ਪਾਰਕ ‘ਚ ਫਾਹਾ ਲਾ ਕੇ ਨੌਜਵਾਨ ਨੇ ਕੀਤੀ ਖ਼ੁਦਕੁਸ਼ੀ, ਸੈਰ ਕਰਨ ਆਏ ਲੋਕਾਂ ਨੇ ਦੇਖੀ ਲਟਕਦੀ ਲਾਸ਼

0
100080
ਪਾਰਕ 'ਚ ਫਾਹਾ ਲਾ ਕੇ ਨੌਜਵਾਨ ਨੇ ਕੀਤੀ ਖ਼ੁਦਕੁਸ਼ੀ, ਸੈਰ ਕਰਨ ਆਏ ਲੋਕਾਂ ਨੇ ਦੇਖੀ ਲਟਕਦੀ ਲਾਸ਼

ਗੁਰਦਾਸਪੁਰ ਦੇ ਕਸਬਾ ਬਟਾਲਾ ਦੇ ਸ਼ਾਸਤਰੀ ਨਗਰ ਇਲਾਕੇ ‘ਚ ਉਸ ਸਮੇਂ ਸਨਸਨੀ ਫੈਲ ਗਈ ਜਦੋਂ ਸਵੇਰ ਦੀ ਸੈਰ ਲਈ ਆਏ ਲੋਕਾਂ ਨੇ ਦੇਖਿਆ ਕਿ ਇਕ ਨੌਜਵਾਨ ਨੇ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ ਹੈ। ਉਸ ਦੀ ਲਾਸ਼ ਦਰੱਖਤ ਨਾਲ ਲਟਕ ਰਹੀ ਸੀ। ਇਸ ਤੋਂ ਬਾਅਦ ਸਥਾਨਕ ਲੋਕਾਂ ਨੇ ਇਸ ਮਾਮਲੇ ਦੀ ਸੂਚਨਾ ਪੁਲਸ ਨੂੰ ਦਿੱਤੀ। ਸੂਚਨਾ ਮਿਲਦੇ ਹੀ ਪੁਲਸ ਮੌਕੇ ‘ਤੇ ਪਹੁੰਚ ਗਈ।

ਜਦੋਂ ਪੁਲਿਸ ਅਧਿਕਾਰੀਆਂ ਨੇ ਲਾਸ਼ ਨੂੰ ਆਪਣੇ ਕਬਜ਼ੇ ਵਿੱਚ ਲੈ ਕੇ ਤਲਾਸ਼ੀ ਲਈ। ਜੇਬ ‘ਚੋਂ ਮਿਲੇ ਆਧਾਰ ਕਾਰਡ ਮੁਤਾਬਕ ਮ੍ਰਿਤਕ ਦੀ ਪਛਾਣ ਧਰਮਿੰਦਰ ਮਸੀਹ ਉਮਰ 27 ਸਾਲ, ਵਾਸੀ ਗੁਰਦਾਸਪੁਰ ਵਜੋਂ ਹੋਈ ਹੈ। ਮ੍ਰਿਤਕ ਦੇ ਪਰਿਵਾਰ ਦਾ ਪਤਾ ਲਗਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।

ਸ਼ਾਸਤਰੀ ਨਗਰ ਦੇ ਕੌਂਸਲਰ ਬਿਕਰਮਜੀਤ ਸਿੰਘ ਨੇ ਦੱਸਿਆ ਕਿ ਇਹ ਨੌਜਵਾਨ ਪਾਰਕ ਵਿੱਚ ਘੁੰਮਦਾ ਦੇਖਿਆ ਗਿਆ। ਜਿਸ ਦੀ ਸੀਸੀਟੀਵੀ ਫੁਟੇਜ ਵੀ ਸਾਹਮਣੇ ਆਈ ਹੈ। ਪੁਲਿਸ ਨੇ ਦੱਸਿਆ ਕਿ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਬਟਾਲਾ ਭੇਜ ਦਿੱਤਾ ਗਿਆ ਹੈ। ਫਿਲਹਾਲ ਪੁਲਸ ਮਾਮਲੇ ਦੀ ਜਾਂਚ ‘ਚ ਜੁਟੀ ਹੈ।

LEAVE A REPLY

Please enter your comment!
Please enter your name here