ਪਠਾਨਕੋਟ ‘ਚ ਆਣ ਵੜੇ 7 ਸ਼ੱਕੀ ਲੋਕ! ਪੁਲਿਸ ਨੂੰ ਭਾਜੜਾਂ, ਚੱਪੇ-ਚੱਪੇ ਦੀ ਤਲਾਸ਼ੀ

0
113
ਪਠਾਨਕੋਟ 'ਚ ਆਣ ਵੜੇ 7 ਸ਼ੱਕੀ ਲੋਕ! ਪੁਲਿਸ ਨੂੰ ਭਾਜੜਾਂ, ਚੱਪੇ-ਚੱਪੇ ਦੀ ਤਲਾਸ਼ੀ
Spread the love

 

ਪਠਾਨਕੋਟ ਸ਼ੱਕੀ ਹਰਕਤ: ਪਠਾਨਕੋਟ ਦੇ ਫਾਗਤੋਲੀ ਪਿੰਡ ‘ਚ ਮੰਗਲਵਾਰ ਦੇਰ ਰਾਤ ਸੱਤ ਸ਼ੱਕੀ ਲੋਕਾਂ ਨੂੰ ਦੇਖਿਆ ਗਿਆ। ਸੂਚਨਾ ਮਿਲਣ ਤੋਂ ਬਾਅਦ ਪੁਲਿਸ ਟੀਮ ਮੌਕੇ ‘ਤੇ ਪਹੁੰਚ ਗਈ ਤੇ ਮੁਲਜ਼ਮਾਂ ਦੀ ਭਾਲ ਸ਼ੁਰੂ ਕਰ ਦਿੱਤੀ। ਬੁੱਧਵਾਰ ਨੂੰ ਵੀ ਸੁਰੱਖਿਆ ਬਲ ਤਲਾਸ਼ੀ ਮੁਹਿੰਮ ਚਲਾ ਰਹੇ ਹਨ। ਅਜੇ ਤੱਕ ਮੁਲਜ਼ਮਾਂ ਦਾ ਦਾ ਕੋਈ ਪਤਾ ਨਹੀਂ ਲੱਗਾ।

ਪਿੰਡ ਫਾਗਤੋਲੀ ਦੀ ਵਸਨੀਕ ਸੀਮਾ ਦੇਵੀ ਨੇ ਦੱਸਿਆ ਕਿ ਜੰਗਲ ਵਾਲੇ ਪਾਸਿਓਂ ਕੁਝ ਲੋਕ ਉਸ ਦੇ ਘਰ ਅੰਦਰ ਦਾਖਲ ਹੋਏ ਤੇ ਪਾਣੀ ਮੰਗਿਆ। ਉਹ ਪਾਣੀ ਪੀਣ ਤੋਂ ਬਾਅਦ ਫਿਰ ਜੰਗਲ ਵਿੱਚ ਵੜ ਗਏ। ਇਸ ਤੋਂ ਬਾਅਦ ਉਨ੍ਹਾਂ ਨੇ ਪੁਲਿਸ ਨੂੰ ਸੂਚਨਾ ਦਿੱਤੀ।

ਡੀਐਸਪੀ ਸਮੀਰ ਸਿੰਘ ਮਾਨ ਨੇ ਦੱਸਿਆ ਕਿ ਕੱਲ੍ਹ ਸ਼ਾਮ 7 ਵਜੇ ਦੇ ਕਰੀਬ 7 ਸ਼ੱਕੀ ਵਿਅਕਤੀਆਂ ਦੇ ਦੇਖੇ ਜਾਣ ਦੀ ਸੂਚਨਾ ਪ੍ਰਾਪਤ ਹੋਈ ਹੈ। ਇਸ ਦੇ ਆਧਾਰ ‘ਤੇ ਅਸੀਂ ਤਲਾਸ਼ੀ ਮੁਹਿੰਮ ਚਲਾ ਰਹੇ ਹਾਂ। ਇਹ ਲੋਕ ਮਜ਼ਦੂਰ ਵੀ ਹੋ ਸਕਦੇ ਹਨ ਕਿਉਂਕਿ ਪਿੱਛੇ ਜੰਗਲੀ ਖੇਤਰ ਹੈ ਤੇ ਉੱਥੇ ਮਜ਼ਦੂਰ ਕੰਮ ਕਰ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਅਸੀਂ ਸਾਰੇ ਪਹਿਲੂਆਂ ਨੂੰ ਦੇਖ ਕੇ ਕੰਮ ਕਰ ਰਹੇ ਹਾਂ। ਇਸ ਲਈ ਲਗਾਤਾਰ ਤਲਾਸ਼ੀ ਮੁਹਿੰਮ ਚਲਾਈ ਜਾ ਰਹੀ ਹੈ, ਤਾਂ ਜੋ ਕਿਸੇ ਵੀ ਤਰ੍ਹਾਂ ਦੀ ਘਟਨਾ ਨਾ ਵਾਪਰੇ।

ਦਰਅਸਲ ਪਿਛਲੇ ਕੁਝ ਦਿਨਾਂ ਤੋਂ ਪਠਾਨਕੋਟ ‘ਚ ਲਗਾਤਾਰ ਸ਼ੱਕੀ ਲੋਕਾਂ ਦੀ ਆਵਾਜਾਈ ਦੇਖਣ ਨੂੰ ਮਿਲ ਰਹੀ ਹੈ। ਇਸ ਕਾਰਨ ਪੁਲਿਸ ਲਗਾਤਾਰ ਚੌਕਸ ਹੈ। ਦੋ ਦਿਨ ਪਹਿਲਾਂ ਦੋ ਸ਼ੱਕੀ ਵਿਅਕਤੀਆਂ ਨੇ ਇੱਕ ਘਰ ਵਿੱਚ ਜਾ ਕੇ ਰੋਟੀ ਮੰਗੀ ਸੀ। ਇਸ ਤੋਂ ਬਾਅਦ ਬੇਹੜੀਆ ਪਿੰਡ ‘ਚ ਦੋ ਸ਼ੱਕੀ ਵਿਅਕਤੀ ਦੇਖੇ ਗਏ ਸੀ।

ਸੁਜਾਨਪੁਰ ਦੇ ਪਿੰਡ ਚੱਕ ਮਾਧੋ ਸਿੰਘ ਵਿੱਚ ਵੀ ਫੌਜ ਦੀ ਵਰਦੀ ਵਿੱਚ ਚਾਰ ਸ਼ੱਕੀ ਵਿਅਕਤੀ ਦੇਖੇ ਗਏ ਸੀ। ਉਨ੍ਹਾਂ ਕੋਲ ਹਥਿਆਰ ਵੀ ਸਨ। ਹਾਲਾਂਕਿ ਬਾਅਦ ਵਿੱਚ ਇਹ ਖੁਲਾਸਾ ਹੋਇਆ ਕਿ ਵਰਦੀ ਵਾਲੇ ਵਿਅਕਤੀ ਬੀਐਸਐਫ ਦੇ ਜਵਾਨ ਸਨ।

 

LEAVE A REPLY

Please enter your comment!
Please enter your name here