ਪਾਣੀ ਨੂੰ ਦੂਸ਼ਿਤ ਕਰਨ ਵਾਲਿਆਂ ਖ਼ਿਲਾਫ਼ ਹੋਵੇਗੀ ਸਖ਼ਤ ਕਾਰਵਾਈ-ਡੀ.ਸੀ

0
80011
ਪਾਣੀ ਨੂੰ ਦੂਸ਼ਿਤ ਕਰਨ ਵਾਲਿਆਂ ਖ਼ਿਲਾਫ਼ ਹੋਵੇਗੀ ਸਖ਼ਤ ਕਾਰਵਾਈ-ਡੀ.ਸੀ

 

ਲੁਧਿਆਣਾ: ਡਿਪਟੀ ਕਮਿਸ਼ਨਰ ਸੁਰਭੀ ਮਲਿਕ ਨੇ ਮੰਗਲਵਾਰ ਨੂੰ ਕਿਹਾ ਕਿ ਜੇਕਰ ਕੋਈ ਵੀ ਲੁਧਿਆਣਾ ਵਿੱਚ ਜਲ ਸਰੋਤਾਂ ਨੂੰ ਪ੍ਰਦੂਸ਼ਿਤ ਕਰਦਾ ਪਾਇਆ ਗਿਆ ਤਾਂ ਜ਼ਿਲ੍ਹਾ ਪ੍ਰਸ਼ਾਸਨ ਸਖ਼ਤ ਕਾਰਵਾਈ ਕਰੇਗਾ।

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਕਈ ਵਾਰ ਵਿਅਕਤੀਆਂ, ਪਿੰਡਾਂ ਦੀਆਂ ਪੰਚਾਇਤਾਂ, ਮਿਉਂਸਪਲ ਕਮੇਟੀਆਂ ਅਤੇ ਸੰਸਥਾਵਾਂ ਵੱਲੋਂ ਅਣਸੋਧਿਆ ਪਾਣੀ ਜਾਂ ਕੂੜਾ ਜਲਘਰਾਂ ਵਿੱਚ ਸੁੱਟਿਆ ਜਾਂਦਾ ਹੈ। ਉਨ੍ਹਾਂ ਕਿਹਾ ਕਿ ਇਹ ਨਾ ਸਿਰਫ਼ ਜਲ ਪ੍ਰਦੂਸ਼ਣ ਐਕਟ ਦੀ ਉਲੰਘਣਾ ਹੈ ਸਗੋਂ ਨਹਿਰੀ ਅਤੇ ਡਰੇਨੇਜ ਐਕਟ ਦੀ ਵੀ ਉਲੰਘਣਾ ਹੈ।

ਮਲਿਕ ਨੇ ਸਮੂਹ ਮਿਉਂਸਪਲ ਬਾਡੀਜ਼, ਪੰਚਾਇਤ ਅਤੇ ਡਰੇਨੇਜ ਵਿਭਾਗਾਂ ਨੂੰ ਚੌਕਸੀ ਰੱਖਣ ਅਤੇ ਪ੍ਰਭਾਵੀ ਕਦਮ ਚੁੱਕਦਿਆਂ ਇਹ ਯਕੀਨੀ ਬਣਾਉਣ ਲਈ ਕਿਹਾ ਕਿ ਕੋਈ ਵੀ ਵਿਅਕਤੀ ਕਿਸੇ ਵੀ ਕੀਮਤ ‘ਤੇ ਜਲ ਸਰੋਤਾਂ ਨੂੰ ਪ੍ਰਦੂਸ਼ਿਤ ਨਾ ਕਰਨ। ਉਨ੍ਹਾਂ ਜਲਘਰਾਂ ਨੂੰ ਸਾਫ਼-ਸੁਥਰਾ ਅਤੇ ਪ੍ਰਦੂਸ਼ਣ ਮੁਕਤ ਰੱਖਣ ਲਈ ਜ਼ਿਲ੍ਹੇ ਦੇ ਵਸਨੀਕਾਂ ਤੋਂ ਪੂਰਨ ਸਹਿਯੋਗ ਦੀ ਮੰਗ ਵੀ ਕੀਤੀ।

 

LEAVE A REPLY

Please enter your comment!
Please enter your name here