ਪੰਜਾਬ ‘ਚ ਇੱਕ ਵਾਰੀ ਫਿਰ ਕੋਰੋਨਾ ਦੇ ਮਾਮਲੇ ਵੱਧਣ ਲੱਗ ਪਏ ਹਨ। ਬੀਤੇ ਦਿਨੀਂ 7 ਜੂਨ ਨੂੰ ਸੂਬੇ ‘ਚ ਕੋਰੋਨਾ ਦੇ 3 ਨਵੇਂ ਮਰੀਜ਼ ਸਾਹਮਣੇ ਆਏ ਹਨ ਅਤੇ ਤਿੰਨੇ ਲੁਧਿਆਣਾ ਜ਼ਿਲ੍ਹੇ ਦੇ ਨਿਵਾਸੀ ਹਨ। ਇਨ੍ਹਾਂ ਵਿੱਚੋਂ ਦੋ ਮਰੀਜ਼ ਪਿੰਡਾਂ ਤੋਂ ਹਨ ਜਦਕਿ ਇੱਕ ਸ਼ਹਿਰੀ ਖੇਤਰ ਤੋਂ ਹੈ। ਤਿੰਨਾਂ ਮਰੀਜ਼ਾਂ ਵਿੱਚ ਦੋ ਮਰਦ (ਉਮਰ 18 ਤੇ 53 ਸਾਲ) ਅਤੇ ਇੱਕ ਔਰਤ (ਉਮਰ 23 ਸਾਲ) ਸ਼ਾਮਲ ਹੈ।
ਇਸ ਦੇ ਨਾਲ ਹੀ ਪੰਜਾਬ ‘ਚ ਹੁਣ ਐਕਟਿਵ ਕੇਸ ਦੀ ਕੁੱਲ ਗਿਣਤੀ 40 ਹੋ ਗਈ ਹੈ, ਜਿਨ੍ਹਾਂ ਵਿੱਚੋਂ 16 ਕੇਸ ਸਿਰਫ਼ ਲੁਧਿਆਣਾ ਜ਼ਿਲ੍ਹੇ ਤੋਂ ਹਨ। ਜ਼ਿਆਦਾਤਰ ਮਰੀਜ਼ਾਂ ਨੂੰ ਹੋਮ ਆਇਸੋਲੇਸ਼ਨ ‘ਚ ਰੱਖਿਆ ਗਿਆ ਹੈ। ਸਿਹਤ ਵਿਭਾਗ ਵੱਲੋਂ ਲੋਕਾਂ ਨੂੰ ਸਾਵਧਾਨ ਰਹਿਣ ਅਤੇ ਲੋੜੀਂਦੀ ਪਰਹੇਜ਼ੀ ਉਪਾਅ ਅਪਣਾਉਣ ਦੀ ਅਪੀਲ ਕੀਤੀ ਗਈ ਹੈ।









