ਪੰਜਾਬ ‘ਚ ਫਿਰ ਲੱਗਿਆ ਚੋਣ ਜ਼ਾਬਤਾ, 13 ਨਵੰਬਰ ਨੂੰ ਹੋਵੇਗੀ ਵੋਟਿੰਗ

0
74
ਪੰਜਾਬ 'ਚ ਫਿਰ ਲੱਗਿਆ ਚੋਣ ਜ਼ਾਬਤਾ, 13 ਨਵੰਬਰ ਨੂੰ ਹੋਵੇਗੀ ਵੋਟਿੰਗ
Spread the love

 

ਪੰਜਾਬ ਉਪ ਚੋਣ: ਭਾਰਤੀ ਚੋਣ ਕਮਿਸ਼ਨ (ECI) ਨੇ ਪੰਜਾਬ ਦੀਆਂ ਚਾਰ ਵਿਧਾਨ ਸਭਾ ਸੀਟਾਂ ‘ਤੇ ਉਪ ਚੋਣਾਂ ਕਰਵਾਉਣ ਦਾ ਐਲਾਨ ਕੀਤਾ ਹੈ। ਇਨ੍ਹਾਂ ਸੀਟਾਂ ‘ਤੇ 13 ਨਵੰਬਰ ਨੂੰ ਵੋਟਾਂ ਪੈਣਗੀਆਂ ਅਤੇ 23 ਨਵੰਬਰ ਨੂੰ ਵੋਟਾਂ ਦੀ ਗਿਣਤੀ ਹੋਵੇਗੀ। ਇਹ ਚਾਰ ਸੀਟਾਂ ਡੇਰਾ ਬਾਬਾ ਨਾਨਕ, ਚੱਬੇਵਾਲ, ਗਿੱਦੜਬਾਹਾ ਅਤੇ ਬਰਨਾਲਾ ਹਨ।

ਜ਼ਿਮਨੀ ਚੋਣ ਦੇ ਐਲਾਨ ਨਾਲ ਹੀ ਅੱਜ ਤੋਂ ਯਾਨੀ ਕਿ 15 ਅਕਤੂਬਰ ਤੋਂ ਹੀ ਉਨ੍ਹਾਂ ਚਾਰ ਜ਼ਿਲ੍ਹਿਆਂ ਵਿੱਚ ਚੋਣ ਜ਼ਾਬਤਾ ਲਾਗੂ ਹੋ ਗਿਆ ਹੈ, ਜਿਨ੍ਹਾਂ ਜ਼ਿਲ੍ਹਿਆਂ ਵਿੱਚ ਇਹ ਵਿਧਾਨ ਸਭਾ ਹਲਕੇ ਮੌਜੂਦ ਹਨ। ਇਹ ਚਾਰ ਜ਼ਿਲ੍ਹੇ ਹਨ- ਗੁਰਦਾਸਪੁਰ, ਹੁਸ਼ਿਆਰਪੁਰ, ਸ੍ਰੀ ਮੁਕਤਸਰ ਸਾਹਿਬ ਅਤੇ ਬਰਨਾਲਾ।  ਚੋਣ ਜ਼ਾਬਤਾ ਚੋਣ ਪ੍ਰਕਿਰਿਆ ਮੁਕੰਮਲ ਹੋਣ ਤੱਕ 25 ਨਵੰਬਰ, 2024 (ਸੋਮਵਾਰ) ਤੱਕ ਲਾਗੂ ਰਹੇਗਾ।

ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਕਿ ਜ਼ਿਮਨੀ ਚੋਣ ਵਾਲੇ ਚਾਰ ਵਿਧਾਨ ਸਭਾ ਹਲਕਿਆਂ ਵਿੱਚ 10 ਅਕਤੂਬਰ, 2024 ਤੱਕ ਕੁੱਲ ਵੋਟਰਾਂ ਦੀ ਗਿਣਤੀ 6 ਲੱਖ 96 ਹਜ਼ਾਰ 316 ਹੈ ਅਤੇ ਕੁੱਲ 831 ਪੋਲਿੰਗ ਸਟੇਸ਼ਨ ਹਨ।

ਉਨ੍ਹਾਂ ਦੱਸਿਆ ਕਿ 10-ਡੇਰਾ ਬਾਬਾ ਨਾਨਕ ਵਿੱਚ ਕੁੱਲ ਵੋਟਰ 1 ਲੱਖ 93 ਹਜ਼ਾਰ 268 ਹਨ। ਇੱਥੇ 241 ਪੋਲਿੰਗ ਸਟੇਸ਼ਨ ਬਣਾਏ ਗਏ ਹਨ। ਇਸੇ ਤਰ੍ਹਾਂ 44-ਚੱਬੇਵਾਲ (ਐਸ ਸੀ) ਵਿਧਾਨ ਸਭਾ ਹਲਕੇ ਵਿੱਚ ਕੁੱਲ ਵੋਟਰਾਂ ਦੀ ਗਿਣਤੀ 1 ਲੱਖ 59 ਹਜ਼ਾਰ 254 ਹੈ ਅਤੇ ਇੱਥੇ ਕੁੱਲ 205 ਪੋਲਿੰਗ ਸਟੇਸ਼ਨ ਬਣਾਏ ਗਏ ਹਨ।

Sibin C  ਨੇ ਅੱਗੇ ਦੱਸਿਆ ਕਿ 84-ਗਿੱਦੜਬਾਹਾ ਵਿਧਾਨ ਸਭਾ ਹਲਕੇ ਵਿੱਚ ਕੁੱਲ ਵੋਟਰ 1 ਲੱਖ 66 ਹਜ਼ਾਰ 489 ਹਨ। ਇੱਥੇ ਕੁੱਲ 173 ਪੋਲਿੰਗ ਸਟੇਸ਼ਨ ਬਣਾਏ ਗਏ ਹਨ। ਉੱਧਰ 103-ਬਰਨਾਲਾ ਵਿਧਾਨ ਸਭਾ ਹਲਕੇ ਵਿੱਚ ਵੋਟਰਾਂ ਦੀ ਕੁੱਲ ਸੰਖਿਆ 1 ਲੱਖ 77 ਹਜ਼ਾਰ 305 ਹੈ ਅਤੇ 212 ਪੋਲਿੰਗ ਸਟੇਸ਼ਨ ਹਨ।

ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਅੱਗੇ ਕਿਹਾ ਕਿ ਚਾਰੋਂ ਵਿਧਾਨ ਸਭਾ ਹਲਕਿਆਂ ਦੀ ਜ਼ਿਮਨੀ ਚੋਣ ਅਮਨ ਅਮਾਨ, ਨਿਰਪੱਖਤਾ ਅਤੇ ਪਾਰਦਰਸ਼ੀ ਤਰੀਕੇ ਨਾਲ ਕਰਵਾਏ ਜਾਣਗੇ। ਇਸ ਦੇ ਲਈ ਪੁਖਤਾ ਪ੍ਰਬੰਧ ਦੇ ਵਿੱਚ ਕੋਈ ਵੀ ਕਸਰ ਨਹੀਂ ਛੱਡੀ ਜਾਏਗੀ।

 

LEAVE A REPLY

Please enter your comment!
Please enter your name here