ਪਾਕਿਸਤਾਨ ਤੋਂ ਚੱਲਣ ਵਾਲੇ ਡਰੱਗ ਤਸਕਰ ਗੈਂਗ ਦਾ ਮੈਂਬਰ ਗ੍ਰਿਫ਼ਤਾਰ, 1.350 ਹੈਰੋਇਨ ਕੀਤੀ ਜ਼ਬਤ

0
289
ਪਾਕਿਸਤਾਨ ਤੋਂ ਚੱਲਣ ਵਾਲੇ ਡਰੱਗ ਤਸਕਰ ਗੈਂਗ ਦਾ ਮੈਂਬਰ ਗ੍ਰਿਫ਼ਤਾਰ, 1.350 ਹੈਰੋਇਨ ਕੀਤੀ ਜ਼ਬਤ
Spread the love

ਪੰਜਾਬ ਪੁਲਿਸ ਨੇ ਸਰਹੱਦ ਪਾਰ ਤੋਂ ਚੱਲ ਰਹੇ ਨਸ਼ਾ ਤਸਕਰੀ ਦੇ ਗਿਰੋਹ ਖਿਲਾਫ ਵੱਡੀ ਕਾਰਵਾਈ ਕੀਤੀ ਹੈ। ਕਾਊਂਟਰ ਇੰਟੈਲੀਜੈਂਸ ਅਤੇ ਗੁਰਦਾਸਪੁਰ ਪੁਲਿਸ ਨੇ ਸਾਂਝੇ ਆਪ੍ਰੇਸ਼ਨ ਦੌਰਾਨ ਇੱਕ ਤਸਕਰ ਨੂੰ 1.350 ਕਿਲੋ ਹੈਰੋਇਨ ਸਮੇਤ ਕਾਬੂ ਕੀਤਾ ਹੈ। ਪੁਲਿਸ ਦੀ ਸ਼ੁਰੂਆਤੀ ਜਾਂਚ ਤੋਂ ਪਤਾ ਲੱਗਿਆ ਹੈ ਕਿ ਮੁਲਜ਼ਮ ਪਾਕਿਸਤਾਨ ਸਥਿਤ ਨਸ਼ਾ ਤਸਕਰਾਂ ਦੇ ਸੰਪਰਕ ਵਿੱਚ ਸੀ।

ਉਹ ਡਰੋਨ ਰਾਹੀਂ ਨਸ਼ਿਆਂ ਦੀ ਤਸਕਰੀ ਕਰਦੇ ਸਨ। ਡੀਜੀਪੀ ਗੌਰਵ ਯਾਦਵ ਨੇ ਸੋਸ਼ਲ ਮੀਡੀਆ ਅਕਾਊਂਟ ਐਕਸ ‘ਤੇ ਪੋਸਟ ਕਰਕੇ ਇਹ ਜਾਣਕਾਰੀ ਦਿੱਤੀ ਹੈ। ਉਨ੍ਹਾਂ ਕਿਹਾ ਕਿ ਜਲਦੀ ਹੀ ਇਸ ਮਾਮਲੇ ਵਿੱਚ ਕੁਝ ਹੋਰ ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਜਾਵੇਗਾ। ਪੁਲਿਸ ਵੱਲੋਂ ਮੁਲਜ਼ਮਾਂ ਦੇ ਸਾਰੇ ਲਿੰਕਸ ਖੰਗਾਲੇ ਜਾ ਰਹੇ ਹਨ। ਇਸ ਤੋਂ ਇਲਾਵਾ ਇਹ ਵੀ ਪਤਾ ਲਗਾਇਆ ਜਾ ਰਿਹਾ ਹੈ ਕਿ ਮੁਲਜ਼ਮਾਂ ਦੇ ਸੰਪਰਕ ਵਿਚ ਕੌਣ-ਕੌਣ ਸਨ।

LEAVE A REPLY

Please enter your comment!
Please enter your name here