ਪ੍ਰਤਾਪ ਸਿੰਘ ਬਾਜਵਾ ਨੂੰ ਸਾਬਕਾ ਸੀਐਮ ਕੈਰੋਂ ਦੀ ਆਈ ਯਾਦ, ਮੁੱਖ ਮੰਤਰੀ ਭਗਵੰਤ ਮਾਨ ਬਾਰੇ ਵੀ ਆਖੀ ਆਹ ਗੱਲ

0
100031
ਪ੍ਰਤਾਪ ਸਿੰਘ ਬਾਜਵਾ ਨੂੰ ਸਾਬਕਾ ਸੀਐਮ ਕੈਰੋਂ ਦੀ ਆਈ ਯਾਦ, ਮੁੱਖ ਮੰਤਰੀ ਭਗਵੰਤ ਮਾਨ ਬਾਰੇ ਵੀ ਆਖੀ ਆਹ ਗੱਲ

ਪੰਜਾਬ ਵਿਧਾਨ ਸਭਾ ‘ਚ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਸਪਸ਼ਟ ਤੌਰ ‘ਤੇ ਕਿਹਾ ਕਿ ਪੰਜਾਬ ਦੇ ਮੌਜੂਦਾ ਮੁੱਖ ਮੰਤਰੀ ਭਗਵੰਤ ਮਾਨ ਪੰਜਾਬ ਦੇ ਸਭ ਤੋਂ ਵਧੀਆ ਮੁੱਖ ਮੰਤਰੀ ਨਹੀਂ ਹਨ। ਅਸਲ ਵਿੱਚ ਇਹ ਕਾਂਗਰਸ ਪਾਰਟੀ ਦੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਤਾਪ ਸਿੰਘ ਕੈਰੋਂ ਸਨ, ਜੋ ਹੁਣ ਤੱਕ ਪੰਜਾਬ ਦੇ ਸਭ ਤੋਂ ਵਧੀਆ ਮੁੱਖ ਮੰਤਰੀ ਰਹੇ ਹਨ।

ਆਪਣੇ ਪੰਜਾਬ ਦੌਰੇ ਦੌਰਾਨ ਕੇਜਰੀਵਾਲ ਨੇ ਮੁੱਖ ਮੰਤਰੀ ਭਗਵੰਤ ਮਾਨ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਭਗਵੰਤ ਮਾਨ ਪੰਜਾਬ ਦੇ ਹੁਣ ਤੱਕ ਦੇ ਸਭ ਤੋਂ ਵਧੀਆ ਮੁੱਖ ਮੰਤਰੀ ਹਨ। ਬਾਜਵਾ ਨੇ ਕਿਹਾ ਕਿ ਇਹ ਪੂਰੀ ਤਰਾਂ ਸਮਝਣ ਯੋਗ ਹੈ ਕਿ ਕੇਜਰੀਵਾਲ ਨੇ ਪੰਜਾਬ ਦੇ ਮੌਜੂਦਾ ਮੁੱਖ ਮੰਤਰੀ ਦੀ ਸ਼ਲਾਘਾ ਕੀਤੀ ਕਿਉਂਕਿ ਉਹ ‘ਆਪ’ ਦੇ ਪੋਸਟਰ ਬੁਆਏ ਹਨ। ਹਾਲਾਂਕਿ, ਮਾਨ ਨੂੰ ਪੰਜਾਬ ਦਾ ਸਭ ਤੋਂ ਵਧੀਆ ਮੁੱਖ ਮੰਤਰੀ ਕਹਿਣਾ ਕੇਜਰੀਵਾਲ ਦਾ ਇੱਕ ਗੁਮਰਾਹਕੁਨ ਬਿਆਨ ਸੀ।

ਉਨ੍ਹਾਂ ਕਿਹਾ ਕਿ ਮੈਂ ਕੇਜਰੀਵਾਲ ਨੂੰ ਦੱਸਣਾ ਚਾਹੁੰਦਾ ਹਾਂ ਕਿ ਪ੍ਰਤਾਪ ਸਿੰਘ ਕੈਰੋਂ ਪੰਜਾਬ ਦੇ ਸਭ ਤੋਂ ਵਧੀਆ ਮੁੱਖ ਮੰਤਰੀ ਸਨ। ਪੰਜਾਬ ਦੇ ਮੌਜੂਦਾ ਮੁੱਖ ਮੰਤਰੀ ਅਤੇ ਪ੍ਰਤਾਪ ਸਿੰਘ ਕੈਰੋਂ ਵਿਚਾਲੇ ਕੋਈ ਤੁਲਨਾ ਨਹੀਂ ਹੈ ਕਿਉਂਕਿ ਗੰਗੂ ਤੇਲੀ ਅਤੇ ਰਾਜੇ ਭੋਜ ਵਿਚਾਲੇ ਤੁਲਨਾ ਨਹੀਂ ਕੀਤੀ ਜਾ ਸਕਦੀ।

