‘ਆਪ’ ਆਗੂਆਂ ਨੇ ਪ੍ਰਧਾਨ ਅਤੇ ਮੀਤ ਪ੍ਰਧਾਨ ਚੁਣੇ, ਪ੍ਰਧਾਨ ਅਮਨ ਅਰੋੜਾ ਨੇ ਨਵੇਂ ਅਹੁਦੇਦਾਰਾਂ ਨੂੰ ਸ਼ੁੱਭਕਾਮਨਾਵਾਂ ਦਿੱਤੀਆਂ
ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਤਲਵੰਡੀ ਸਾਬੋ ਅਤੇ ਬਿਲਗਾ ਦੀਆਂ ਨਗਰ ਪੰਚਾਇਤ ਚੋਣਾਂ ਵਿੱਚ ਸ਼ਾਨਦਾਰ ਜਿੱਤਾਂ ਦਾ ਜਸ਼ਨ ਮਨਾਉਂਦਿਆਂ ਇਸ ਦੇ ਮੈਂਬਰਾਂ ਨੂੰ ਨਗਰ ਪੰਚਾਇਤ ਦੀ ਅਗਵਾਈ ਕਰਨ ਲਈ ਪ੍ਰਧਾਨ ਅਤੇ ਮੀਤ ਪ੍ਰਧਾਨ ਚੁਣਿਆ ਗਿਆ। ਨਵੇਂ ਚੁਣੇ ਗਏ ਅਹੁਦੇਦਾਰਾਂ ਨੂੰ ਸੋਮਵਾਰ ਨੂੰ ਸਹੁੰ ਚੁਕਾਈ ਗਈ, ਜਿਸ ਨਾਲ ਇਨ੍ਹਾਂ ਖੇਤਰਾਂ ਵਿੱਚ ਲੋਕ-ਪੱਖੀ ਸ਼ਾਸਨ ਦਾ ਨਵਾਂ ਅਧਿਆਏ ਸ਼ੁਰੂ ਹੋਇਆ।
ਤਲਵੰਡੀ ਸਾਬੋ ਵਿੱਚ ਵਾਰਡ ਨੰਬਰ 7 ਤੋਂ ਕੁਲਵੀਰ ਕੌਰ ਨੇ ਪ੍ਰਧਾਨ ਅਤੇ ਵਾਰਡ ਨੰਬਰ 14 ਤੋਂ ਵਰਮ ਦੇਵ ਸਿੰਘ ਨੇ ਮੀਤ ਪ੍ਰਧਾਨ ਦਾ ਅਹੁਦਾ ਸੰਭਾਲ ਲਿਆ ਹੈ। ਇਸ ਮੌਕੇ ਹਲਕਾ ਵਿਧਾਇਕ ਬਲਜਿੰਦਰ ਕੌਰ ਦੀ ਹਾਜ਼ਰੀ ਵਿੱਚ ਸਮਾਗਮ ਦੀ ਰਸਮ ਅਦਾ ਕੀਤੀ ਗਈ, ਜਿਨ੍ਹਾਂ ਅਹੁਦੇਦਾਰਾਂ ਨੂੰ ਵਧਾਈ ਦਿੱਤੀ ਅਤੇ ਉਨ੍ਹਾਂ ਦੇ ਖੇਤਰ ਦੇ ਵਿਕਾਸ ਦੇ ਸੰਕਲਪ ਨੂੰ ਪੂਰਾ ਕਰਨ ਲਈ ਪਾਰਟੀ ਵੱਲੋਂ ਪੂਰਾ ਸਹਿਯੋਗ ਦੇਣ ਦਾ ਭਰੋਸਾ ਦਿੱਤਾ।
ਬਿਲਗਾ ਵਿੱਚ ਵਾਰਡ ਨੰਬਰ 2 ਤੋਂ ‘ਆਪ’ ਦੇ ਗੁਰਨਾਮ ਸਿੰਘ ਜੱਖੂ ਪ੍ਰਧਾਨ ਚੁਣੇ ਗਏ। ਵਾਰਡ ਨੰ: 12 ਤੋਂ ਪਰਵਿੰਦਰ ਸਿੰਘ ਨੂੰ ਸੀਨੀਅਰ ਮੀਤ ਪ੍ਰਧਾਨ ਚੁਣਿਆ ਗਿਆ, ਜਦਕਿ ਵਾਰਡ ਨੰ: 6 ਤੋਂ ਸੰਦੀਪ ਸਿੰਘ ਨੇ ਮੀਤ ਪ੍ਰਧਾਨ ਦਾ ਅਹੁਦਾ ਸੰਭਾਲਿਆ।
ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਅਮਨ ਅਰੋੜਾ ਨੇ ਤਲਵੰਡੀ ਸਾਬੋ ਅਤੇ ਬਿਲਗਾ ਦੇ ਨਵੇਂ ਚੁਣੇ ਗਏ ਅਹੁਦੇਦਾਰਾਂ ਨੂੰ ਹਾਰਦਿਕ ਵਧਾਈ ਦਿੱਤੀ ਹੈ। ਇੱਕ ਬਿਆਨ ਵਿੱਚ, ਉਸਨੇ ਕਿਹਾ: