ਜਥੇਦਾਰ ਦਾ ਅਲਟੀਮੇਟਮ ਖ਼ਤਮ ਹੋਣ ਤੋਂ ਬਾਅਦ SGPC ਨੇ ਸੱਦੀ ਅੰਤ੍ਰਿੰਗ ਕਮੇਟੀ ਦੀ ਮੀਟਿੰਗ

0
100199
ਜਥੇਦਾਰ ਦਾ ਅਲਟੀਮੇਟਮ ਖ਼ਤਮ ਹੋਣ ਤੋਂ ਬਾਅਦ SGPC ਨੇ ਸੱਦੀ ਅੰਤ੍ਰਿੰਗ ਕਮੇਟੀ ਦੀ ਮੀਟਿੰਗ

 

SGPC Intimate Committee Meeting:  ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੱਜ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਹੋਣ ਜਾ ਰਹੀ ਹੈ ਜਿਸ ਵਿਚ ਕਈ ਅਹਿਮ ਮੁੱਦਿਆਂ ‘ਤੇ ਚਰਚਾ ਹੋਣ ਵਾਲੀ ਹੈ। ਸ਼ੁੱਕਰਵਾਰ ਨੂੰ ਹੋਣ ਵਾਲੀ ਇਕੱਤਰਤਾ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਪ੍ਰਧਾਨਗੀ ਹੇਠ ਮੁੱਖ ਦਫਤਰ ਅੰਮ੍ਰਿਤਸਰ ਵਿਖੇ ਹੋਵੇਗੀ। ਇਸ ਇਕੱਤਰਤਾ ਵਿਚ ਮੌਜੂਦਾ ਸਮੇਂ ਦੇ ਹਾਲਾਤ ਵਿਚ ਜਿਥੇ ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਨੂੰ ਉਮਰ ਕੈਦ ਵਿਚ ਤਬਦੀਲ ਕਰਵਾਉਣ ਦੀ ਅਪੀਲ ਲੈ ਕੇ ਵਿਚਾਰ ਚਰਚਾ ਹੋਵੇਗੀ।

 ਉਥੇ ਇਸ ਦੇ ਨਾਲ ਹੀ ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਕੇਂਦਰ ਨਾਲ ਮੁਲਾਕਾਤ ਲਈ ਸ੍ਰੀ ਅਕਾਲ ਤਖਤ ਸਾਹਿਬ ਤੋਂ ਪੰਜ ਸਿੰਘ ਸਾਹਿਬਾਨ  ਵੱਲੋਂ ਬਣਾਈ ਕਮੇਟੀ ਵੱਲੋਂ ਕੇਂਦਰ ਨਾਲ ਗੱਲਬਾਤ ਕਰਨ ਵਿਚ ਹੋ ਰਹੀ ਦੇਰੀ ‘ਤੇ ਵੀ ਚਰਚਾ ਹੋਵੇਗੀ ਅਤੇ ਕੇਂਦਰ ਨੂੰ ਇਸ ਮਾਮਲੇ ਵਿਚ ਪੰਜ ਮੈਂਬਰੀ ਕਮੇਟੀ ਦਾ ਪੱਖ ਸੁਣਨ ਲਈ ਅਪੀਲ ਕੀਤੀ ਜਾਵੇਗੀ।

ਭਾਵੇਂ ਸ੍ਰੀ ਅਕਾਲ ਤਖਤ ਸਾਹਿਬ ਤੋਂ ਪੰਜ ਸਿੰਘ ਸਾਹਿਬਾਨ ਵੱਲੋਂ ਬਣਾਈ ਪੰਜ ਮੈਂਬਰੀ ਕਮੇਟੀ ਨੂੰ ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਨੂੰ ਉਮਰ ਕੈਦ ਵਿਚ ਤਬਦੀਲ ਕਰਵਾਉਣ ਦੀ ਅਪੀਲ ਨੂੰ ਲੈ ਫੈਸਲਾ ਕਰਨ ਲਈ 31 ਦਸੰਬਰ 2023 ਦਾ ਸਮਾਂ ਦਿੱਤਾ ਸੀ, ਪਰ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਜਥੇਦਾਰ ਗਿਆਨੀ ਰਘਬੀਰ ਸਿੰਘ ਨੂੰ ਕੇਂਦਰ ਨਾਲ ਗੱਲਬਾਤ ਕਰਨ ਵਿਚ ਹੋ ਰਹੀ ਦੇਰੀ ਕਾਰਨ ਸਮਾਂ ਵਧਾਉਣ ਲਈ ਬੇਨਤੀ ਵੀ ਕੀਤੀ ਸੀ।

LEAVE A REPLY

Please enter your comment!
Please enter your name here