Wednesday, January 21, 2026
Home ਚੰਡੀਗੜ੍ਹ ਤੜਕ ਸਵੇਰ ਤੋਂ ਪੰਜਾਬ ‘ਚ ਕਈ ਥਾਵਾਂ ‘ਤੇ ਮੀਂਹ ਦੇ ਨਾਲ ਤੇਜ਼...

ਤੜਕ ਸਵੇਰ ਤੋਂ ਪੰਜਾਬ ‘ਚ ਕਈ ਥਾਵਾਂ ‘ਤੇ ਮੀਂਹ ਦੇ ਨਾਲ ਤੇਜ਼ ਹਵਾਵਾਂ, IMD ਵੱਲੋਂ ਤੂਫਾਨ ਤੇ ਗੜੇਮਾਰੀ ਦਾ ਅਲਰਟ

0
66464
ਤੜਕ ਸਵੇਰ ਤੋਂ ਪੰਜਾਬ 'ਚ ਕਈ ਥਾਵਾਂ 'ਤੇ ਮੀਂਹ ਦੇ ਨਾਲ ਤੇਜ਼ ਹਵਾਵਾਂ, IMD ਵੱਲੋਂ ਤੂਫਾਨ ਤੇ ਗੜੇਮਾਰੀ ਦਾ ਅਲਰਟ

ਵੱਲੋਂ ਪੰਜਾਬ ਸਣੇ ਕਈ ਸੂਬਿਆਂ ਦੇ ਵਿੱਚ 27 ਤੋਂ ਲੈ ਕੇ 28 ਤੱਕ ਦਾ ਮੀਂਹ ਨੂੰ ਲੈ ਕੇ ਔਰੇਂਜ ਅਲਰਟ ਜਾਰੀ ਕੀਤਾ ਹੋਇਆ ਹੈ। ਜਿਸ ਕਰਕੇ ਅੱਜ ਤੜਕ ਸਵੇਰ ਤੋਂ ਹੀ ਪੰਜਾਬ ਦੇ ਕਈ ਜ਼ਿਲ੍ਹਿਆਂ ਦੇ ਵਿੱਚ ਮੀਂਹ ਪੈ ਰਿਹਾ ਹੈ ਤੇ ਕੁੱਝ ਥਾਵਾਂ ਉੱਤੇ ਤੇਜ਼ ਹਵਾਵਾਂ ਵੀ ਹਨ। ਇਹ ਬਦਲਾਅ ਸਰਗਰਮ ਪੱਛਮੀ ਗੜਬੜ ਦੇ ਕਾਰਨ ਹਨ। ਪਿਛਲੇ 24 ਘੰਟਿਆਂ ਦੌਰਾਨ ਵੀ ਪੰਜਾਬ ਦੇ ਕੁਝ ਇਲਾਕਿਆਂ ਵਿੱਚ ਹਲਕੀ ਬਾਰਿਸ਼ ਹੋਈ। ਅੱਜ ਪੰਜਾਬ ਦੇ ਜ਼ਿਆਦਾਤਰ ਇਲਾਕਿਆਂ ‘ਚ ਬੱਦਲ ਛਾਏ ਰਹਿਣਗੇ ਅਤੇ ਤੇਜ਼ ਹਵਾਵਾਂ ਨਾਲ ਮੀਂਹ ਪੈਣ ਦੀ ਸੰਭਾਵਨਾ ਹੈ। ਕਈ ਇਲਾਕਿਆਂ ਵਿੱਚ ਗੜੇ ਪੈਣ ਦੀ ਵੀ ਸੰਭਾਵਨਾ ਹੈ।

