ਫਾਜ਼ਿਲਕਾ ਦੇ ਜਲਾਲਾਬਾਦ ਵਿੱਚ ਬੀਤੀ ਰਾਤ ਸਾਬਕਾ ਸਰਪੰਚ ਦੇ ਘਰ ਉੱਤੇ ਗੋਲ਼ੀਆਂ ਚੱਲਣ ਦਾ ਮਾਮਲਾ ਸਾਹਮਣੇ ਆਇਆ ਹੈ। ਦੋਸ਼ੀਆਂ ਨੇ ਸਾਬਕਾ ਸਰਪੰਚ ਦੀ ਕਾਰ ਨੂੰ ਵੀ ਅੱਗ ਲਾ ਦਿੱਤੀ ਜਿਸ ਤੋਂ ਬਾਅਦ ਮੌਕੇ ਉੱਤੇ ਪਹੁੰਚੀ ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਦੱਸ ਦਈਏ ਕਿ ਇਹ ਮਾਮਲਾ ਪਿੰਡ ਚੱਕ ਮਾਨਾਂਵਾਲਾ ਦਾ ਹੈ। ਜਿੱਥੇ ਰਾਤ ਕਰੀਬ 1:30 ਵਜੇ ਦੋ ਵਿਅਕਤੀ ਸਾਬਕਾ ਸਰਪੰਚ ਦੇ ਘਰ ਅੰਦਰ ਦਾਖਲ ਹੋਏ ਤੇ ਪਹਿਲਾਂ ਤਾਂ ਕਾਰ ਨੂੰ ਅੱਗ ਲਗਾ ਦਿੱਤੀ ਤੇ ਫਿਰ ਫਾਇਰਿੰਗ ਕਰ ਦਿੱਤੀ।
ਸਾਬਕਾ ਸਰਪੰਚ ਅਨਿਲ ਕੁਮਾਰ ਨੇ ਦੱਸਿਆ ਕਿ ਜਿਸ ਵਿਅਕਤੀ ਵੱਲੋਂ ਇਸ ਘਟਨਾ ਨੂੰ ਅੰਜਾਮ ਦਿੱਤਾ ਗਿਆ ਹੈ, ਉਸ ਵੱਲੋਂ ਉਨ੍ਹਾਂ ਦੇ ਘਰ ਵਿੱਚ ਸੀਸੀਟੀਵੀ ਲਾਉਣ ਨੂੰ ਲੈ ਕੇ ਤਕਰਾਰ ਹੋਈ ਸੀ। ਆਰੋਪੀ ਵੱਲੋਂ ਸੀਸੀਟੀਵੀ ਲਾਏ ਜਾਣ ਦਾ ਵਿਰੋਧ ਕੀਤਾ ਜਾ ਰਿਹਾ ਸੀ।
ਇਸ ਸਬੰਧੀ ਉਸ ਨਾਲ ਝਗੜਾ ਹੋ ਗਿਆ ਤੇ ਉਸ ਦੇ ਕੈਮਰੇ ਵੀ ਤੋੜ ਦਿੱਤੇ ਗਏ ਜਿਸ ਸਬੰਧੀ ਪੰਚਾਇਤ ਵੱਲੋਂ ਉਸ ਨੂੰ ਬੁਲਾਇਆ ਗਿਆ ਤਾਂ ਉਸ ਨੇ ਪੰਚਾਇਤ ਵਿੱਚ ਆਉਣਾ ਵੀ ਮੁਨਾਸਿਬ ਨਹੀਂ ਸਮਝਿਆ। ਇਸ ਰੰਜਿਸ਼ ਦੇ ਚੱਲਦਿਆਂ ਉਸ ਨੇ ਬੀਤੀ ਰਾਤ ਪਹਿਲਾਂ ਘਰ ਦੇ ਕੈਮਰਿਆਂ ਨੂੰ ਟੇਪ ਲਾ ਦਿੱਤੀ ਤੇ ਫਿਰ ਕਾਰ ਨੂੰ ਅੱਗ ਲਾ ਦਿੱਤੀ ਤੇ ਕੁਝ ਸਮੇਂ ਬਾਅਦ ਉਸ ਨੇ ਆਪਣੇ ਹੋਰ ਸਾਥੀਆਂ ਨਾਲ ਮਿਲ ਕੇ ਗੋਲੀਆਂ ਚਲਾ ਦਿੱਤੀਆਂ।
ਪੁਲਿਸ ਅਧਿਕਾਰੀ ਨਵਦੀਪ ਸਿੰਘ ਭੱਟੀ ਨੇ ਦੱਸਿਆ ਕਿ ਮਾਮਲਾ ਉਨ੍ਹਾਂ ਦੇ ਧਿਆਨ ਵਿੱਚ ਆ ਗਿਆ ਹੈ ਅਤੇ ਇਸ ਦੀ ਜਾਂਚ ਕਰਕੇ ਬਣਦੀ ਕਾਰਵਾਈ ਕੀਤੀ ਜਾਵੇਗੀ।
Petek arıza tespiti Ekip Tesisatın uzman kadrosu petek temizliği için doğru adres. Ümraniyede herkese öneririm. https://www.historicar.be/fr/question/umraniye-petek-temizligi/