ਖਨੌਰੀ ਸਰਹੱਦ ‘ਤੇ ਪ੍ਰਦਰਸ਼ਨ ਕਰ ਰਹੇ ਕਿਸਾਨ ਦੀ ਮੌਤ, 10 ਮਹੀਨਿਆਂ ਤੋਂ ਅੰਦੋਲਨ ‘ਚ ਸੀ ਸ਼ਾਮਲ,

0
1265

ਹਰਿਆਣਾ-ਪੰਜਾਬ ਦੀ ਖਨੌਰੀ ਸਰਹੱਦ ‘ਤੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਵੱਲੋਂ ਕੀਤੀ ਗਈ ਭੁੱਖ ਹੜਤਾਲ 48ਵੇਂ ਦਿਨ ਵੀ ਜਾਰੀ ਹੈ। ਐਤਵਾਰ ਨੂੰ ਖਨੌਰੀ ਸਰਹੱਦ ‘ਤੇ 10 ਮਹੀਨਿਆਂ ਤੋਂ ਪ੍ਰਦਰਸ਼ਨ ਕਰ ਰਹੇ ਇੱਕ ਕਿਸਾਨ ਦੀ ਮੌਤ ਹੋ ਗਈ। ਉਨ੍ਹਾਂ ਨੇ ਪਟਿਆਲਾ ਦੇ ਰਾਜਿੰਦਰਾ ਹਸਪਤਾਲ ਵਿੱਚ ਆਖਰੀ ਸਾਹ ਲਿਆ। ਹਾਲ ਹੀ ਵਿੱਚ ਉਨ੍ਹਾਂ ਦੀ ਸਿਹਤ ਵਿਗੜਨ ਤੋਂ ਬਾਅਦ ਉਨ੍ਹਾਂ ਨੂੰ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਸੀ।

ਮ੍ਰਿਤਕ ਕਿਸਾਨ ਦੀ ਪਛਾਣ ਜੱਗਾ ਸਿੰਘ (80) ਵਾਸੀ ਫਰੀਦਕੋਟ ਵਜੋਂ ਹੋਈ ਹੈ। ਉਸਦੇ 5 ਪੁੱਤਰ ਤੇ ਇੱਕ ਧੀ ਹੈ। ਅੱਜ ਉਨ੍ਹਾਂ ਨੂੰ ਖਨੌਰੀ ਸਰਹੱਦ ‘ਤੇ ਸ਼ਰਧਾਂਜਲੀ ਦਿੱਤੀ ਜਾਵੇਗੀ। ਇਸ ਤੋਂ ਬਾਅਦ ਉਨ੍ਹਾਂ ਦਾ ਅੰਤਿਮ ਸੰਸਕਾਰ ਉਨ੍ਹਾਂ ਦੇ ਜੱਦੀ ਪਿੰਡ ਗੋਦਾਰਾ ਵਿੱਚ ਕੀਤਾ ਜਾਵੇਗਾ।

LEAVE A REPLY

Please enter your comment!
Please enter your name here