ਜਾਮੀਆ ਮਿਲੀਆ ਇਸਲਾਮੀਆ ਯੂਨੀਵਰਸਿਟੀ ਨੇ ਵਿਦਿਆਰਥੀਆਂ ਦੇ ਵਿਰੋਧ ਪ੍ਰਦਰਸ਼ਨ ‘ਤੇ ਪਾਬੰਦੀ ਲਗਾ ਦਿੱਤੀ ਹੈ। ਯੂਨੀਵਰਸਿਟੀ ਪ੍ਰਸ਼ਾਸਨ ਨੇ ਇਸ ਸਬੰਧੀ ਹੁਕਮ ਜਾਰੀ ਕਰਦਿਆਂ ਕਿਹਾ ਹੈ ਕਿ ਜੇਕਰ ਕੋਈ ਬਿਨਾਂ ਇਜਾਜ਼ਤ ਤੋਂ ਪ੍ਰਦਰਸ਼ਨ ਕਰਦਾ ਹੈ ਤਾਂ ਉਸ ਖ਼ਿਲਾਫ਼ ਨਿਰਧਾਰਤ ਨਿਯਮਾਂ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇਗੀ। ਇਨ੍ਹਾਂ ਆਦੇਸ਼ਾਂ ਨੂੰ 28 ਨਵੰਬਰ ਨੂੰ ਕੁਝ ਵਿਦਿਆਰਥੀਆਂ ਵੱਲੋਂ ਯੂਨੀਵਰਸਿਟੀ ‘ਚ ਸੰਭਲ ਹਿੰਸਾ ਦੇ ਖਿਲਾਫ ਪ੍ਰਦਰਸ਼ਨ ਨਾਲ ਜੋੜ ਵੀ ਵੇਖਿਆ ਜਾ ਰਿਹਾ ਹੈ। ਹਾਲਾਂਕਿ, ਅਜਿਹਾ ਆਦੇਸ਼ 2022 ਵਿੱਚ ਵੀ ਜਾਰੀ ਕੀਤਾ ਗਿਆ ਸੀ ਅਤੇ ਇਸਦਾ ਹਵਾਲਾ ਵੀ ਦਿੱਤਾ ਗਿਆ ਹੈ।