣੇ ਪੇਸ਼ ਕਰਨ ਤੋਂ ਇਲਾਵਾ ਉਨ੍ਹਾਂ ਦੀ ਰਿਹਾਇਸ਼ ਦੌਰਾਨ ਨਿੱਘੀ ਮਹਿਮਾਨਨਿਵਾਜ਼ੀ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ।

 

LEAVE A REPLY

Please enter your comment!
Please enter your name here