ਚੰਡੀਗੜ੍ਹ: ਇੱਥੋਂ ਦੇ ਖੁੱਡਾ ਲਾਹੌਰਾ ਪੁਲ ਨੇੜੇ ਬੁੱਧਵਾਰ ਨੂੰ ਸੈਕਟਰ 25 ਦੀ ਜਨਤਾ ਕਲੋਨੀ ਦੇ ਸੋਮਬੀਰ ਵੱਲੋਂ ਚਲਾਏ ਜਾ ਰਹੇ ਇੱਕ ਬਾਈਕ ਨੂੰ ਇੱਕ ਅਣਪਛਾਤਾ ਵਾਹਨ ਟੱਕਰ ਮਾਰ ਕੇ ਫ਼ਰਾਰ ਹੋ ਗਿਆ।
ਇਸ ਹਾਦਸੇ ‘ਚ ਬਾਈਕ ਸਵਾਰ ਜ਼ਖਮੀ ਹੋ ਗਿਆ। ਉਸ ਨੂੰ ਪੀਜੀਆਈ ਵਿੱਚ ਦਾਖ਼ਲ ਕਰਵਾਇਆ ਗਿਆ ਜਿੱਥੇ ਇਲਾਜ ਦੌਰਾਨ ਉਸ ਨੇ ਦਮ ਤੋੜ ਦਿੱਤਾ।
ਸੈਕਟਰ 11 ਦੇ ਪੁਲੀਸ ਸਟੇਸ਼ਨ ਵਿੱਚ ਭਾਰਤੀ ਦੰਡਾਵਲੀ (ਆਈਪੀਸੀ) ਦੀ ਧਾਰਾ 279, 337 ਅਤੇ 304-ਏ ਤਹਿਤ ਕੇਸ ਦਰਜ ਕੀਤਾ ਗਿਆ ਹੈ।