ਨਸ਼ਾ ਤਸਕਰਾਂ ਨੇ ਵਿਆਹ ਵਾਲੇ ਘਰ ‘ਚ ਦਾਖਲ ਹੋ ਕੇ ਚਲਾਈਆਂ ਗੋਲੀਆਂ!

0
100230
ਨਸ਼ਾ ਤਸਕਰਾਂ ਨੇ ਵਿਆਹ ਵਾਲੇ ਘਰ 'ਚ ਦਾਖਲ ਹੋ ਕੇ ਚਲਾਈਆਂ ਗੋਲੀਆਂ!

ਫ਼ਿਰੋਜ਼ਪੁਰ ‘ਚ ਕੌਂਸਲਰ ਦੇ ਵਿਆਹ ਵਾਲੇ ਘਰ ‘ਤੇ ਨਸ਼ਾ ਤਸਕਰਾਂ (Drug smugglers) ਨੇ ਗੋਲੀਆਂ ਚਲਾ ਦਿੱਤੀਆਂ। ਉਨ੍ਹਾਂ ਦੇ ਪਾਸਿਓਂ ਅਣਗਿਣਤ ਰਾਉਂਡ ਫਾਇਰ ਕੀਤੇ ਗਏ। ਗੋਲੀ ਲੱਗਣ ਨਾਲ ਔਰਤ ਜ਼ਖਮੀ ਹੋ ਗਈ ਹੈ, ਔਰਤ ਦੇ ਢਿੱਡ ਵਿੱਚ ਦੋ ਗੋਲੀਆਂ ਲੱਗੀਆਂ,ਹਾਲਤ ਨਾਜ਼ੁਕ ਬਣੀ ਹੋਈ ਹੈ।

ਗੋਲੀਬਾਰੀ ਦੌਰਾਨ ਪਰਿਵਾਰ ਅਤੇ ਰਿਸ਼ਤੇਦਾਰ ਘਰ ਵਿੱਚ ਮੌਜੂਦ ਸਨ। ਗੋਲੀਆਂ ਚੱਲਣ ਦੀ ਆਵਾਜ਼ ਸੁਣ ਕੇ ਹਫੜਾ-ਦਫੜੀ ਮੱਚ ਗਈ, ਲੋਕਾਂ ਨੇ ਲੁਕ ਕੇ ਆਪਣੀ ਜਾਨ ਬਚਾਈ।

ਸ਼ੁਰੂਆਤੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਜ਼ੀਰਾ ਦੇ ਵਾਰਡ ਨੰਬਰ ਇੱਕ ਦੀ ਕੌਂਸਲਰ ਰੇਸ਼ਮ ਕੌਰ ਨੇ ਕੁਝ ਦਿਨ ਪਹਿਲਾਂ ਨਸ਼ਾ ਤਸਕਰਾਂ ਦਾ ਪਰਦਾਫਾਸ਼ ਕੀਤਾ ਸੀ। ਉਨ੍ਹਾਂ ਦੋਸ਼ ਲਾਇਆ ਸੀ ਕਿ ਇਸ ਇਲਾਕੇ ਵਿੱਚ ਨਸ਼ਾ ਖੰਡ ਵਾਂਗ ਵੇਚਿਆ ਜਾ ਰਿਹਾ ਹੈ।

ਇੱਕ ਦਿਨ ਪਹਿਲਾਂ ਐਤਵਾਰ ਨੂੰ ਰੇਸ਼ਮ ਕੌਰ ਦੇ ਬੇਟੇ ਦਾ ਵਿਆਹ ਸੀ, ਰਿਸ਼ਤੇਦਾਰ ਤੇ ਹੋਰ ਲੋਕ ਘਰ ਆਏ ਹੋਏ ਸਨ। ਘਰ ਵਿੱਚ ਖੁਸ਼ੀ ਦਾ ਮਾਹੌਲ ਸੀ। ਇਸ ਤੋਂ ਬਾਅਦ ਪਰਿਵਾਰ ਨੂੰ ਧਮਕੀਆਂ ਮਿਲਣੀਆਂ ਸ਼ੁਰੂ ਹੋ ਗਈਆਂ। ਰੇਸ਼ਮ ਦਾ ਦਾਅਵਾ ਹੈ ਕਿ ਉਸ ਨੇ ਇਸ ਬਾਰੇ ਪੁਲਿਸ ਨੂੰ ਸ਼ਿਕਾਇਤ ਕੀਤੀ ਸੀ ਪਰ ਕੋਈ ਕਾਰਵਾਈ ਨਹੀਂ ਹੋਈ। ਐਤਵਾਰ-ਸੋਮਵਾਰ ਦੀ ਰਾਤ ਕਰੀਬ 2 ਵਜੇ ਲੋਕ ਘਰ ‘ਚ ਦਾਖਲ ਹੋਏ। ਉਨ੍ਹਾਂ ਨੇ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ।

ਰੇਸ਼ਮ ਦੀ ਰਿਸ਼ਤੇਦਾਰ ਅਮਰਜੀਤ ਕੌਰ ਵਾਸੀ ਪਿੰਡ ਰੱਤਾ ਖੇੜਾ ਦੇ ਢਿੱਡ ਵਿੱਚ ਦੋ ਗੋਲੀਆਂ ਲੱਗੀਆਂ। ਇਸ ਤੋਂ ਬਾਅਦ ਸਾਰੇ ਬਦਮਾਸ਼ ਮੌਕੇ ਤੋਂ ਫਰਾਰ ਹੋ ਗਏ। ਔਰਤ ਨੂੰ ਗੰਭੀਰ ਹਾਲਤ ਵਿੱਚ ਫ਼ਿਰੋਜ਼ਪੁਰ ਦੇ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ। ਜਿੱਥੋਂ ਉਸ ਨੂੰ ਗੰਭੀਰ ਹਾਲਤ ਵਿੱਚ ਫਰੀਦਕੋਟ ਮੈਡੀਕਲ ਕਾਲਜ ਰੈਫਰ ਕਰ ਦਿੱਤਾ ਗਿਆ ਹੈ।

 

LEAVE A REPLY

Please enter your comment!
Please enter your name here