ਨਵੇਂ ਸਾਲ ‘ਤੇ ਸਫਾਈ ਕਰਮਚਾਰੀਆਂ ਨੂੰ ਮਾਨ ਸਰਕਾਰ ਦਾ ਤੋਹਫ਼ਾ

0
100071
ਨਵੇਂ ਸਾਲ 'ਤੇ ਸਫਾਈ ਕਰਮਚਾਰੀਆਂ ਨੂੰ ਮਾਨ ਸਰਕਾਰ ਦਾ ਤੋਹਫ਼ਾ

ਬਰਨਾਲਾ : ਨਗਰ ਕੌਂਸਲ ਬਰਨਾਲਾ ਹੇਠਾਂ ਕੰਮ ਕਰਨ ਵਾਲੇ 400 ਸਫਾਈ ਕਰਮਚਾਰੀਆਂ ਨੂੰ ਅੱਜ ਕੰਟਰੈਕਟ ਉੱਤੇ ਲਿਆਇਆ ਗਿਆ ਹੈ। ਇਸ ਗੱਲ ਦਾ ਪ੍ਰਗਟਾਵਾ ਕੈਬਨਿਟ ਮੰਤਰੀ ਪੰਜਾਬ ਗੁਰਮੀਤ ਸਿੰਘ ਮੀਤ ਹੇਅਰ ਨੇ ਇਨ੍ਹਾਂ ਸਫਾਈ ਕਰਮਚਾਰੀਆਂ ਨੂੰ ਨਿਯੁਕਤੀ ਪੱਤਰ ਵੰਡਣ ਦੌਰਾਨ ਕੀਤਾ। ਉਨ੍ਹਾਂ ਦੱਸਿਆ ਕਿ ਨਗਰ ਕੌਂਸਲ ਬਰਨਾਲਾ ਚ ਆਊਟਸੋਰਸ ਪ੍ਰਣਾਲੀ ਰਾਹੀਂ ਕੰਮ ਕਰ ਰਹੇ 400 ਸਫਾਈ ਸੇਵਕਾਂ ਨੂੰ ਠੇਕੇ ਉੱਤੇ ਕਰ ਲਿਆ ਗਿਆ ਹੈ।

ਕੈਬਨਿਟ ਮੰਤਰੀ ਨੇ ਦੱਸਿਆ ਕਿ ਇਹ ਸਫਾਈ ਸੇਵਕ ਪਹਿਲਾਂ ਨਗਰ ਕੌਂਸਲ ਬਰਨਾਲਾ ਵਿਖੇ ਆਊਟਸੋਰਸ ਪ੍ਰਣਾਲੀ ਰਾਹੀਂ ਪਿਛਲੇ ਕਾਫੀ ਲੰਮੇ ਸਮੇਂ ਤੋਂ ਕੰਮ ਕਰ ਰਹੇ ਸਨ। ਇਨ੍ਹਾਂ ਸਫਾਈ ਸੇਵਕਾਂ ਵੱਲੋਂ ਕਾਫੀ ਸਮੇਂ ਤੋਂ ਇਨ੍ਹਾ ਦੀ ਨਿਯੁਕਤੀ ਆਊਟਸੋਰਸ ਏਜੰਸੀ ਦੀ ਬਜਾਏ ਕੰਟਰੈਕਟ ਤੇ ਕਰਨ ਦੀ ਮੰਗ ਵੀ ਕੀਤੀ ਜਾ ਰਹੀ ਸੀ। ਸੋ ਇਨ੍ਹਾ ਸਫਾਈ ਕਰਮਚਾਰੀਆ ਲਈ ਇਹ ਫੈਸਲਾ ਲਿਆ ਗਿਆ ਹੈ।

ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਨਿਰੰਤਰ ਹੀ ਲੋਕ ਭਲਾਈ ਦੇ ਕੰਮ ਕੀਤਾ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਪਿਛਲੇ 15-20 ਸਾਲਾਂ ਤੋਂ ਐੱਸ ਡੀ ਕਾਲਜ, ਫਰਵਾਹੀ ਬਾਜ਼ਾਰ, ਪੁਰਾਣੇ ਸਿਨੇਮਾ ਆਦਿ ਥਾਵਾਂ ਉੱਤੇ ਕੂੜੇ ਦੇ ਡੰਪ ਲੱਗੇ ਹੋਏ ਸਨ ਜਿਨ੍ਹਾਂ ਨੂੰ ਚੁੱਕਵਾ ਦਿੱਤਾ ਗਿਆ ਹੈ।

ਉਨ੍ਹਾਂ ਕਿਹਾ ਕਿ ਸ਼ਹਿਰ ਦੀ ਸਫਾਈ ਸਾਰਿਆਂ ਦੀ ਸਾਂਝੀ ਜ਼ਿੰਮੇਂਵਾਰੀ ਹੈ। ਉਨ੍ਹਾਂ ਆਮ ਜਨਤਾ ਨੂੰ ਅਪੀਲ ਕੀਤੀ ਕਿ ਉਹ ਆਪਣੇ ਘਰਾਂ, ਦੁਕਾਨਾਂ ਆਦਿ ਦਾ ਗਿੱਲਾ ਅਤੇ ਸੁੱਕਾ ਕੂੜਾ ਵੱਖ ਵੱਖ ਕਰਕੇ ਹੀ ਸਫਾਈ ਕਰਮਚਾਰੀਆਂ ਨੂੰ ਦੇਣ। ਨਾਲ ਹੀ ਉਨ੍ਹਾਂ ਕਿਹਾ ਕਿ ਹਰ ਇਕ ਬਰਨਾਲਾ ਵਾਈ ਆਪਣਾ ਕੂੜਾ ਉਨ੍ਹਾਂ ਦੇ ਮੁਹੱਲੇ, ਘਰਾਂ, ਦੁਕਾਨਾ ਆਦਿ ਵਿਖੇ ਆਉਣ ਵਾਲੀਆਂ ਨਗਰ ਕੌਂਸਲ ਦੀਆਂ ਕੂੜਾ ਚੁੱਕਣ ਦੀ ਵਾਲੀਆਂ ਗੱਡੀਆਂ ਨੂੰ ਦੇਣ।

ਇਸ ਮੌਕੇ ਬੋਲਦਿਆਂ ਸਫਾਈ ਕਰਮਚਾਰੀਆਂ ਦੇ ਪ੍ਰਧਾਨ ਗੁਲਸ਼ਨ ਕੁਮਾਰ ਨੇ ਪੰਜਾਬ ਸਰਕਾਰ ਅਤੇ ਮੰਤਰੀ ਸ. ਗੁਰਮੀਤ ਸਿੰਘ ਮੀਤ ਹੇਅਰ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਇਸ ਨਾਲ ਸਫਾਈ ਸੇਵਕਾਂ ਦੇ ਪਰਿਵਾਰਾਂ ਨੂੰ ਖੁਸ਼ੀ ਮਿਲੀ ਹੈ ਅਤੇ ਉਨ੍ਹਾਂ ਦਾ ਭਵਿੱਖ ਸੁਰੱਖਿਅਤ ਹੋਇਆ ਹੈ।

LEAVE A REPLY

Please enter your comment!
Please enter your name here