ਪੰਚਕੂਲਾ: ਅੱਜ ਸ਼ਾਮ ਸੈਕਟਰ 20 ਵਿੱਚ ਦੋ ਸਕੂਟਰ ਸਵਾਰ ਨੌਜਵਾਨਾਂ ਵੱਲੋਂ ਇੱਕ ਮੂੰਗਫਲੀ ਵੇਚਣ ਵਾਲੇ ਦਾ ਕਤਲ ਕਰ ਦਿੱਤਾ ਗਿਆ।
ਮ੍ਰਿਤਕ ਦੀ ਪਛਾਣ ਇੱਥੋਂ ਦੇ ਸੈਕਟਰ 20 ਸਥਿਤ ਆਸ਼ਿਆਨਾ ਕੰਪਲੈਕਸ ਦੇ ਰਹਿਣ ਵਾਲੇ ਜੌਹਰੂ ਵਜੋਂ ਹੋਈ ਹੈ।
ਜਾਣਕਾਰੀ ਅਨੁਸਾਰ ਦੋ ਅਣਪਛਾਤੇ ਨੌਜਵਾਨਾਂ ਨੇ ਪੀੜਤਾ ਕੋਲੋਂ ਕੈਸ਼ ਬਾਕਸ ਖੋਹ ਲਿਆ। ਜਦੋਂ ਪੀੜਤ ਨੇ ਵਿਰੋਧ ਕੀਤਾ ਤਾਂ ਉਨ੍ਹਾਂ ਨੇ ਉਸ ‘ਤੇ ਚਾਕੂ ਮਾਰ ਦਿੱਤਾ। ਮੌਕੇ ‘ਤੇ ਲੋਕਾਂ ਦੇ ਇਕੱਠੇ ਹੋਣ ‘ਤੇ ਨੌਜਵਾਨ ਆਪਣੇ ਮੋਟਰਸਾਈਕਲ ‘ਤੇ ਮੌਕੇ ਤੋਂ ਫਰਾਰ ਹੋ ਗਏ। ਜੋਹਰੂ ਨੂੰ ਹਸਪਤਾਲ ਲਿਜਾਇਆ ਗਿਆ, ਜਿੱਥੇ ਪਹੁੰਚਣ ‘ਤੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ।
ਸੈਕਟਰ 20 ਥਾਣੇ ਵਿੱਚ ਅਣਪਛਾਤੇ ਕਾਤਲਾਂ ਖ਼ਿਲਾਫ਼ ਕੇਸ ਦਰਜ ਕਰ ਲਿਆ ਗਿਆ ਹੈ। ਪੁਲਿਸ ਨੇ ਕਿਹਾ ਕਿ ਉਹ ਇਲਾਕੇ ਵਿੱਚ ਲੱਗੇ ਸੀਸੀਟੀਵੀ ਕੈਮਰਿਆਂ ਤੋਂ ਘਟਨਾ ਦੀ ਫੁਟੇਜ ਹਾਸਲ ਕਰਨ ਦੀ ਕੋਸ਼ਿਸ਼ ਕਰ ਰਹੇ ਹਨ।