ਜ਼ਰੂਰੀ ਖ਼ਬਰ! ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ ‘ਚ ਸਕੂਲ-ਕਾਲਜ ਰਹਿਣਗੇ ਬੰਦ

0
1160
ਜ਼ਰੂਰੀ ਖ਼ਬਰ! ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ 'ਚ ਸਕੂਲ-ਕਾਲਜ ਰਹਿਣਗੇ ਬੰਦ

 

ਸਕੂਲ ਵਿਚ ਛੁੱਟੀਆਂ: ਭਾਰਤ ਅਤੇ ਪਾਕਿਸਤਾਨ ਵਿਚਾਲੇ ਜੰਗਬੰਦੀ ਹੋ ਚੁੱਕੀ ਹੈ ਪਰ ਹਾਲੇ ਵੀ ਕਿਤੇ ਨਾ ਕਿਤੇ ਤਣਾਅ ਦੀ ਸਥਿਤੀ ਬਣੀ ਹੋਈ ਹੈ। ਹਾਲਾਂਕਿ ਮਾਹੌਲ ਤਾਂ ਥੋੜਾ ਆਮ ਹੋ ਗਿਆ ਹੈ ਪਰ ਫਿਰ ਵੀ ਸਰਹੱਦੀ ਇਲਾਕਿਆਂ ਵਿੱਚ ਅੰਦਰ ਚੌਕਸੀ ਵਰਤੀ ਜਾ ਰਹੀ ਹੈ। ਉੱਥੇ ਹੀ ਪੰਜਾਬ ਵਿੱਚ ਜਿੱਥੇ ਵਿਦਿਅਕ ਅਦਾਰੇ ਖੋਲ੍ਹਣ ਦੇ ਆਦੇਸ਼ ਦਿੱਤੇ ਗਏ ਹਨ, ਪਰ ਸਰਹੱਦੀ ਜ਼ਿਲ੍ਹਿਆਂ ਵਿੱਚ ਹਾਲੇ ਵੀ ਸਕੂਲ ਬੰਦ ਰੱਖਣ ਦੇ ਹੁਕਮ ਦਿੱਤੇ ਹਨ।

ਦੱਸ ਦਈਏ ਕਿ ਫਿਰੋਜ਼ਪੁਰ ਜ਼ਿਲ੍ਹੇ ਦੇ ਸਕੂਲਾਂ ਅਤੇ ਵਿਦਿਅਕ ਅਦਾਰਿਆਂ ਨੂੰ ਅਗਲੇ 48 ਘੰਟਿਆਂ ਤਕ ਬੰਦ ਰੱਖਣ ਦਾ ਫੈਸਲਾ ਲਿਆ ਗਿਆ ਹੈ। ਇਸ ਸੰਬੰਧੀ ਫਿਰੋਜ਼ਪੁਰ ਦੇ ਡੀਸੀ ਵਲੋਂ ਹੁਕਮ ਜਾਰੀ ਕੀਤੇ ਗਏ ਹਨ। ਉਧਰ ਅੰਮ੍ਰਿਤਸਰ ਵਿੱਚ ਵੀ ਅਹਿਤੀਆਤ ਵਜੋਂ ਸਕੂਲ-ਕਾਲਜਾ ਨੂੰ ਬੰਦ ਰੱਖਣ ਦਾ ਫੈਸਲਾ ਕੀਤਾ ਗਿਆ ਹੈ। ਅੰਮ੍ਰਿਤਸਰ ਵਿੱਚ ਕੱਲ੍ਹ ਨੂੰ ਸਕੂਲ ਬੰਦ ਰਹਿਣਗੇ। ਅੰਮ੍ਰਿਤਸਰ ਦੇ ਡੀਸੀ ਵਲੋਂ ਜਾਰੀ ਹੁਕਮਾਂ ਮੁਤਾਬਕ 13 ਮਈ ਨੂੰ ਮੌਕ ਡ੍ਰਿਲ ਕੀਤੀ ਜਾਣੀ ਹੈ, ਜਿਸ ਕਾਰਨ ਜ਼ਿਲਾ ਪ੍ਰਸ਼ਾਸਨ ਵਲੋਂ ਸਾਰੇ ਵਿਦਿਅਕ ਅਦਾਰਿਆਂ ਨੂੰ ਬੰਦ ਰੱਖਣ ਦਾ ਫੈਸਲਾ ਲਿਆ ਗਿਆ। ਇਸੇ ਤਰ੍ਹਾਂ ਜ਼ਿਲ੍ਹਾ ਪਠਾਨਕੋਟ ਦੇ ਸਕੂਲ ਅਤੇ ਕਾਲਜ 13 ਮਈ ਦਿਨ ਮੰਗਲਵਾਰ ਨੂੰ ਬੰਦ ਰੱਖੇ ਜਾਣਗੇ।

 

LEAVE A REPLY

Please enter your comment!
Please enter your name here