ਗ੍ਰਾਮੀਣ ਰੋਜ਼ਗਾਰ ਸੇਵਕ ਨੂੰ 5 ਹਜ਼ਾਰ ਰੁਪਏ ਰਿਸ਼ਵਤ ਲੈਂਦਿਆਂ ਕਾਬੂ ਕੀਤਾ

0
130

ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਦੌਰਾਨ ਬੁੱਧਵਾਰ ਨੂੰ ਮਗਨਰੇਗਾ ਸਕੀਮ ਦੇ ਗ੍ਰਾਮੀਣ ਰੁਜ਼ਗਾਰ ਸੇਵਕ ਅਤੇ ਪਿੰਡ ਮਰਾਰ, ਜਿਲਾ ਫਰੀਦਕੋਟ ਵਿਖੇ ਬਤੌਰ ਸਕੱਤਰ ਕੰਮ ਕਰਦੇ ਗੁਰਪ੍ਰੀਤ ਸਿੰਘ ਨੂੰ 5,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। .

ਵਿਜੀਲੈਂਸ ਬਿਊਰੋ ਦੇ ਇੱਕ ਸਰਕਾਰੀ ਬੁਲਾਰੇ ਨੇ ਖੁਲਾਸਾ ਕੀਤਾ ਕਿ ਇਹ ਗ੍ਰਿਫਤਾਰੀ ਫਰੀਦਕੋਟ ਜ਼ਿਲੇ ਦੇ ਪਿੰਡ ਮਰਾਰ ਦੇ ਵਸਨੀਕ ਸ਼ਿੰਦਰ ਸਿੰਘ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਤੋਂ ਬਾਅਦ ਕੀਤੀ ਗਈ ਹੈ ਜੋ ਇਸ ਸਕੀਮ ਤਹਿਤ ਮਜ਼ਦੂਰੀ ਪ੍ਰਦਾਨ ਕਰਦਾ ਹੈ।

ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨੂੰ ਦੋਸ਼ ਲਾਇਆ ਹੈ ਕਿ ਉਕਤ ਮੁਲਜ਼ਮਾਂ ਨੇ ਮਗਨਰੇਗਾ ਸਕੀਮ ਤਹਿਤ ਮਜ਼ਦੂਰ ਠੇਕੇਦਾਰ ਨੂੰ ਦਿਹਾੜੀਦਾਰ ਕੰਮ ਦਿਵਾਉਣ ਦੇ ਬਦਲੇ 5,000 ਰੁਪਏ ਦੀ ਮੰਗ ਕੀਤੀ ਸੀ। ਸ਼ਿਕਾਇਤਕਰਤਾ ਨੇ ਰਿਸ਼ਵਤ ਦੀ ਰਕਮ ਦੀ ਮੰਗ ਕਰਦੇ ਹੋਏ ਉਕਤ ਮੁਲਜ਼ਮਾਂ ਨਾਲ ਹੋਈ ਗੱਲਬਾਤ ਰਿਕਾਰਡ ਕੀਤੀ ਸੀ ਅਤੇ ਸਬੂਤ ਵਜੋਂ ਵਿਜੀਲੈਂਸ ਬਿਊਰੋ ਨੂੰ ਮੁਹੱਈਆ ਕਰਵਾਈ ਸੀ।

ਬੁਲਾਰੇ ਨੇ ਦੱਸਿਆ ਕਿ ਮੁੱਢਲੀ ਪੜਤਾਲ ਕਰਨ ਉਪਰੰਤ ਵਿਜੀਲੈਂਸ ਬਿਊਰੋ ਫਿਰੋਜ਼ਪੁਰ ਰੇਂਜ ਨੇ ਜਾਲ ਵਿਛਾਇਆ, ਜਿਸ ਦੌਰਾਨ ਉਕਤ ਦੋਸ਼ੀ ਗੁਰਪ੍ਰੀਤ ਸਿੰਘ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜਰੀ ਵਿੱਚ ਸ਼ਿਕਾਇਤਕਰਤਾ ਪਾਸੋਂ 5,000 ਰੁਪਏ ਦੀ ਰਿਸ਼ਵਤ ਲੈਂਦਿਆਂ ਦਬੋਚ ਲਿਆ ਗਿਆ।

LEAVE A REPLY

Please enter your comment!
Please enter your name here