Sunday, June 14, 2026
Home ਪੰਜਾਬ ਪਿੰਡ ਨਵਾਗਾਂਓ ਵਿਖੇ ਅਵਾਰਾ ਕੁੱਤਿਆਂ ਨੇ ਪਸ਼ੂਆਂ ਨੂੰ ਉਤਾਰਿਆ ਮੌਤ ਦੇ ਘਾਟ...

ਪਿੰਡ ਨਵਾਗਾਂਓ ਵਿਖੇ ਅਵਾਰਾ ਕੁੱਤਿਆਂ ਨੇ ਪਸ਼ੂਆਂ ਨੂੰ ਉਤਾਰਿਆ ਮੌਤ ਦੇ ਘਾਟ ,3 ਦੀ ਹੋਈ ਮੌਤ ਅਤੇ 2 ਗੰਭੀਰ ਜ਼ਖਮੀ

0
1506
ਪਿੰਡ ਨਵਾਗਾਂਓ ਵਿਖੇ ਅਵਾਰਾ ਕੁੱਤਿਆਂ ਨੇ ਪਸ਼ੂਆਂ ਨੂੰ ਉਤਾਰਿਆ ਮੌਤ ਦੇ ਘਾਟ ,3 ਦੀ ਹੋਈ ਮੌਤ ਅਤੇ 2 ਗੰਭੀਰ ਜ਼ਖਮੀ

ਸੰਗਰੂਰ ਜ਼ਿਲ੍ਹੇ ਦੇ ਹਲਕਾ ਲਹਿਰਾਗਾਗਾ ਦੇ ਅਧੀਨ ਪਿੰਡ ਨਵਾਗਾਂਓ ਵਿਖੇ ਕਿਸਾਨ ਹਰਵੇਲ ਸਿੰਘ ਸੰਧੂ ਦੀਆਂ ਪੰਜ ਕੱਟੀਆਂ ਨੂੰ ਅਵਾਰਾ ਕੁੱਤਿਆਂ ਵੱਲੋਂ ਨੋਚਿਆ ਗਿਆ। ਜਿਹਨਾਂ ਵਿੱਚੋਂ 3 ਦੀ ਮੌਤ ਹੋ ਗਈ ਅਤੇ 2 ਗੰਭੀਰ ਜ਼ਖਮੀ ਹਨ। ਪਰਿਵਾਰ ਅਤੇ ਪਿੰਡ ਵਾਲਿਆਂ ਨੇ ਮੁਆਵਜ਼ੇ ਦੀ ਮੰਗ ਕੀਤੀ ਹੈ ਅਤੇ ਆਵਾਰਾ ਕੁੱਤਿਆਂ ਤੋਂ ਛੁਟਕਾਰਾ ਦਵਾਉਣ ਲਈ ਪ੍ਰਸ਼ਾਸਨ ਨੂੰ ਅਪੀਲ ਵੀ ਕੀਤੀ ਹੈ।

ਇਸ ਘਟਨਾ ਕਾਰਨ ਇਲਾਕੇ ਦੇ ਪਿੰਡਾਂ ਵਿੱਚ ਅਵਾਰਾ ਕੁੱਤਿਆਂ ਦਾ ਖੌਫ ਬਣਿਆ ਹੋਇਆ ਹੈ। ਪਿੰਡ ਵਾਸੀਆਂ ਦੀ ਸਰਕਾਰ ਪਾਸੋਂ ਜ਼ੋਰਦਾਰ ਮੰਗ ਹੈ ਕਿ ਸਬੰਧਤ ਮਹਿਕਮੇ ਨੂੰ ਹਦਾਇਤ ਕੀਤੀ ਜਾਵੇ ਅਤੇ ਪਿੰਡਾਂ ਵਿੱਚ ਘੁੰਮਦੇ ਅਵਾਰਾ ਕੁੱਤਿਆਂ ਨੂੰ ਕਾਬੂ ਕੀਤਾ ਜਾਵੇ। ਇਸ ਹਾਦਸੇ ਕਾਰਨ ਸਕੂਲ ਜਾਂਦੇ ਬੱਚਿਆਂ ਵਿੱਚ ਵੀ ਸਹਿਮ ਦਾ ਮਾਹੌਲ ਬਣਿਆ ਰਹਿੰਦਾ ਹੈ।

 

LEAVE A REPLY

Please enter your comment!
Please enter your name here