Motor Vehicle Act update in Punjab: ਹੁਣ 1 ਅਗਸਤ ਤੋਂ ਪੰਜਾਬ ‘ਚ ਜੇਕਰ ਕੋਈ ਨਾਬਾਲਗ ਦੋਪਹੀਆ ਵਾਹਨ ਜਾਂ ਚਾਰ ਪਹੀਆ ਵਾਹਨ ਚਲਾਉਂਦਾ ਫੜਿਆ ਗਿਆ ਤਾਂ ਉਸ ਦੇ ਮਾਤਾ-ਪਿਤਾ ਨੂੰ 3 ਸਾਲ ਦੀ ਸਜ਼ਾ ਅਤੇ 25 ਹਜ਼ਾਰ ਰੁਪਏ ਜੁਰਮਾਨਾ ਹੋਵੇਗਾ। ਇਸ ਨੂੰ ਮੋਟਰ ਵਹੀਕਲ ਐਕਟ ਦੀ ਧਾਰਾ 199-ਏ ਅਤੇ 199-ਬੀ ਦੀ ਉਲੰਘਣਾ ਮੰਨਿਆ ਜਾਵੇਗਾ।
ਜੇਕਰ ਕਿਸੇ ਨਾਬਾਲਗ ਨੇ ਕਿਸੇ ਤੋਂ ਦੋਪਹੀਆ ਜਾਂ ਚਾਰ ਪਹੀਆ ਵਾਹਨ ਉਧਾਰ ਲਿਆ ਹੈ ਅਤੇ ਉਸ ਨੂੰ ਚਲਾਉਂਦੇ ਹੋਏ ਫੜਿਆ ਗਿਆ ਹੈ, ਤਾਂ ਉਸ ਵਾਹਨ ਦੇ ਮਾਲਕ ਵਿਰੁੱਧ ਕਾਰਵਾਈ ਕੀਤੀ ਜਾਵੇਗੀ। ਇਹ ਹੁਕਮ ਟ੍ਰੈਫਿਕ ADGP ਏ.ਐਸ. ਰਾਏ ਨੇ ਰਾਜ ਦੇ ਪੁਲਿਸ ਕਮਿਸ਼ਨਰ ਅਤੇ SSP ਨੂੰ ਲਿਖਤੀ ਰੂਪ ਵਿੱਚ ਦਿੱਤੇ ਹਨ।
31 ਜੁਲਾਈ ਤੱਕ ਨਾਬਾਲਗਾਂ ਨੂੰ ਮੋਟਰ ਵਹੀਕਲ ਐਕਟ ਬਾਰੇ ਆਪਣੇ ਪਰਿਵਾਰਾਂ ਨੂੰ ਜਾਗਰੂਕ ਕਰਨ ਲਈ ਕਿਹਾ ਗਿਆ ਹੈ ਤਾਂ ਜੋ ਉਹ ਨਿਯਮਾਂ ਤੋਂ ਜਾਣੂ ਹੋ ਸਕਣ। ਇਸ ਦੇ ਨਾਲ ਹੀ ਟ੍ਰੈਫਿਕ ਪੁਲਿਸ ਨੂੰ ਸਕੂਲਾਂ ਵਿੱਚ ਕੈਂਪ ਅਤੇ ਸੈਮੀਨਾਰ ਲਗਾ ਕੇ ਵਿਦਿਆਰਥੀਆਂ ਨੂੰ ਨਿਯਮਾਂ ਤੋਂ ਜਾਣੂ ਕਰਵਾਉਣ ਲਈ ਵੀ ਕਿਹਾ ਗਿਆ ਹੈ। ਇਸ ਤੋਂ ਪਹਿਲਾਂ ਟਰੈਫਿਕ ਪੁਲੀਸ ਨੇ ਲੋਕਾਂ ਨੂੰ ਡਰੰਕ ਐਂਡ ਡਰਾਈਵ, ਸੀਟ ਬੈਲਟ ਅਤੇ ਹੈਲਮੇਟ ਪਹਿਨਣ ਬਾਰੇ ਜਾਗਰੂਕ ਕੀਤਾ ਸੀ। ਹੁਣ ਇਨ੍ਹਾਂ ‘ਤੇ ਸਖ਼ਤੀ ਕੀਤੀ ਗਈ ਹੈ।