ਪੰਜਾਬ ਮੰਤਰੀ ਮੰਡਲ ਵਿੱਚ ਵੱਡਾ ਫੇਰਬਦਲ ਕੀਤਾ ਗਿਆ ਹੈ। ਭਗਵੰਤ ਮਾਨ ਸਰਕਾਰ ਵਿੱਚ ਦੋ ਮੰਤਰੀਆਂ ਦੇ ਵਿਭਾਗ ਮੁੜ ਵੰਡੇ ਗਏ ਹਨ। ਕੈਬਨਿਟ ਮੰਤਰੀ ਚੇਤਨ ਸਿੰਘ ਨੂੰ ਖਾਣਾਂ ਅਤੇ ਭੂ-ਵਿਗਿਆਨ ਵਿਭਾਗ ਦਿੱਤਾ ਗਿਆ ਹੈ। ਜਦਕਿ ਗੁਰਮੀਤ ਸਿੰਘ ਮੀਤ ਹੇਅਰ ਹੀ ਖੇਡ ਅਤੇ ਯੁਵਕ ਸੇਵਾਵਾਂ ਵਿਭਾਗ ਦੀ ਦੇਖ ਰੇਖ ਕਰਨਗੇ।
ਇਸ ਦੇ ਨਾਲ ਹੀ ਚੇਤਨ ਸਿੰਘ ਜੋੜਾ ਮਾਜਰਾ ਨੂੰ ਮਾਈਨਿੰਗ ਵਿਭਾਗ ਦਿੱਤਾ ਗਿਆ ਹੈ। ਚੇਤਨ ਸਿੰਘ ਜੋੜਾ ਮਾਜਰਾ ਕੋਲ 7 ਵਿਭਾਗ ਹੋ ਗਏ ਹਨ। ਉੱਥੇ ਹੀ ਸੀਐਮ ਭਗਵੰਤ ਸਿੰਘ ਮਾਨ ਕੋਲ ਹੁਣ 11 ਵਿਭਾਗ ਹਨ। ਦੱਸ ਦਈਏ ਕਿ ਪਹਿਲਾਂ ਗੁਰਮੀਤ ਮੀਤ ਹੇਅਰ ਕੋਲ ਸਾਇੰਸ ਤਕਨਾਲੌਜੀ ਅਤੇ ਵਾਤਾਵਰਣ ਵਿਭਾਗ ਸੀ, ਜੋ ਹੁਣ ਸੀਐਮ ਮਾਨ ਕੋਲ ਚਲਾ ਗਿਆ ਹੈ।