ਚੰਡੀਗੜ੍ਹ: ਭਾਜਪਾ ਦੇ ਕੌਮੀ ਜਨਰਲ ਸਕੱਤਰ ਤਰੁਣ ਚੁੱਘ ਨੇ ਕਿਹਾ ਕਿ ਪੰਜਾਬ ਦੀ ‘ਆਪ’ ਸਰਕਾਰ ਸੂਬੇ ਵਿੱਚ ਨਵੇਂ ਆਮ ਆਦਮੀ ਕਲੀਨਿਕ ਖੋਲ੍ਹਣ ਦਾ ਐਲਾਨ ਕਰਕੇ ਸਿਆਸੀ ਡਰਾਮੇਬਾਜ਼ੀ ਕਰ ਰਹੀ ਹੈ।
ਉਨ੍ਹਾਂ ਕਿਹਾ ਕਿ ‘ਆਪ’ ਸਰਕਾਰ ਸੂਬੇ ਦੇ ਸਿਹਤ ਮੁੱਦਿਆਂ ਤੋਂ ਸਿਆਸੀ ਲਾਹਾ ਲੈਣ ਦੀ ਕੋਸ਼ਿਸ਼ ਕਰ ਰਹੀ ਹੈ।
ਚੁੱਘ ਨੇ ਦਾਅਵਾ ਕੀਤਾ ਕਿ ਪੂਰਾ ਰਾਜ “ਜਾਣਦਾ ਹੈ ਕਿ ਸਿਹਤ ਡਿਸਪੈਂਸਰੀਆਂ ਅਤੇ ਮਿੰਨੀ ਹਸਪਤਾਲਾਂ ਨੂੰ ਸਿਆਸੀ ਕਾਰਨਾਂ ਕਰਕੇ ਆਮ ਆਦਮੀ ਕਲੀਨਿਕਾਂ ਵਿੱਚ ਬਦਲਿਆ ਜਾ ਰਿਹਾ ਹੈ”।
ਉਨ੍ਹਾਂ ਕਿਹਾ ਕਿ ਡਿਸਪੈਂਸਰੀਆਂ ਦੇ ਪਹਿਲਾਂ ਤੋਂ ਮੌਜੂਦ ਢਾਂਚੇ ਵਿੱਚ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਦੀ ਬਜਾਏ ‘ਆਪ’ ਸਰਕਾਰ ਪੰਜਾਬ ਵਿੱਚ ਲੋਕਾਂ ਦੀ ਸਿਹਤ ਦੀ ਕੀਮਤ ‘ਤੇ ਸਿਆਸੀ ਮਜ਼ਾਕ ਕਰ ਰਹੀ ਹੈ।
ਚੁੱਘ ਨੇ ਸਿਹਤ ਸਕੱਤਰ ਅਜੋਏ ਸ਼ਰਮਾ ਨੂੰ ਹਟਾਏ ਜਾਣ ਦੀ ਨਿਆਂਇਕ ਜਾਂਚ ਦੀ ਮੰਗ ਕਰਦਿਆਂ ਕਿਹਾ ਕਿ ‘ਦਿੱਲੀ ਅਤੇ ਪੰਜਾਬ ‘ਚ ‘ਆਪ’ ਆਗੂਆਂ ਦੀਆਂ ਸਿਆਸੀ ਚਾਲਾਂ ਅਤੇ ਚਹੇਤਿਆਂ ਕਾਰਨ ਪੰਜਾਬ ਦਾ ਸਮੁੱਚਾ ਪ੍ਰਸ਼ਾਸਨਿਕ ਢਾਂਚਾ ਢਹਿ-ਢੇਰੀ ਹੋ ਰਿਹਾ ਹੈ।