ਦਿੱਲੀ ਅੰਦੋਲਨ ਪਾਰਟ 2 ਹੋਵੇਗਾ ਸ਼ੁਰੂ ਜਾਂ ਨਹੀਂ ਅੱਜ ਹੋਵੇਗੀ ਤੈਅ, ਕੇਂਦਰ ਸਰਕਾਰ ਨੇ ਕਿਸਾਨਾਂ ਨੂੰ ਮੀਟਿੰਗ ਲਈ ਸੱਦਿਆ 

0
100053
ਦਿੱਲੀ ਅੰਦੋਲਨ ਪਾਰਟ 2 ਹੋਵੇਗਾ ਸ਼ੁਰੂ ਜਾਂ ਨਹੀਂ ਅੱਜ ਹੋਵੇਗੀ ਤੈਅ, ਕੇਂਦਰ ਸਰਕਾਰ ਨੇ ਕਿਸਾਨਾਂ ਨੂੰ ਮੀਟਿੰਗ ਲਈ ਸੱਦਿਆ 

ਸੰਯੁਕਤ ਕਿਸਾਨ ਮੋਰਚਾ ਅਤੇ ਕਿਸਾਨ-ਮਜ਼ਦੂਰ ਮੋਰਚਾ 13 ਫਰਵਰੀ ਨੂੰ ਦਿੱਲੀ ਵੱਲ ਮਾਰਚ ਕਰਨਗੇ। ਇਸ ਤੋਂ ਪਹਿਲਾਂ ਕਿਸਾਨਾਂ ਨੂੰ ਰੋਕਣ ਦੀ ਆਖਰੀ ਕੋਸ਼ਿਸ਼ ਵਿੱਚ ਕੇਂਦਰੀ ਮੰਤਰੀ ਅਰਜੁਨ ਮੁੰਡਾ, ਪਿਊਸ਼ ਗੋਇਲ ਅਤੇ ਨਿਤਿਆਨੰਦ ਰਾਏ ਸ਼ਾਮ 5 ਵਜੇ ਚੰਡੀਗੜ੍ਹ ਵਿੱਚ ਕਿਸਾਨਾਂ ਨਾਲ ਮੀਟਿੰਗ ਕਰਨਗੇ।

ਇਸ ਤੋਂ ਪਹਿਲਾਂ ਕੇਂਦਰ ਸਰਕਾਰ ਦੇ ਮੰਤਰੀਆਂ ਨਾਲ ਹੋਈ ਮੀਟਿੰਗ ਵਿੱਚ ਕਿਸਾਨਾਂ ਦੀਆਂ ਬਾਕੀ ਮੰਗਾਂ ਤਾਂ ਮੰਨ ਲਈਆਂ ਸਨ ਪਰ ਮੁੱਖ ਮੰਗਰ ਐਮਐਸਪੀ ਖਰੀਦ ਗਰੰਟੀ ਕਾਨੂੰਨ ਬਣਾਉਣ ਵਾਲੀ ਮੰਗ ਪੈਂਡਿੰਗ ਹੀ ਰਹਿ ਗਈ ਸੀ ਜਿਸ ਕਰਕੇ ਅੱਜ ਦੁਬਾਰਾ ਮੀਟਿੰਗ ਕਰਨ ਦੇ ਲਈ ਕੇਂਦਰ ਸਰਕਾਰ ਦੇ ਮੰਤਰੀ ਚੰਡੀਗੜ੍ਹ ਪਹੁੰਚ ਰਹੇ ਹਨ।

