Chandigarh Parking Free: ਚੰਡੀਗੜ੍ਹ ਵਾਸੀਆਂ ਨੂੰ ਪ੍ਰਸ਼ਾਸਨ ਨੇ ਦੀਵਾਲੀ ਦਾ ਤੋਹਫਾ ਦਿੱਤਾ ਹੈ। ਮਿਲੀ ਜਾਣਕਾਰੀ ਮੁਤਾਬਿਕ ਚੰਡੀਗੜ੍ਹ ’ਚ ਦੋ ਪਹੀਆ ਵਾਹਨਾਂ ਦੀ ਪਾਰਕਿੰਗ ਮੁਫਤ ਕਰ ਦਿੱਤੀ ਗਈ ਹੈ। ਇਹ ਫੈਸਲਾ ਦਸੰਬਰ ਨੂੰ ਲਾਗੂ ਹੋਵੇਗਾ।
ਇਸ ਸਬੰਧੀ ਮੇਅਰ ਨੇ ਕਿਹਾ ਹੈ ਕਿ ਸ਼ਹਿਰ ਵਾਸੀਆਂ ਦੇ ਨਾਲ-ਨਾਲ ਬਾਜ਼ਾਰਾਂ ਵਿੱਚ ਆਉਣ ਵਾਲੇ ਲੋਕਾਂ ਲਈ ਇਹ ਦੀਵਾਲੀ ਦਾ ਤੋਹਫ਼ਾ ਹੈ। ਉਨ੍ਹਾਂ ਕਿਹਾ ਕਿ ਹਾਲ ਹੀ ਵਿੱਚ ਹਾਊਸ ਨੇ ਨਗਰ ਨਿਗਮ ਵੱਲੋਂ ਚਲਾਏ ਜਾ ਰਹੇ ਸਾਰੇ ਪਾਰਕਿੰਗ ਸਥਾਨਾਂ ਵਿੱਚ ਦੋਪਹੀਆ ਵਾਹਨਾਂ ਲਈ ਮੁਫਤ ਪਾਰਕਿੰਗ ਦੇ ਏਜੰਡੇ ਨੂੰ ਪ੍ਰਵਾਨਗੀ ਦਿੱਤੀ ਹੈ। ਜਿਸ ਦਾ ਟੈਂਡਰ ਹੋਣਾ ਅਜੇ ਬਾਕੀ ਹੈ। ਅਜਿਹੇ ‘ਚ ਲੋਕਾਂ ਨੂੰ ਲਾਭ ਪਹੁੰਚਾਉਣ ‘ਚ ਕੋਈ ਦੇਰੀ ਨਹੀਂ ਹੋਣੀ ਚਾਹੀਦੀ, ਇਸ ਲਈ 1 ਦਸੰਬਰ ਤੋਂ ਦੋਪਹੀਆ ਵਾਹਨਾਂ ਨੂੰ ਪਾਰਕਿੰਗ ਫੀਸ ਦੇਣ ਤੋਂ ਛੋਟ ਦਿੱਤੀ ਜਾਵੇਗੀ।
ਮੀਡੀਆ ਰਿਪੋਰਟਾਂ ਦੀ ਮੰਨੀਏ ਤਾਂ ਇਸ ਸਮੇਂ ਸ਼ਹਿਰ ਦੀਆਂ ਲਗਪਗ ਸਾਰੀਆਂ 89 ਪਾਰਕਿੰਗਾਂ ਨਗਰ ਨਿਗਮ ਵੱਲੋਂ ਹੀ ਚਲਾਈਆਂ ਜਾ ਰਹੀਆਂ ਹਨ। ਫਿਲਹਾਲ ਲੋਕਾਂ ਨੂੰ ਦੋਪਹੀਆ ਵਾਹਨ ਪਾਰਕ ਕਰਨ ਲਈ ਸੱਤ ਰੁਪਏ ਦੇਣੇ ਪੈਂਦੇ ਹਨ। ਪਿਛਲੇ ਕਾਫੀ ਸਮੇਂ ਤੋਂ ਨਗਰ ਨਿਗਮ ਵਿਚ ਦੋਪਹੀਆ ਵਾਹਨਾਂ ਦੀ ਪਾਰਕਿੰਗ ਮੁਫਤ ਕਰਨ ਦੀ ਚਰਚਾ ਚੱਲ ਰਹੀ ਸੀ ਪਰ ਮਾਲੀ ਨੁਕਸਾਨ ਨੂੰ ਦੇਖਦਿਆਂ ਇਸ ਸਬੰਧੀ ਕੋਈ ਅੰਤਿਮ ਫੈਸਲਾ ਨਹੀਂ ਲਿਆ ਜਾ ਰਿਹਾ ਸੀ।
ਦੱਸ ਦਈਏ ਕਿ ਪਹਿਲਾਂ ਦੋ ਪਹੀਆ ਵਾਹਨ ਦੇ ਲਈ 7 ਰੁਪਏ ਦੇਣੇ ਪੈਂਦੇ ਸੀ। ਚੰਡੀਗੜ੍ਹ ’ਚ 89 ਪਾਰਕਿੰਗ ਦੇ ਲਈ ਪੈਸੇ ਦੇਣੇ ਪੈਂਦੇ ਸੀ। ਫਿਲਹਾਲ ਕਾਰ ਪਾਰਕਿੰਗ ’ਤੇ ਕੋਈ ਛੋਟ ਨਹੀਂ ਮਿਲੀ ਹੈ।