ਲੁਧਿਆਣਾ ‘ਚ ਮਾਂ-ਪੁੱਤ ਦਾ ਕਤਲ ਲੁਧਿਆਣਾ ਸ਼ਹਿਰ ਤੋਂ ਇੱਕ ਬਹੁਤ ਹੀ ਮੰਦਭਾਗੀ ਤੇ ਦਿਲ ਨੂੰ ਰੂਹ ਕੰਬਾਊਣ ਵਾਲੀ ਖ਼ਬਰ ਸਾਹਮਣੇ ਆਈ ਹੈ। ਥਾਣਾ ਹੈਬੋਵਾਲ ਅਧੀਨ ਜਗਤਪੁਰੀ ਇਲਾਕੇ ਦੇ ਇੱਕ ਘਰ ਵਿਚੋਂ ਮਾਂ-ਪੁੱਤ ਦੀਆਂ ਲਾਸ਼ਾਂ ਮਿਲੀਆਂ ਹਨ।
ਮੁੱਢਲੀ ਜਾਣਕਾਰੀ ਅਨੁਸਾਰ ਮਹਿਲਾ 45 ਸਾਲਾ ਸੋਨੀਆ ਇਥੇ ਆਪਣੇ ਪਤੀ ਤੋਂ ਵੱਖ ਹੋਣ ਉਪਰੰਤ ਕਿਸੇ ਹੋਰ ਵਿਅਕਤੀ ਨਾਲ ਲਿਵ ਇਨ ਰਿਲੇਸ਼ਨਸ਼ਿਪ ‘ਚ ਰਹਿੰਦੀ ਹੋਣ ਬਾਰੇ ਪਤਾ ਲੱਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਉਹ ਕਿਸੇ ਵਿਅਕਤੀ ਨਾਲ ਇਥੇ ਆਪਣੇ 10 ਸਾਲਾ ਬੱਚੇ ਨਾਲ ਰਹਿ ਰਹੀ ਸੀ। ਫਿਲਹਾਲ ਪੁਲਿਸ ਨੇ ਦੋਵਾਂ ਲਾਸ਼ਾਂ ਨੂੰ ਕਬਜ਼ੇ ‘ਚ ਲੈ ਕੇ ਜਾਂਚ ਅਰੰਭ ਦਿੱਤੀ ਹੈ।