ਅੱਜ ਦੀ ਮੀਟਿੰਗ ਹੀ ਤੈਅ ਕਰੇਗੀ ਕਿ ਕਿਸਾਨਾਂ ਦਾ ਦਿੱਲੀ ‘ਚ ਧਰਨਾ ਲੱਗੇਗਾ ਜਾਂ ਫਿਰ ਇੱਥੇ ਹੀ ਸ਼ਾਂਤ ਕਰਵਾਇਆ ਜਾਵੇਗਾ। ਫਿਲਹਾਲ ਕਿਸਾਨਾਂ ਨਾਲ ਨਜਿੱਠਣ ਲਈ ਹਰਿਆਣਾ ਦੇ ਸਿਰਸਾ ਸਥਿਤ ਚੌਧਰੀ ਦਲਬੀਰ ਸਿੰਘ ਇਨਡੋਰ ਸਟੇਡੀਅਮ ਅਤੇ ਗੁਰੂ ਗੋਬਿੰਦ ਸਿੰਘ ਸਟੇਡੀਅਮ, ਸਿਰਸਾ ਰੋਡ, ਡੱਬਵਾਲੀ ਵਿਖੇ ਦੋ ਆਰਜ਼ੀ ਜੇਲ੍ਹਾਂ ਬਣਾਈਆਂ ਗਈਆਂ ਹਨ। ਰਾਜਪਾਲ ਨੇ ਗ੍ਰਹਿ ਵਿਭਾਗ ਦੇ ਪ੍ਰਸਤਾਵ ਨੂੰ ਮਨਜ਼ੂਰੀ ਦੇ ਦਿੱਤੀ ਹੈ।

ਕਿਸਾਨਾਂ ਦੇ ਦਿੱਲੀ ਵੱਲ ਮਾਰਚ ਦੇ ਮੱਦੇਨਜ਼ਰ ਸਿੰਘੂ ਬਾਰਡਰ ‘ਤੇ ਆਵਾਜਾਈ ਰੋਕ ਦਿੱਤੀ ਜਾਵੇਗੀ। ਸੋਮਵਾਰ ਨੂੰ ਇੱਥੇ ਵਪਾਰਕ ਵਾਹਨ ਬੰਦ ਰਹਿਣਗੇ। ਇਹ ਮੰਗਲਵਾਰ ਨੂੰ ਸਾਰੇ ਵਾਹਨਾਂ ਲਈ ਬੰਦ ਰਹੇਗਾ।

ਇਸ ਤੋਂ ਪਹਿਲਾਂ ਕਿਸਾਨਾਂ ਨੂੰ ਰੋਕਣ ਲਈ ਪੰਜਾਬ-ਹਰਿਆਣਾ ਦੇ ਸ਼ੰਭੂ, ਖਨੌਰੀ ਸਮੇਤ ਸਾਰੀਆਂ ਸਰਹੱਦਾਂ ਨੂੰ ਸੀਲ ਕਰ ਦਿੱਤਾ ਗਿਆ ਹੈ। ਦਿੱਲੀ ਨਾਲ ਲੱਗਦੇ ਸਿੰਘੂ ਅਤੇ ਟਿੱਕਰੀ ਸਰਹੱਦ ‘ਤੇ ਵੀ ਸੀਮਿੰਟ ਦੇ ਬੈਰੀਕੇਡ ਲਗਾਏ ਗਏ ਹਨ। ਅੰਬਾਲਾ ਦੇ ਸ਼ੰਭੂ ਬਾਰਡਰ ਅਤੇ ਫਤਿਹਾਬਾਦ ‘ਤੇ ਬੈਰੀਕੇਡ ਅਤੇ ਲੋਹੇ ਦੇ ਕਿੱਲ ਲਗਾਏ ਗਏ ਹਨ। ਕੇਂਦਰ ਨੇ ਅਰਧ ਸੈਨਿਕ ਬਲਾਂ ਦੀਆਂ 64 ਕੰਪਨੀਆਂ ਹਰਿਆਣਾ ਭੇਜੀਆਂ ਹਨ। ਇਨ੍ਹਾਂ ਵਿੱਚ ਬੀਐਸਐਫ ਅਤੇ ਸੀਆਰਪੀਐਫ ਦੇ ਜਵਾਨ ਵੀ ਸ਼ਾਮਲ ਹਨ।

LEAVE A REPLY

Please enter your comment!
Please enter your name here