ਜਿੱਥੋਂ ਤੱਕ ਉਨ੍ਹਾਂ ਦੇ ਦ੍ਰਿਸ਼ਟੀਕੋਣ, ਉਨ੍ਹਾਂ ਦੀ ਕਾਰਜਸ਼ੈਲੀ, ਸੂਬੇ ਲਈ ਉਨ੍ਹਾਂ ਦੇ ਯੋਗਦਾਨ, ਉਨ੍ਹਾਂ ਦੀ ਸਿੱਖਿਆ ਆਦਿ ਦਾ ਸਵਾਲ ਹੈ, ਉਹ ਵੱਖਰੇ ਹਨ। ਬਾਜਵਾ ਨੇ ਕਿਹਾ ਕਿ ਇਸ ਦਲੀਲ ਦੇ ਸਮਰਥਨ ‘ਚ ਕਈ ਕਾਰਨ ਹਨ। ਬਾਜਵਾ ਨੇ ਅੱਗੇ ਕਿਹਾ ਕਿ ਸਰਦਾਰ ਕੈਰੋਂ ਦਾ ਸਭ ਤੋਂ ਵੱਡਾ ਗੁਣ ਇਹ ਸੀ ਕਿ ਉਨ੍ਹਾਂ ਨੇ ਆਪਣੀ ਜ਼ਿੰਦਗੀ ਵਿਚ ਕਦੇ ਝੂਠ ਨਹੀਂ ਬੋਲਿਆ। ਇੱਧਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਪੈਰ ਪੈਰ ‘ਤੇ ਝੂਠ ਬੋਲਦੇ ਹਨ।

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ‘ਆਪ’ ਸਰਕਾਰ ਦੇ ਝੂਠੇ ਪ੍ਰਚਾਰ ਲਈ 750 ਰੁਪਏ ਦਾ ਬਜਟ ਰੱਖਿਆ ਹੈ। ਇੰਨੀ ਵੱਡੀ ਰਕਮ ਨਾਲ ਪੰਜਾਬ ਸਰਕਾਰ ਕਾਂਗਰਸ ਦੇ ਸਾਬਕਾ ਮੁੱਖ ਮੰਤਰੀ ਸਰਦਾਰ ਪ੍ਰਤਾਪ ਸਿੰਘ ਕੈਰੋਂ ਵੱਲੋਂ ਸਥਾਪਤ ਅਤੇ ਵਿਕਸਤ ਕੀਤੇ ਸਿਹਤ ਅਤੇ ਵਿੱਦਿਅਕ ਅਦਾਰਿਆਂ ਦੀ ਆਸਾਨੀ ਨਾਲ ਦੇਖਭਾਲ ਕਰ ਸਕਦੀ ਹੈ। ਜਦੋਂ ਤੋਂ ‘ਆਪ’ ਨੇ ਪੰਜਾਬ ‘ਚ ਸਰਕਾਰ ਬਣਾਈ ਹੈ, ਉਦੋਂ ਤੋਂ ਅਮਨ-ਕਾਨੂੰਨ ਦੀ ਸਥਿਤੀ ਪੂਰੀ ਤਰਾਂ ਢਹਿ-ਢੇਰੀ ਹੋ ਗਈ ਹੈ। ਕੇਜਰੀਵਾਲ ਦੇ ਵੱਡੇ-ਵੱਡੇ ਵਾਅਦਿਆਂ ਦੇ ਬਾਵਜੂਦ ਨਸ਼ਿਆਂ ਦੀ ਦੁਰਵਰਤੋਂ ਅਤੇ ਨਸ਼ਾ ਤਸਕਰੀ ਤੇਜ਼ੀ ਨਾਲ ਵੱਧ ਰਹੀ ਹੈ।

LEAVE A REPLY

Please enter your comment!
Please enter your name here