ਪੰਜਾਬ ਦੇ ਜ਼ਿਆਦਾਤਰ ਇਲਾਕਿਆਂ ‘ਚ ਬੱਦਲ ਛਾਏ ਰਹਿਣਗੇ

ਸੂਬੇ ਵਿੱਚ ਵੱਧ ਤੋਂ ਵੱਧ ਤਾਪਮਾਨ ਵਿੱਚ 4.3 ਡਿਗਰੀ ਸੈਲਸੀਅਸ ਦਾ ਵਾਧਾ ਦਰਜ ਕੀਤਾ ਗਿਆ ਹੈ। ਹਾਲਾਂਕਿ, ਇਹ ਆਮ ਨਾਲੋਂ 4.1 ਡਿਗਰੀ ਸੈਲਸੀਅਸ ਵੱਧ ਹੈ। ਸੂਬੇ ਵਿੱਚ ਸਭ ਤੋਂ ਵੱਧ ਤਾਪਮਾਨ ਅਬੋਹਰ ਵਿੱਚ 29.4 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਮੌਸਮ ਵਿਭਾਗ ਕੇਂਦਰ ਅਨੁਸਾਰ ਅੱਜ ਵੀ ਅਜਿਹਾ ਹੀ ਮੌਸਮ ਰਹਿਣ ਦੀ ਸੰਭਾਵਨਾ ਹੈ ਪਰ ਇਸ ਤੋਂ ਬਾਅਦ ਤਾਪਮਾਨ ਲਗਭਗ 3 ਡਿਗਰੀ ਹੇਠਾਂ ਆ ਜਾਵੇਗਾ। ਪਟਿਆਲਾ ਸ਼ਹਿਰ ਵਿੱਚ ਸਵੇਰੇ ਪੰਜ ਵਜੇ ਤੋਂ ਹੀ ਰੁਕ-ਰੁਕ ਕੇ ਮੀਂਹ ਪੈ ਰਿਹਾ ਹੈ।

ਮੀਂਹ ਨੂੰ ਲੈ ਕੇ ਔਰੇਂਜ ਅਲਰਟ ਜਾਰੀ

ਜਦੋਂ ਕਿ ਕੱਲ੍ਹ ਪਠਾਨਕੋਟ ਵਿੱਚ 1.8 ਮਿਲੀਮੀਟਰ, ਗੁਰਦਾਸਪੁਰ ਵਿੱਚ 1.7, ਅੰਮ੍ਰਿਤਸਰ ਵਿੱਚ 0.7 ਅਤੇ ਹੁਸ਼ਿਆਰਪੁਰ ਵਿੱਚ 1 ਮਿਲੀਮੀਟਰ ਮੀਂਹ ਦਰਜ ਕੀਤਾ ਗਿਆ। ਜਦਕਿ ਲੁਧਿਆਣਾ, ਪਟਿਆਲਾ, ਬਠਿੰਡਾ, ਐਸ.ਬੀ.ਐਸ.ਨਗਰ ਵਿੱਚ ਮੀਂਹ ਪਿਆ। ਅੱਜ ਪੰਜਾਬ ਦੇ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਹੁਸ਼ਿਆਰਪੁਰ, ਕਪੂਰਥਲਾ, ਜਲੰਧਰ, ਨਵਾਂਸ਼ਹਿਰ, ਰੂਪਨਗਰ, ਐਸਏਐਸ ਨਗਰ ਅਤੇ ਫ਼ਤਿਹਗੜ੍ਹ ਸਾਹਿਬ ਵਿੱਚ ਮੀਂਹ ਨੂੰ ਲੈ ਕੇ ਔਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਜਦਕਿ ਤਰਨਤਾਰਨ, ਫਿਰੋਜ਼ਪੁਰ, ਫਰੀਦਕੋਟ, ਮੋਗਾ, ਲੁਧਿਆਣਾ, ਬਰਨਾਲਾ, ਸੰਗਰੂਰ, ਪਟਿਆਲਾ ਅਤੇ ਮਾਨਸਾ ਵਿੱਚ ਯੈਲੋ ਅਲਰਟ ਜਾਰੀ ਹੈ।

 

LEAVE A REPLY

Please enter your comment!
Please enter your name here