ਜਗਜੀਤ ਸਿੰਘ ਡੱਲੇਵਾਲ ਭੁੱਖ ਹੜਤਾਲ ਦਿਵਸ 29: ਪੰਜਾਬ ਦੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦਾ ਮਰਨ ਵਰਤ 29ਵੇਂ ਦਿਨ ਵੀ ਜਾਰੀ ਹੈ। ਉਹ ਪੰਜਾਬ ਅਤੇ ਹਰਿਆਣਾ ਦੇ ਖਨੌਰੀ ਬਾਰਡਰ ‘ਤੇ ਮਰਨ ਵਰਤ ‘ਤੇ ਬੈਠੇ ਹਨ। ਡਾਕਟਰ ਸਵੀਮਨ ਨੇ ਦੱਸਿਆ ਕਿ ਕਿਸਾਨ ਆਗੂ ਡੱਲੇਵਾਲ ਦੀ ਹਾਲਤ ਕਾਫੀ ਗੰਭੀਰ ਬਣੀ ਹੋਈ ਹੈ। ਉਨ੍ਹਾਂ ਨੂੰ ਕਿਸੇ ਵੀ ਸਮੇਂ ਕੁਝ ਵੀ ਹੋ ਸਕਦਾ ਹੈ। ਉਨ੍ਹਾਂ ਦੀ ਹਾਲਤ ਬੇਹੱਦ ਹੀ ਨਾਜ਼ੁਕ ਹੈ।
ਉੱਥੇ ਹੀ ਦੂਜੇ ਪਾਸੇ ਅੱਜ ਇੱਕ ਵਾਰ ਫੇਰ ਤੋਂ ਜਗਜੀਤ ਸਿੰਘ ਡੱਲੇਵਾਲ ਨੂੰ ਖਨੌਰੀ ਬਾਰਡਰ ’ਤੇ ਲਿਆਦਾ ਗਿਆ ਹੈ। ਇਸ ਦੌਰਾਨ ਉਨ੍ਹਾਂ ਨੇ ਕਿਹਾ ਕਿ ਉਹ ਜਿੱਤਣਗੇ ਜਾਂ ਫਿਰ ਮਰਨਗੇ। ਕਿਸਾਨਾਂ ਨੂੰ ਸੰਬੋਧਨ ਕਰਦੇ ਹੋਏ ਉਨ੍ਹਾਂ ਨੇ ਕਿਹਾ ਕਿ ਮੈ ਬਿਲਕੁੱਲ ਠੀਕ ਹਾਂ। ਇਸ ਲੜਾਈ ਨੂੰ ਮਜ਼ਬੂਤੀ ਨਾਲ ਲੜਿਆ ਜਾਵੇ। ਤਾਂ ਸਰਕਾਰ ਕਿਸੇ ਵੀ ਕੀਮਤ ’ਤੇ ਸਾਨੂੰ ਇੱਥੋ ਹਟਾ ਨਾ ਸਕੇ। ਇਸ ਲੜਾਈ ’ਚ ਜਿੱਤਾਂਗੇ ਜਾਂ ਫਿਰ ਅਸੀਂ ਮਰਾਂਗੇ। ਇੱਕ ਕੰਮ ਹੋਵੇਗਾ। ਨਾਲ ਹੀ ਉਨ੍ਹਾਂ ਨੇ ਪੂਰੇ ਕਿਸਾਨਾਂ ਨੂੰ ਮੋਰਚੇ ’ਚ ਪਹੁੰਚਣ ਦੀ ਅਪੀਲ ਕੀਤੀ ਹੈ। ਇਸ ਲੜਾਈ ਨੂੰ ਜਿੱਤਣਾ ਸਾਡਾ ਮੁੱਖ ਮਕਸਦ ਹੈ।
ਡੱਲੇਵਾਲ ਦੇ ਸੰਬੋਧਨ ਤੋਂ ਲੱਗ ਰਿਹਾ ਹੈ ਕਿ ਉਨ੍ਹਾਂ ਦੇ ਹੌਂਸਲੇ ਇੱਕ ਦਮ ਬੁਲੰਦ ਹਨ। ਪਰ ਡਾਕਟਰਾਂਵੱਲੋਂ ਉਨ੍ਹਾਂ ਦੀ ਹਾਲਤ ਨੂੰ ਗੰਭੀਰ ਦੱਸਿਆ। ਉਨ੍ਹਾਂ ਦਾ ਸਾਫ ਤੌਰ ’ਤੇ ਕਹਿਣਾ ਹੈ ਕਿ ਡੱਲੇਵਾਲ ਨੂੰ ਕਿਸੇ ਵੀ ਸਮੇਂ ਕੁਝ ਵੀ ਹੋ ਸਕਦਾ ਹੈ।