ਦੀਵਾਲੀ ਮੌਕੇ ਕੈਬਨਿਟ ਮੰਤਰੀ ਨੇ ਅਧਿਕਾਰੀਆਂ ਨਾਲ ਸ੍ਰੀ ਦਰਬਾਰ ਸਾਹਿਬ ਨੂੰ ਜਾਣ ਵਾਲੀ ਸੜਕ ਦੀ ਸਫਾਈ ਕੀਤੀ

0
28
ਦੀਵਾਲੀ ਮੌਕੇ ਕੈਬਨਿਟ ਮੰਤਰੀ ਨੇ ਅਧਿਕਾਰੀਆਂ ਨਾਲ ਸ੍ਰੀ ਦਰਬਾਰ ਸਾਹਿਬ ਨੂੰ ਜਾਣ ਵਾਲੀ ਸੜਕ ਦੀ ਸਫਾਈ ਕੀਤੀ

 

ਅੰੰਮਿ੍ਤਸਰ: ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਅੱਜ ਬੰਦ ਛੋੜ ਦਿਵਸ ਦੀ ਪੂਰਵ ਸੰਧਿਆ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨੂੰ ਜਾਣ ਵਾਲੇ ਰਸਤਿਆਂ ਦੀ ਸਫ਼ਾਈ ਕੀਤੀ।

ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰੀ ਹਰਪ੍ਰੀਤ ਸਿੰਘ ਸੂਦਨ, ਕਮਿਸ਼ਨਰ ਕਾਰਪੋਰੇਸ਼ਨ ਸ੍ਰੀ ਕੁਮਾਰ ਸੌਰਭ ਰਾਜ, ਪੁਲਿਸ ਕਮਿਸ਼ਨਰ ਸ੍ਰੀ ਅਰੁਣਪਾਲ ਸਿੰਘ, ਵਧੀਕ ਕਮਿਸ਼ਨਰ ਸ੍ਰੀ ਪਰਮਿੰਦਰ ਸਿੰਘ ਭੰਡਾਲ ਅਤੇ ਹੋਰ ਅਧਿਕਾਰੀ ਵੀ ਉਨ੍ਹਾਂ ਦੇ ਨਾਲ ਸਨ।

ਉਨ੍ਹਾਂ ਨੇ ਵਿਰਾਸਤੀ ਗਲੀ ਵਿੱਚ ਖਿੱਲਰੇ ਕੂੜੇ ਨੂੰ ਖੁਦ ਚੁੱਕਿਆ ਅਤੇ ਲੋਕਾਂ ਨੂੰ ਸ਼ਹਿਰ ਨੂੰ ਸਾਫ਼ ਸੁਥਰਾ ਰੱਖਣ ਲਈ ਪ੍ਰੇਰਿਤ ਕੀਤਾ।
ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ੍ਰੀ ਧਾਲੀਵਾਲ ਨੇ ਕਿਹਾ ਕਿ ਸ਼ਹਿਰ ਨੂੰ ਸਾਫ਼ ਸੁਥਰਾ ਰੱਖਣਾ ਸਿਰਫ਼ ਨਿਗਮ ਦੇ ਮੁਲਾਜ਼ਮਾਂ ਦਾ ਹੀ ਨਹੀਂ ਸਗੋਂ ਸਾਡਾ ਸਾਰਿਆਂ ਦਾ ਫਰਜ਼ ਹੈ।

ਉਨ੍ਹਾਂ ਕਿਹਾ ਕਿ ਜੇਕਰ ਅਸੀਂ ਆਪਣਾ ਸਾਰਾ ਕੂੜਾ-ਕਰਕਟ ਡਸਟਬਿਨ ਵਿੱਚ ਸੁੱਟ ਦੇਈਏ ਤਾਂ ਬਹੁਤ ਸਾਰਾ ਕੰਮ ਆਸਾਨ ਹੋ ਜਾਵੇਗਾ ਅਤੇ ਸ਼ਹਿਰ ਵੀ ਸਾਫ਼-ਸੁਥਰਾ ਰਹੇਗਾ।

ਉਨ੍ਹਾਂ ਕਿਹਾ ਕਿ ਇਸ ਗਲੀ ਵਿੱਚ ਕੋਈ ਵੀ ਵਾਹਨ ਨਹੀਂ ਆਉਣ ਦਿੱਤਾ ਜਾਵੇਗਾ।
ਜੀ-20 ਕਾਨਫਰੰਸ ਦਾ ਜ਼ਿਕਰ ਕਰਦਿਆਂ ਸ੍ਰੀ ਧਾਲੀਵਾਲ ਨੇ ਕਿਹਾ ਕਿ ਇਸ ਕਾਨਫਰੰਸ ਲਈ ਸਾਨੂੰ ਸਾਫ਼-ਸਫ਼ਾਈ ਦੇ ਨਾਲ-ਨਾਲ ਹੋਰ ਵੀ ਕਈ ਕੰਮ ਕਰਨੇ ਪੈਣਗੇ ਪਰ ਇਨ੍ਹਾਂ ਦਾ ਸਹੀ ਲਾਭ ਤਾਂ ਹੀ ਮਿਲ ਸਕਦਾ ਹੈ ਜੇਕਰ ਸ਼ਹਿਰ ਵਾਸੀ ਸਫ਼ਾਈ ਦਾ ਧਿਆਨ ਰੱਖਣ।
ਉਨ੍ਹਾਂ ਕਿਹਾ ਕਿ ਸ਼ਹਿਰ ਦੀ ਟਰੈਫਿਕ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਅਸੀਂ ਯੋਜਨਾ ਉਲੀਕ ਰਹੇ ਹਾਂ ਅਤੇ ਜਿਵੇਂ ਹੀ ਪਾਰਕਿੰਗ ਸਥਾਨ ਬਣ ਜਾਣਗੇ, ਅਸੀਂ ਸੜਕ ਦੇ ਕਿਨਾਰੇ ਵਾਹਨਾਂ ਨੂੰ ਗਲਤ ਤਰੀਕੇ ਨਾਲ ਪਾਰਕ ਨਹੀਂ ਕਰਨ ਦੇਵਾਂਗੇ।

LEAVE A REPLY

Please enter your comment!
Please enter your name here