ਸਰਦੀ ਦੀ ਪਹਿਲੀ ਧੁੰਦ ਨੇ ਖੰਨਾ ‘ਚ ਅੰਮ੍ਰਿਤਸਰ ਦਿੱਲੀ ਨੈਸ਼ਨਲ ਹਾਈਵੇਅ ‘ਤੇ ਕਹਿਰ ਮਚਾਇਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਅੱਜ ਸਵੇਰੇ 100 ਦੇ ਕਰੀਬ ਵਾਹਨ ਹਾਦਸੇ ਦਾ ਸ਼ਿਕਾਰ ਹੋ ਗਏ, ਜਿਸ ‘ਚ ਇੱਕ ਵਿਅਕਤੀ ਦੀ ਮੌਤ ਹੋ ਗਈ ਅਤੇ ਦਰਜਨਾਂ ਜ਼ਖਮੀ ਹੋ ਗਏ।ਇਸ ਹਾਦਸੇ ਤੋਂ ਬਾਅਦ ਸਮਾਜਿਕ ਜਥੇਬੰਦੀਆਂ ਨੇ ਜ਼ਖ਼ਮੀਆਂ ਨੂੰ ਇਲਾਜ ਲਈ ਸਿਵਲ ਹਸਪਤਾਲ ਪਹੁੰਚਾਇਆ। ਇਸ ਦੌਰਾਨ ਮੌਕੇ ‘ਤੇ ਮੌਜੂਦ ਲੋਕਾਂ ਨੇ ਦੱਸਿਆ ਕਿ ਹਾਦਸੇ ਦਾ ਮੁੱਖ ਕਾਰਨ ਧੁੰਦ ਹੈ ਜਿਸ ਕਾਰਨ ਇਹ ਹਾਦਸਾ ਵਾਪਰਿਆ ਅਤੇ ਕਈ ਵਾਹਨ ਆਪਸ ਵਿੱਚ ਟਕਰਾ ਗਏ। ਇਸ ਤੋਂ ਬਾਅਦ ਹਾਦਸੇ ਵਾਲੀ ਥਾਂ ਉੱਤੇ ਜਾਮ ਲੱਗ ਗਿਆ।