ਚੰਡੀਗੜ੍ਹ: ਸੈਕਟਰ 25 ਦੇ ਵਸਨੀਕ ਦੀ ਉਸ ਦੇ ਘਰ ਨੇੜੇ ਕੁੱਟਮਾਰ ਕੀਤੀ ਗਈ। ਸ਼ਿਕਾਇਤਕਰਤਾ ਕਰਮਬੀਰ ਨੇ ਦੋਸ਼ ਲਾਇਆ ਕਿ ਸੈਕਟਰ-25 ਦੇ ਰਹਿਣ ਵਾਲੇ ਅਨਿਲ ਉਰਫ਼ ਲੀਲੂ ਨੇ ਉਸ ਦੀ ਕੁੱਟਮਾਰ ਕੀਤੀ। ਉਸ ਨੂੰ ਸੱਟਾਂ ਲੱਗੀਆਂ ਅਤੇ ਉਸ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ। ਘਟਨਾ ਦੀ ਸੂਚਨਾ ਪੁਲਿਸ ਨੂੰ ਦਿੱਤੀ ਗਈ, ਜਿਸ ਤੋਂ ਬਾਅਦ ਸੈਕਟਰ 11 ਦੇ ਪੁਲਿਸ ਸਟੇਸ਼ਨ ‘ਚ ਆਈਪੀਸੀ ਦੀ ਧਾਰਾ 323, 341 ਅਤੇ 506 ਦੇ ਤਹਿਤ ਮਾਮਲਾ ਦਰਜ ਕੀਤਾ ਗਿਆ।